ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

by | Sep 12, 2025 | breaking news, crime, daily | 0 comments

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅਪਰਾਧਿਕ ਸਮੂਹਾਂ ਦੇ ਸੰਚਾਲਕਾਂ ਨੂੰ ਹਥਿਆਰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

— ਵਿਦੇਸ਼ੀ ਸੰਸਥਾ ਅਤੇ ਇਸਦੀ ਭੂਮਿਕਾ ਬਾਰੇ ਜਾਣਕਾਰੀ ਲਈ ਜਾਂਚ ਜਾਰੀ: ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਬਰਾੜ

ਚੰਡੀਗੜ੍ਹ/ਫਿਰੋਜ਼ਪੁਰ, 11 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ 27 ਆਧੁਨਿਕ .30 ਬੋਰ ਪਿਸਤੌਲਾਂ ਅਤੇ 470 ਜ਼ਿੰਦਾ ਕਾਰਤੂਸਾਂ ਨਾਲ ਦੋ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ਼ ਮੰਗਲੀ, ਵਾਸੀ ਤੇਜਾ ਰਹੇਲਾ, ਫਾਜ਼ਿਲਕਾ, ਅਤੇ ਗੁਰਮੀਤ ਸਿੰਘ, ਵਾਸੀ ਪਿੰਡ ਮੁਹਾਰ ਜਮਸ਼ੇਰ, ਫਾਜ਼ਿਲਕਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਇਹ ਵੱਡੀ ਖੇਪ ਪਾਕਿਸਤਾਨ ਤੋਂ ਇੱਕ ਵਿਦੇਸ਼ੀ ਸੰਸਥਾ ਰਾਹੀਂ ਪ੍ਰਾਪਤ ਕੀਤੀ ਗਈ ਸੀ ਅਤੇ ਰਾਜ ਵਿੱਚ ਅਪਰਾਧਿਕ ਗਿਰੋਹਾਂ ਦੁਆਰਾ ਵਰਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਦੋਸ਼ੀ ਇਨ੍ਹਾਂ ਹਥਿਆਰਾਂ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅਪਰਾਧਿਕ ਸਮੂਹਾਂ ਦੇ ਸੰਚਾਲਕਾਂ ਨੂੰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਤਸਕਰੀ ਕੀਤੇ ਗਏ ਹਥਿਆਰਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਅਤੇ ਐਸਐਸਓਸੀ ਫਾਜ਼ਿਲਕਾ ਦੀਆਂ ਪੁਲਿਸ ਟੀਮਾਂ ਨੇ ਸਾਂਝੇ ਤੌਰ ‘ਤੇ ਫਾਜ਼ਿਲਕਾ ਖੇਤਰ ਵਿੱਚ ਇੱਕ ਗੁਪਤ ਆਪ੍ਰੇਸ਼ਨ ਚਲਾਇਆ। ਆਪ੍ਰੇਸ਼ਨ ਦੌਰਾਨ ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਵਾੜ ਦੇ ਨੇੜੇ ਪਿੰਡ ਮੁਹਾਰ ਜਮਸ਼ੇਰ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ .30 ਬੋਰ ਦੇ 27 ਗੈਰ-ਕਾਨੂੰਨੀ ਹਥਿਆਰਾਂ ਦੇ ਇੱਕ ਵੱਡੇ ਜ਼ਖੀਰੇ ਅਤੇ 470 ਜ਼ਿੰਦਾ ਕਾਰਤੂਸਾਂ ਨਾਲ ਕਾਬੂ ਕੀਤਾ ਗਿਆ।

ਏਆਈਜੀ ਨੇ ਅੱਗੇ ਦੱਸਿਆ ਕਿ ਵਿਦੇਸ਼ੀ ਸੰਸਥਾ ਦੀ ਪਛਾਣ, ਭੂਮਿਕਾ ਅਤੇ ਇਸਦੇ ਵਿਆਪਕ ਨੈੱਟਵਰਕ ਬਾਰੇ ਪਤਾ ਲਗਾਉਣਾ ਜਾਂਚ ਅਧੀਨ ਹੈ।

ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 16 ਮਿਤੀ 11-09-2025 ਨੂੰ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...