‘ਆਪ’ ਵਿਧਾਇਕ ਲਾਲਪੁਰਾ ਦਾ ਦੋਸ਼ੀ ਕਰਾਰ ਹੋਣਾ ‘ਆਪ’ ਦੇ ਗੁੰਡਾ-ਤੰਤਰ ‘ਤੇ ਅਦਾਲਤੀ ਮੋਹਰ, ਮੁੱਖ ਮੰਤਰੀ ਤੁਰੰਤ ਅਸਤੀਫ਼ਾ ਲੈਣ – ਬ੍ਰਹਮਪੁਰਾ

by | Sep 11, 2025 | breaking news, daily | 0 comments

ਤਰਨ ਤਾਰਨ 10 ਸਤੰਬਰ 2025: ( ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਵੱਲੋਂ 2013 ਦੇ ਇੱਕ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਨੂੰ ‘ਆਪ’ ਸਰਕਾਰ ਦੇ ਅਸਲ ਅਪਰਾਧਿਕ ਚਰਿੱਤਰ ਦਾ ਪਰਦਾਫਾਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਲਾਲਪੁਰਾ ਦਾ ਤੁਰੰਤ ਅਸਤੀਫ਼ਾ ਲੈ ਕੇ ਉਸਨੂੰ ਪਾਰਟੀ ਵਿੱਚੋਂ ਬਰਖਾਸਤ ਕਰਨ।

ਇੱਥੇ ਜਾਰੀ ਇੱਕ ਬਿਆਨ ਵਿੱਚ, ਸ. ਬ੍ਰਹਮਪੁਰਾ ਨੇ ਕਿਹਾ, “ਅਦਾਲਤ ਦੇ ਇਸ ਫੈਸਲੇ ਨੇ ਸਿਰਫ਼ ਲਾਲਪੁਰਾ ਨੂੰ ਹੀ ਨਹੀਂ, ਸਗੋਂ ‘ਆਪ’ ਦੇ ‘ਕੱਟੜ ਇਮਾਨਦਾਰ’ ਦੇ ਉਸ ਨਕਾਬ ਨੂੰ ਵੀ ਦੋਸ਼ੀ ਠਹਿਰਾਇਆ ਹੈ, ਜਿਸ ਪਿੱਛੇ ਅਪਰਾਧ ਅਤੇ ਗੁੰਡਾਗਰਦੀ ਦਾ ਇੱਕ ਪੂਰਾ ਸਿਸਟਮ ਪਲ ਰਿਹਾ ਹੈ। ਇੱਕ ਦਲਿਤ ਪਰਿਵਾਰ ‘ਤੇ ਜ਼ੁਲਮ ਕਰਨ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ, ਲਾਲਪੁਰਾ ਨੇ ਵਿਧਾਨ ਸਭਾ ਦੇ ਪਵਿੱਤਰ ਸਦਨ ਵਿੱਚ ਬੈਠਣ ਦਾ ਹਰ ਨੈਤਿਕ ਅਧਿਕਾਰ ਗੁਆ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕਰਦਿਆਂ, ਸ੍ਰ. ਬ੍ਰਹਮਪੁਰਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਦਿੱਲੀ ਦੇ ਬੌਸ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣ ਕਿ ਉਨ੍ਹਾਂ ਦੀ ਸਰਕਾਰ ਅਪਰਾਧੀਆਂ ਲਈ ਸੁਰੱਖਿਅਤ ਪਨਾਹਗਾਹ ਕਿਉਂ ਬਣ ਗਈ ਹੈ? ਕੀ ‘ਬਦਲਾਅ’ ਦਾ ਨਾਅਰਾ ਅਪਰਾਧੀਆਂ ਨੂੰ ਸਿਆਸੀ ਸ਼ਕਤੀ ਦੇਣ ਦੀ ਗਾਰੰਟੀ ਸੀ? ਇੱਕ ਦੋਸ਼ੀ ਕਰਾਰ ਵਿਅਕਤੀ ਦਾ ਵਿਧਾਨ ਸਭਾ ਵਿੱਚ ਬੈਠਣਾ ਪੰਜਾਬ ਦੇ ਲੋਕਾਂ ਦੇ ਫਤਵੇ ਦਾ ਸਿੱਧਾ ਅਪਮਾਨ ਹੈ।

ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੇ ਉਨ੍ਹਾਂ ਖਦਸ਼ਿਆਂ ਦੀ ਪੁਸ਼ਟੀ ਕਰਦਾ ਹੈ ਜੋ ਉਨ੍ਹਾਂ ਨੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਲਿਖਤੀ ਸ਼ਿਕਾਇਤ ਵਿੱਚ ਜ਼ਾਹਰ ਕੀਤੇ ਸਨ। ਉਨ੍ਹਾਂ ਕਿਹਾ, ਗੈਰ-ਕਾਨੂੰਨੀ ਮਾਈਨਿੰਗ ਮਾਫ਼ੀਆ, ਸਬ-ਇੰਸਪੈਕਟਰ ਦੇ ਕਤਲ ਦੇ ਮੁਲਜ਼ਮਾਂ ਦੀ ਪੁਸ਼ਤ-ਪਨਾਹੀ ਅਤੇ ਸਰਹੱਦ ਪਾਰ ਨਸ਼ਾ ਅਤੇ ਹਥਿਆਰ ਤਸਕਰੀ ਦੇ ਸਬੰਧ, ਇਹ ਸਭ ਇੱਕੋ ਮਾਲਾ ਦੇ ਮਣਕੇ ਹਨ। ਇਹ ਸਾਬਤ ਕਰਦਾ ਹੈ ਕਿ ਇਹ ‘ਆਪ’ ਸਰਕਾਰ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਇੱਕ ਸੰਗਠਿਤ ਅਪਰਾਧ-ਤੰਤਰ ਹੈ।

ਸ੍ਰ. ਬ੍ਰਹਮਪੁਰਾ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲੀਪਾ-ਪੋਤੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੇ ਇੱਕਸੁਰ ਵਿੱਚ ਮੰਗ ਕੀਤੀ ਕਿ ਮਨਜਿੰਦਰ ਸਿੰਘ ਲਾਲਪੁਰਾ ਨੂੰ ਤੁਰੰਤ ਵਿਧਾਨ ਸਭਾ ਤੋਂ ਬਰਖਾਸਤ ਕੀਤਾ ਜਾਵੇ, ‘ਆਪ’ ਹਾਈਕਮਾਨ ਉਸਨੂੰ ਪਾਰਟੀ ਵਿੱਚੋਂ ਕੱਢੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਗੰਭੀਰ ਗਲਤੀ ਲਈ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਪੰਜਾਬ ਦੇ ਲੋਕਾਂ ਤੋਂ ਜਨਤਕ ਤੌਰ ‘ਤੇ ਮੁਆਫੀ ਮੰਗਣ।

ਅੰਤ ਵਿੱਚ ਸ੍ਰ. ਬ੍ਰਹਮਪੁਰਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਕੋਈ ਢਿੱਲ ਵਰਤੀ ਤਾਂ ਇਹ ਸਪੱਸ਼ਟ ਹੋ ਜਾਵੇਗਾ ਕਿ ਇਹ ਗੁੰਡਾ-ਤੰਤਰ ਸਿੱਧਾ ਚੰਡੀਗੜ੍ਹ ਤੋਂ ਚੱਲ ਰਿਹਾ ਹੈ ਅਤੇ ਇਹ ਸਾਰੇ ਇੱਕੋ ਥਾਲੀ ਦੇ ਚੱਟੇ ਵੱਟੇ ਹਨ। – (ਸਮਾਪਤ)

(ਦਮਨਜੀਤ ਸਿੰਘ)
ਮੋਬਾਈਲ ਨੰ: 7428718135

⚖️ ਸ਼੍ਰੋਮਣੀ ਅਕਾਲੀ ਦਲ ਹੇਠ ਲਿਖੀਆਂ ਮੰਗਾਂ ਕਰਦਾ ਹੈ:

🔲 ਮਨਜਿੰਦਰ ਸਿੰਘ ਲਾਲਪੁਰਾ ਨੂੰ ਤੁਰੰਤ ਪ੍ਰਭਾਵ ਨਾਲ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਬਰਖਾਸਤ ਕੀਤਾ ਜਾਵੇ।
🔲 ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਅਪਰਾਧਿਕ ਪਿਛੋਕੜ ਵਾਲੇ ਵਿਅਕਤੀ ਨੂੰ ਪਨਾਹ ਦੇਣ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਪੰਜਾਬ ਦੇ ਲੋਕਾਂ ਤੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗਣ।
🔲 ‘ਆਪ’ ਹਾਈਕਮਾਨ ਲਾਲਪੁਰਾ ਨੂੰ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...