ਐੱਸਡੀਆਰਐੱਫ ਡੇਟਾ ਜਨਤਕ ਕਰ ‘ਆਪ’ ਸਰਕਾਰ ਨੇ ਭਾਜਪਾ ਦੇ ਝੂਠ ਦਾ ਕੀਤਾ ਪਰਦਾਫਾਸ਼

by | Sep 12, 2025 | breaking news, daily | 0 comments

ਅਪ੍ਰੈਲ 2022 ਤੋਂ ਹੁਣ ਤੱਕ ਕੇਂਦਰ ਤੋਂ ਐੱਸਡੀਆਰਐੱਫ ਫੰਡ ਦੇ ਸਿਰਫ਼ 1582 ਕਰੋੜ ਰੁਪਏ ਆਏ, ਪੰਜਾਬ ਸਰਕਾਰ ਨੇ ਇਸ ਦੌਰਾਨ ਆਫ਼ਤ ਰਾਹਤ ‘ਤੇ ਖਰਚੇ 649 ਕਰੋੜ

ਮੰਤਰੀ ਹਰਪਾਲ ਚੀਮਾ ਨੇ ਭਾਜਪਾ ਆਗੂਆਂ ‘ਤੇ ਕੀਤਾ ਤਿੱਖਾ ਹਮਲਾ, ਇਨ੍ਹਾਂ ਲਈ ਆਪਣੀ ਘਟੀਆ ਰਾਜਨੀਤੀ ਨੂੰ ਚਮਕਾਉਣਾ ਪੰਜਾਬ ਦੇ ਲੋਕਾਂ ਨਾਲੋਂ ਜ਼ਿਆਦਾ ਜ਼ਰੂਰੀ

ਹਰਪਾਲ ਚੀਮਾ ਨੇ ਭਾਜਪਾ ਆਗੂਆਂ ਨੂੰ ਦਿੱਤੀ ਚੁਣੌਤੀ, ਕਿਹਾ- ਐਸਡੀਆਰਐਫ ਫੰਡ ਵਿੱਚ ਭਾਰਤ ਸਰਕਾਰ ਦੇ ਸਾਲ-ਵਾਰ ਯੋਗਦਾਨ ਨੂੰ ਕਰੋ ਜਨਤਕ

ਬਾਕੀ ਦਾ ਫੰਡ ਹੜ੍ਹ ਰਾਹਤ ਲਈ ਵਰਤਿਆ ਜਾ ਰਿਹਾ ਹੈ

ਚੰਡੀਗੜ੍ਹ, 11 ਸਤੰਬਰ 2025

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਸੂਬਾ ਆਫ਼ਤ ਰਾਹਤ ਫੰਡ (ਐੱਸਡੀਆਰਐੱਫ) ਨੂੰ ਲੈ ਕੇ ਭਾਜਪਾ ਆਗੂਆਂ ਵੱਲੋਂ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਦਾ ਜ਼ੋਰਦਾਰ ਖੰਡਨ ਕੀਤਾ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਅਸਲ ਅਧਿਕਾਰਤ ਅੰਕੜੇ ਜਾਰੀ ਕੀਤੇ।

ਇੱਕ ਬਿਆਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਫ਼ਤ ਰਾਹਤ ਫੰਡ ‘ਤੇ ਜਾਣਬੁੱਝ ਕੇ ਜਨਤਾ ਨੂੰ ਗੁੰਮਰਾਹ ਕਰਨ ਲਈ ਭਾਜਪਾ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ‘ਆਪ’ ਸਰਕਾਰ ਨੂੰ ਬਦਨਾਮ ਕਰਨ ਲਈ ਬੇਸ਼ਰਮੀ ਨਾਲ ਝੂਠ ਫੈਲਾ ਰਹੇ ਹਨ। ਸੱਚਾਈ ਹੁਣ ਲੋਕਾਂ ਦੇ ਸਾਹਮਣੇ ਹੈ ਅਤੇ ਐੱਸਡੀਆਰਐੱਫ ਤੋਂ ਪ੍ਰਾਪਤ ਅਤੇ ਖਰਚ ਕੀਤਾ ਗਿਆ ਹਰ ਇੱਕ ਰੁਪਿਆ ਜਨਤਕ ਡੋਮੇਨ ਵਿੱਚ ਹੈ। ਭਾਜਪਾ ਦੇ ਉਲਟ, ਜੋ ਧੋਖੇ ਅਤੇ ਧਿਆਨ ਭਟਕਾਉਣ ‘ਤੇ ਵਧਦੀ-ਫੁੱਲਦੀ ਹੈ, ਅਸੀਂ ਪਾਰਦਰਸ਼ਤਾ ਅਤੇ ਜਵਾਬਦੇਹੀ ਵਿੱਚ ਵਿਸ਼ਵਾਸ ਕਰਦੇ ਹਾਂ।

