ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ

by | Sep 14, 2025 | breaking news, daily | 0 comments

4.50 ਲੱਖ ਕੇਸਾਂ ਦਾ ਹੋਇਆ ਨਿਪਟਾਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ:

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 13.09.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਰਾਜ ਦੇ ਸਾਰੇ ਜ਼ਿਲ੍ਹਿਆ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 447 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਕੁੱਲ 5.18 ਲੱਖ ਕੇਸ ਲਗਾਏ ਗਏ। ਜਿਨ੍ਹਾਂ ਵਿੱਚੋ ਕੁੱਲ 4.50 ਲੱਖ ਕੇਸਾਂ ਦਾ ਨਿਪਟਾਰਾ ਕੀਤਾ ਗਿਆ ।

ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਰਾਹੀਂ ਰਾਜ ਭਰ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਹਜਾਰਾਂ ਕੇਸ ਆਪਸੀ ਸਹਿਮਤੀ ਨਾਲ ਨਿਪਟਾਏ ਗਏ ਅਤੇ ਇਸ ਤਰ੍ਹਾਂ ਇਹ ਲੋਕ ਅਦਾਲਤ ਕੇਸਾਂ ਦਾ ਬੇਲੋੜਾ ਭਾਰ ਘਟਾਉਣ ਵਿੱਚ ਕਾਫੀ ਕਾਰਾਗਾਰ ਸਾਬਿਤ ਹੋਈ।

ਇਸ ਮੌਕੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਨੇ ਰਾਜ ਭਰ ਦੇ ਨਿਆਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆ ਅਤੇ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਕਿਹਾ ਕਿ ‘ਲੋਕ ਅਦਾਲਤਾਂ ਇਸ ਵਿਚਾਰ ਦਾ ਪ੍ਰਮਾਣ ਹਨ ਕਿ ਨਿਆਂ ਵਿੱਚ ਦੇਰੀ ਜਾਂ ਵਿਰੋਧੀ ਹੋਣ ਦੀ ਜ਼ਰੂਰਤ ਨਹੀਂ ਹੈ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਪੰਜਾਬ ਦੇ ਲੋਕ ਨਿਆਂ ਪ੍ਰਦਾਨ ਕਰਨ ਦੇ ਇਸ ਸਹਿਯੋਗੀ ਢੰਗ ਨੂੰ ਅਪਣਾਉਂਦੇ ਹਨ”।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਰਾਜ ਭਰ ਦੀਆ ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆ, ਰਾਜ ਦੇ ਸਮੂਹ ਨਿਆ ਅਧਿਕਾਰੀ, ਬਾਰ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦੇ ਇਸ ਲੋਕ ਅਦਾਲਤ ਵਿੱਚ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...