ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ

by | Sep 14, 2025 | breaking news, daily | 0 comments

• ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ 30 ਸਤੰਬਰ ਤੱਕ ਸਾਰੇ ਸੰਵੇਦਨਸ਼ੀਲ ਪਸ਼ੂਆਂ ਨੂੰ ਗਲ ਘੋਟੂ ਰੋਗ ਤੋਂ ਬਚਾਅ ਦੇ ਟੀਕਿਆਂ ਦੀਆਂ ਮੁਫ਼ਤ ਬੂਸਟਰ ਖ਼ੁਰਾਕਾਂ ਦੇਣ ਦੇ ਨਿਰਦੇਸ਼

• ਬਹੁ-ਪੱਖੀ ਮੁਹਿੰਮ ਪ੍ਰਭਾਵਿਤ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਸਮੂਹਿਕ ਟੀਕਾਕਰਨ, ਕੀਟਾਣੂ-ਰਹਿਤ ਕਰਨ, ਐਮਰਜੈਂਸੀ ਦੇਖਭਾਲ ਅਤੇ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਉਣ ‘ਤੇ ਹੋਵੇਗੀ ਕੇਂਦ੍ਰਿਤ

• ਸਾਡੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੀ ਸੁਰੱਖਿਆ ਲਈ ਪੂਰੀ ਵੈਟਰਨਰੀ ਮਸ਼ੀਨਰੀ ਨੂੰ ਮਿਸ਼ਨ ਮੋਡ ‘ਤੇ ਤਾਇਨਾਤ ਕੀਤਾ: ਖੁੱਡੀਆਂ

ਚੰਡੀਗੜ੍ਹ, 14 ਸਤੰਬਰ:

ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮਾਰੂ ਨਤੀਜਿਆਂ ਤੋਂ ਸਮੁੱਚੇ ਪਸ਼ੂਧਨ ਦੀ ਸੁਰੱਖਿਆ ਲਈ ਫੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ, ਖੁਰ ਰੋਗ ਅਤੇ ਪਰਜੀਵੀ ਲਾਗਾਂ ਸਮੇਤ ਗੰਭੀਰ ਜੋਖਮਾਂ ਨੂੰ ਘਟਾਉਣ ਲਈ ਵਿਆਪਕ ਅਤੇ ਸਮਾਂਬੱਧ ਕਾਰਜ ਯੋਜਨਾ ਉਲੀਕੀ ਗਈ ਹੈ। ਦੱਸ ਦੇਈਏ ਕਿ ਇਨ੍ਹਾਂ ਹੜ੍ਹਾਂ ਦੌਰਾਨ 713 ਪਿੰਡਾਂ ਵਿੱਚ 2.53 ਲੱਖ ਪਸ਼ੂ ਪ੍ਰਭਾਵਿਤ ਹੋਏ ਹਨ।

ਇਸ ਵਿਆਪਕ ਕਾਰਜ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ ਪਸ਼ੂਆਂ ਨੂੰ ਹੜ੍ਹ ਦੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਲਈ ਕਾਰਜ ਯੋਜਨਾ ਤਿਆਰ ਕੀਤੀ ਹੈ। ਇਨ੍ਹਾਂ ਬੀਮਾਰੀਆਂ ਵਿੱਚ ਗਲ ਘੋਟੂ, ਖੁਰ ਰੋਗ, ਥਣਾਂ ਦੀ ਬੀਮਾਰੀ, ਚਿੱਚੜ ਰੋਗ, ਚਮੜੀ ਰੋਗ, ਮੋਕ ਲੱਗਣੀ ਆਦਿ ਰੋਗਾਂ ਅਤੇ ਪੋਸ਼ਣ ਦੀ ਘਾਟ ਸ਼ਾਮਲ ਹੈ। ਇਸ ਬਹੁ-ਪੱਖੀ ਮੁਹਿੰਮ ਤਹਿਤ ਪ੍ਰਭਾਵਿਤ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਸਮੂਹਿਕ ਟੀਕਾਕਰਨ, ਕੀਟਾਣੂ-ਮੁਕਤ ਕਰਨ ਅਤੇ ਐਮਰਜੈਂਸੀ ਦੇਖਭਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਸ਼ੂ ਸਾਡੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਇਸ ਆਫ਼ਤ ਦੀ ਘੜੀ ਵਿੱਚ ਅਸੀਂ ਆਪਣੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਸਿਰਫ਼ ਰਾਹਤ ਸਬੰਧੀ ਇੱਕ ਯਤਨ ਨਹੀਂ, ਸਗੋਂ ਇਹ ਮਹਾਂਮਾਰੀ ਦੇ ਕਹਿਰ ਨੂੰ ਰੋਕਣ ਅਤੇ ਲੱਖਾਂ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਮਿਸ਼ਨ ਹੈ ਤਾਂ ਜੋ ਸਾਡੇ ਕਿਸਾਨਾਂ ਦੀ ਰੋਜ਼ੀ-ਰੋਟੀ ਸੁਰੱਖਿਅਤ ਹੋ ਸਕੇ। ਅਸੀਂ ਆਪਣੀ ਪੂਰੀ ਵੈਟਰਨਰੀ ਮਸ਼ੀਨਰੀ ਨੂੰ ਮਿਸ਼ਨ ਮੋਡ ਵਿੱਚ ਤਾਇਨਾਤ ਕਰ ਰਹੇ ਹਾਂ ਤਾਂ ਜੋ ਕੋਈ ਵੀ ਪਸ਼ੂ ਜਾਂ ਕਿਸਾਨ ਵਾਂਝਾ ਨਾ ਰਹੇ।

ਇਸ ਕਾਰਜ ਯੋਜਨਾ ਦੇ ਮੁੱਖ ਪਹਿਲੂਆਂ ਨੂੰ ਉਜਾਗਰ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪਾਣੀ ਦੀਆਂ ਬੀਮਾਰੀਆਂ ਨੂੰ ਕੰਟਰੋਲ ਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਦੇ ਸਹਿਯੋਗ ਨਾਲ ਰੈਪਿਡ ਕਲੀਨ-ਅੱਪ ਅਤੇ ਕੀਟਾਣੂ-ਰਹਿਤ ਮੁਹਿੰਮ ਤਹਿਤ ਸਾਰੇ ਪ੍ਰਭਾਵਿਤ ਪਸ਼ੂ ਆਸਰਿਆਂ ਅਤੇ ਫੀਡਿੰਗ ਖੇਤਰਾਂ ਦੀ ਸਫਾਈ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਕੀਟਾਣੂ-ਰਹਿਤ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਫੌਗਿੰਗ ਕਰਵਾਈ ਜਾਵੇਗੀ। ਵਿਭਾਗ ਵੱਲੋਂ ਖੜ੍ਹੇ ਪਾਣੀ ਨੂੰ ਕੀਟਾਣੂ-ਰਹਿਤ ਕਰਨ ਅਤੇ ਫੁੱਟ-ਰੋਟ ਵਰਗੇ ਘਾਤਕ ਸੰਕਰਮਣਾਂ ਨੂੰ ਰੋਕਣ ਲਈ ਫੁੱਟ-ਡਿਪ ਬਣਾਉਣ ਵਾਸਤੇ ਕਿਸਾਨਾਂ ਨੂੰ ਪੋਟਾਸ਼ੀਅਮ ਪਰਮੈਂਗਨੇਟ (ਕੇਐਮਐਨਓ4) ਕ੍ਰਿਸਟਲ ਵੀ ਮੁਫਤ ਵੰਡੇ ਜਾਣਗੇ। ਇਹ ਸਾਰੇ ਉਪਾਅ 21 ਸਤੰਬਰ, 2025 ਤੱਕ ਲਾਗੂ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਐਮਰਜੈਂਸੀ ਟੀਕਾਕਰਨ ਪ੍ਰੋਟੋਕੋਲ ਤਹਿਤ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ 30 ਸਤੰਬਰ ਤੱਕ ਸਾਰੇ ਸੰਵੇਦਨਸ਼ੀਲ ਪਸ਼ੂਆਂ ਨੂੰ ਗਲ ਘੋਟੂ ਰੋਗ ਤੋਂ ਬਚਾਅ ਲਈ ਟੀਕੇ ਦੀਆਂ ਮੁਫਤ ਬੂਸਟਰ ਖੁਰਾਕਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪਸ਼ੂਆਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਘਰ-ਘਰ ਜਾ ਕੇ ਸਿਹਤ ਸਬੰਧੀ ਨਿਗਰਾਨੀ ਅਤੇ ਇਲਾਜ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਵੈਟਰਨਰੀ ਅਫਸਰਾਂ ਅਤੇ ਪੈਰਾ-ਸਟਾਫ਼ ਦੀਆਂ ਟੀਮਾਂ ਤੁਰੰਤ ਦਖ਼ਲ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਤਣਾਅ, ਸੱਟਾਂ ਅਤੇ ਬੀਮਾਰੀ ਦੇ ਲੱਛਣਾਂ ਲਈ ਪਸ਼ੂਆਂ ਦੀ ਨਿਗਰਾਨੀ ਕਰਨ ਲਈ ਰੋਜ਼ਾਨਾ ਪਿੰਡ ਦੇ ਦੌਰੇ ਕਰ ਰਹੀਆਂ ਹਨ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਪੋਸ਼ਣ ਸਬੰਧੀ ਕਮੀਆਂ ਅਤੇ ਬੀਮਾਰੀਆਂ ਨਾਲ ਨਜਿੱਠਣ ਲਈ ਜ਼ਰੂਰੀ ਦਵਾਈਆਂ ਖਣਿਜ ਮਿਸ਼ਰਣ (ਯੂਰੋਮਿਨ ਲਿਕਸ) ਅਤੇ ਸਾਈਲੇਜ ਦੀ ਵੀ ਮੁਫ਼ਤ ਵੰਡ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਸ਼ੂਆਂ ਲਈ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਤਾਲਮੇਲ ਨਾਲ ਕਲੋਰੀਨ ਦੀਆਂ ਗੋਲੀਆਂ ਦੀ ਸਪਲਾਈ ਅਤੇ ਵੰਡ ਨੂੰ ਯਕੀਨੀ ਬਣਾਇਆ ਜਾਵੇਗਾ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਇੱਕ ਮਜ਼ਬੂਤ ​​ਨਿਗਰਾਨ ਢਾਂਚਾ ਵੀ ਸਥਾਪਤ ਕੀਤਾ ਗਿਆ ਹੈ, ਜਿਸ ਵਿੱਚ ਪਸ਼ੂ ਪਾਲਣ ਡਾਇਰੈਕਟਰ ਦੀ ਅਗਵਾਈ ਵਿੱਚ ਵਿਸ਼ੇਸ਼ ਪੋਸਟ-ਫਲੱਡ ਮੌਨੀਟਰਿੰਗ ਟੀਮ ਸ਼ਾਮਲ ਹੈ। ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਡਾਇਰੈਕਟਰ ਜ਼ਮੀਨੀ ਪੱਧਰ ‘ਤੇ ਇਸ ਮੁਹਿੰਮ ਦੇ ਅਮਲ ਲਈ ਜ਼ਿੰਮੇਵਾਰ ਹੋਣਗੇ ਅਤੇ ਸਮੀਖਿਆ ਲਈ ਰੋਜ਼ਾਨਾ ਪ੍ਰਗਤੀ ਰਿਪੋਰਟਾਂ ਜਮ੍ਹਾਂ ਕਰਵਾਉਣਗੇ। ਇਸ ਮੁਹਿੰਮ ਦੀ ਪ੍ਰਭਾਵਸ਼ੀਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਰਿਪੋਰਟ ਕੀਤੀਆਂ ਗਈਆਂ ਥਾਵਾਂ ਦੇ 20 ਫ਼ੀਸਦੀ ਖੇਤਰ ਵਿੱਚ ਰੋਜ਼ਾਨਾ ਖ਼ੁਦ ਜਾ ਕੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਫੀਲਡ ਸਟਾਫ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸ਼ੁਰੂਆਤੀ ਤੌਰ ‘ਤੇ ਪਛਾਣੇ ਗਏ 713 ਪਿੰਡਾਂ ਤੋਂ ਇਲਾਵਾ ਇਸ ਮੁਹਿੰਮ ਦਾ ਵਿਸਤਾਰ ਸਥਾਨਕ ਮੁਲਾਂਕਣ ਦੇ ਆਧਾਰ ‘ਤੇ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸਿੱਧੀ ਸਹਾਇਤਾ ਪਹੁੰਚਾਉਣ ਲਈ ਸਥਾਨਕ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਤਾਲਮੇਲ ਨਾਲ ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਇਲਾਜ ਕੈਂਪ ਲਗਾਏ ਜਾ ਰਹੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...