ਚੀਮਾ ਨੇ 1 ਅਪ੍ਰੈਲ, 2022 ਤੋਂ ਪੰਜਾਬ ਸਰਕਾਰ ਦੁਆਰਾ ਭਾਰਤ ਸਰਕਾਰ ਤੋਂ ਐੱਸਡੀਆਰਐੱਫ ਦੇ ਤਹਿਤ ਪ੍ਰਾਪਤ ਧਨ ਅਤੇ ਸੂਬੇ ਦੁਆਰਾ ਖਰਚ ਕੀਤੀ ਗਈ ਰਾਸ਼ੀ ਦਾ ਪੂਰਾ ਬਿਓਰਾ ਪੇਸ਼ ਕੀਤਾ:

2022-23: ₹208 ਕਰੋੜ ਪ੍ਰਾਪਤ ਹੋਏ, ₹61 ਕਰੋੜ ਖਰਚ ਹੋਏ
2023-24: ₹645 ਕਰੋੜ ਪ੍ਰਾਪਤ ਹੋਏ, ₹420 ਕਰੋੜ ਖਰਚ ਹੋਏ
2024-25: ₹488 ਕਰੋੜ ਪ੍ਰਾਪਤ ਹੋਏ, ₹27 ਕਰੋੜ ਖਰਚ ਹੋਏ
2025-26: ₹241 ਕਰੋੜ ਪ੍ਰਾਪਤ ਹੋਏ, ₹140 ਕਰੋੜ ਖਰਚ ਹੋਏ

1 ਅਪ੍ਰੈਲ, 2022 ਤੋਂ 10 ਸਤੰਬਰ, 2025 ਤੱਕ, ਪੰਜਾਬ ਸਰਕਾਰ ਨੂੰ ਭਾਰਤ ਸਰਕਾਰ ਤੋਂ ਐੱਸਡੀਆਰਐੱਫ ਦੇ ਤਹਿਤ ਕੁੱਲ ₹1582 ਕਰੋੜ ਪ੍ਰਾਪਤ ਹੋਏ। ਇਸ ਵਿੱਚੋਂ, ₹649 ਕਰੋੜ ਪੂਰੇ ਸੂਬੇ ਵਿੱਚ ਵੱਖ-ਵੱਖ ਰਾਹਤ ਅਤੇ ਮੁੜ ਵਸੇਬਾ ਕਾਰਜਾਂ ‘ਤੇ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ, ਜਦੋਂ ਕਿ ਬਾਕੀ ₹933 ਕਰੋੜ ਦੀ ਵਰਤੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਲਈ ਚੱਲ ਰਹੇ ਅਤੇ ਆਉਣ ਵਾਲੇ ਰਾਹਤ ਕਾਰਜਾਂ ਲਈ ਕੀਤੀ ਜਾ ਰਹੀ ਹੈ।

ਚੀਮਾ ਨੇ ਭਾਜਪਾ ਆਗੂਆਂ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਜੋ ਲੋਕ ਕਦੇ ਪੰਜਾਬ ਅਤੇ ਉਸਦੇ ਅਧਿਕਾਰਾਂ ਲਈ ਖੜ੍ਹੇ ਨਹੀਂ ਹੋਏ, ਉਨ੍ਹਾਂ ਨੂੰ ਸਾਡੇ ਤੋਂ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਹ ਸਿਰਫ਼ ਰਾਜਨੀਤਿਕ ਲਾਭ ਉਠਾਉਣ ਲਈ ਇੱਕ ਬਦਨੀਤੀ ਵਾਲੀ ਮੁਹਿੰਮ ਚਲਾ ਕੇ ਅਸਲ ਤੱਥਾਂ ਨੂੰ ਛੁਪਾ ਰਹੇ ਹਨ ਤਾਂ ਜੋ ਇਸ ਸੰਕਟ ਦੇ ਸਮੇਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਸਕੇ।

ਚੀਮਾ ਨੇ ਭਾਜਪਾ ਪੰਜਾਬ ਦੇ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੀ ਬਦਨੀਤੀ ਵਾਲੀ ਮੁਹਿੰਮ ਬੰਦ ਕਰਨ ਅਤੇ ਜਵਾਬ ਦੇਣ ਕਿ ਕੇਂਦਰ ਨੇ ਐੱਸਡੀਆਰਐੱਫ ਬਾਰੇ ਝੂਠੀ ਕਹਾਣੀ ਬਣਾਉਣ ਦੀ ਕੋਸ਼ਿਸ਼ ਕਰਦਿਆਂ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਜਾਇਜ਼ ਬਕਾਏ ਨੂੰ ਕਿਉਂ ਰੋਕ ਰੱਖਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...