ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

by | Sep 17, 2025 | breaking news, daily | 0 comments

ਭਗਵੰਤ ਮਾਨ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਬਿਹਤਰ ਅੰਤਰ-ਵਿਭਾਗੀ ਤਾਲਮੇਲ ਦਾ ਹੁਕਮ

ਚੰਡੀਗੜ੍ਹ, 16 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਆਪਣੇ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਇੱਥੇ ਅੱਜ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵਿਆਪਕ ਨੁਕਸਾਨ ਹੋਇਆ ਹੈ ਅਤੇ ਹੁਣ ਜਦੋਂ ਪਾਣੀ ਉਤਰਨਾ ਸ਼ੁਰੂ ਹੋ ਗਿਆ ਹੈ ਤਾਂ ਮਨੁੱਖਾਂ ਤੇ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਨੁੱਖਾਂ ਤੇ ਪਸ਼ੂਆਂ ਵਿਚਕਾਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ਉੱਤੇ ਹੰਭਲਾ ਮਾਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪਾਂ ਤੋਂ ਹੁਣ ਤੱਕ ਤਕਰੀਬਨ 1.50 ਲੱਖ ਲੋਕਾਂ ਨੂੰ ਲਾਭ ਪਹੁੰਚਿਆ ਹੈ। ਕੈਂਪਾਂ ਵਿੱਚ ਬੁਖ਼ਾਰ, ਪੇਚਸ਼, ਚਮੜੀ ਦੀ ਲਾਗ ਅਤੇ ਹੋਰ ਬਿਮਾਰੀਆਂ ਦਾ ਵੱਡੇ ਪੱਧਰ ਉੱਤੇ ਪਤਾ ਲੱਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਮਗਰੋਂ ਆਉਣ ਵਾਲੀਆਂ ਸਿਹਤ ਸਮੱਸਿਆਵਾਂ ਸਬੰਧੀ 14 ਸਤੰਬਰ ਨੂੰ ਇਕ ਵਿਸ਼ੇਸ਼ ਸਿਹਤ ਸੰਭਾਲ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ, ਬਰਸਾਤ ਦੇ ਮੌਸਮ ਵਿੱਚ ਹੋਣ ਵਾਲੀਆਂ ਬਿਮਾਰੀਆਂ, ਛੂਤਛਾਤ ਦੀਆਂ ਬਿਮਾਰੀਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵਿਆਪਕ ਪੱਧਰ ਉੱਤੇ ਸਿਹਤ ਜਾਂਚ ਯਕੀਨੀ ਬਣਾਉਣਾ ਹੈ। ਇਸ ਤਹਿਤ ਸਾਰੇ ਪ੍ਰਭਾਵਿਤ 2303 ਪਿੰਡਾਂ ਵਿੱਚ ਤਿੰਨ ਦਿਨਾਂ ਦੌਰਾਨ ਮੈਡੀਕਲ ਜਾਂਚ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਡਾਕਟਰ, ਪੈਰਾ-ਮੈਡੀਕਲ ਟੀਮਾਂ, ਸਹਿਯੋਗੀ ਸਟਾਫ਼ ਦੇ ਨਾਲ-ਨਾਲ ਲਾਜ਼ਮੀ ਦਵਾਈਆਂ ਤੇ ਹੋਰ ਸਾਮਾਨ ਵੀ ਮੁਹੱਈਆ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹਰੇਕ ਆਸ਼ਾ ਵਰਕਰ ਆਪਣੇ ਪਿੰਡ ਦੇ ਹਰੇਕ ਘਰ ਵਿੱਚ ਜਾ ਰਹੀ ਹੈ ਅਤੇ ਹੁਣ ਤੱਕ ਤਕਰੀਬਨ 2.47 ਲੱਖ ਘਰਾਂ ਤੱਕ ਪਹੁੰਚ ਕਰ ਲਈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਹੈਲਥ ਕਿੱਟਾਂ ਵੰਡੀਆਂ ਗਈਆਂ ਹਨ, ਜਿਨ੍ਹਾਂ ਵਿੱਚ ਓ.ਆਰ.ਐਸ., ਮੱਛਰ ਮਾਰ ਦਵਾਈ, ਪੈਰਾਸਿਟਾਮੋਲ, ਸਿਟਰਾਜ਼ਿਨ, ਕਲੋਰੀਨ ਦੀਆਂ ਗੋਲੀਆਂ, ਸਾਬਣ ਅਤੇ ਹੋਰ ਮੁੱਢਲੀ ਡਾਕਟਰੀ ਸਹਾਇਤਾ ਦੀ ਸਪਲਾਈ ਸ਼ਾਮਲ ਹੈ। ਇਸ ਦਾ ਟੀਚਾ 20 ਸਤੰਬਰ 2025 ਤੱਕ ਹਰੇਕ ਘਰ ਤੱਕ ਪਹੁੰਚ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਨੂੰ ਕਵਰ ਕਰਨ ਦੇ ਮੰਤਵ ਨਾਲ 21 ਦਿਨਾਂ ਫੌਗਿੰਗ ਕਰਨ ਅਤੇ ਮੱਛਰਾਂ ਨੂੰ ਕੰਟਰੋਲ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਹਿਤ ਘਰ-ਘਰ ਜਾ ਕੇ ਮੱਛਰਾਂ ਦੇ ਪ੍ਰਜਣਨ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਿੱਥੇ ਲਾਰਵਾ ਮਿਲੇਗਾ, ਉੱਥੇ ਤੁਰੰਤ ਛਿੜਕਾਅ ਕਰਵਾਇਆ ਜਾਵੇਗਾ। ਜਿੱਥੇ ਮੱਛਰ ਦਾ ਲਾਰਵਾ ਮਿਲਿਆ ਹੈ, ਉੱਥੇ ਰੋਜ਼ਾਨਾ ਆਧਾਰ ਉਤੇ ਛਿੜਕਾਅ ਕਰਵਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ-ਪਾਲਣ ਵਿਭਾਗ ਨੇ ਵੀ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਜ਼ੋਰਦਾਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ
14780 ਪਸ਼ੂਆਂ ਦਾ ਇਲਾਜ ਅਤੇ 48535 ਪਸ਼ੂਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਵਿੱਚ ਮਾਰੇ ਗਏ ਜਾਨਵਰਾਂ ਦੀਆਂ ਲਾਸ਼ਾਂ ਦਾ ਸੁਰੱਖਿਅਤ ਅਤੇ ਵਿਗਿਆਨਕ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਮਿੱਟੀ ਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਪਿੰਡਾਂ, ਗਲੀਆਂ, ਛੱਪੜਾਂ (ਫਿਰਨੀ, ਨਾਲੀ, ਗਲੀ ਅਤੇ ਹੋਰ) ਵਿੱਚ ਬਿਨਾਂ ਕਿਸੇ ਦੇਰੀ ਦੇ ਸਫ਼ਾਈ ਦੀ ਲੋੜ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਬਾਹਰੀ ਫੌਗਿੰਗ ਦੇ ਨਾਲ-ਨਾਲ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਕੂੜੇ ਦਾ ਸਮੇਂ ਸਿਰ ਨਿਪਟਾਰਾ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਦੇ ਪ੍ਰਜਣਨ ਨੂੰ ਰੋਕਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਖੇਤਰਾਂ ਵਿੱਚ ਵੱਡੇ ਪੱਧਰ `ਤੇ ਸਫ਼ਾਈ ਮੁਹਿੰਮਾਂ ਚਲਾਉਣ ਅਤੇ ਖੜ੍ਹੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਫੌਗਿੰਗ ਦੀ ਵਕਾਲਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਖੇਤਾਂ ਤੇ ਪਿੰਡਾਂ ਦੇ ਆਲੇ-ਦੁਆਲੇ ਤੋਂ ਗੰਦੇ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ ਅਤੇ ਮੱਛਰਾਂ ਦੇ ਪ੍ਰਜਣਨ ਦੀ ਰੋਕਥਾਮ, ਫੌਗਿੰਗ ਤੇ ਸਫ਼ਾਈ ਮੁਹਿੰਮ ਵਿੱਚ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਦੇ ਕੰਮ 21 ਸਤੰਬਰ ਤੱਕ ਮੁਕੰਮਲ ਹੋਣੇ ਚਾਹੀਦੇ ਹਨ ਅਤੇ ਪਿੰਡਾਂ ਵਿੱਚ ਪਸ਼ੂਆਂ ਦੇ ਵਾੜਿਆਂ ਤੇ ਫੀਡ ਰੱਖਣ ਵਾਲੀਆਂ ਥਾਵਾਂ ਦੀ ਸਫ਼ਾਈ ਹੋਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਆਂ ਦੀਆਂ ਖ਼ੁਰਲੀਆਂ ਤੇ ਪਾਣੀ ਪੀਣ ਵਾਲੀਆਂ ਥਾਵਾਂ ਦੀ ਵੀ ਢੁਕਵੀਂ ਸਫ਼ਾਈ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਪੋਟਾਸ਼ੀਅਮ ਪਰਮੈਗਨਾਈਟ ਦੀ ਵੰਡ ਵੀ ਮੁਫ਼ਤ ਵਿੱਚ ਕੀਤੀ ਜਾ ਰਹੀ ਹੈ ਤਾਂ ਕਿ ਪਸ਼ੂਆਂ ਦੇ ਵਾੜਿਆਂ ਤੇ ਪਾਣੀ ਪਿਲਾਉਣ ਵਾਲੀਆਂ ਥਾਵਾਂ ਬਿਮਾਰੀਆਂ ਤੋਂ ਮੁਕਤ ਹੋਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਪਸ਼ੂਆਂ ਦੇ ਖੁਰਾਂ ਨੂੰ ਵੀ ਪੋਟਾਸ਼ੀਅਮ ਪਰਮੈਗਨਾਈਟ ਨਾਲ ਨਿਯਮਤ ਆਧਾਰ ਉੱਤੇ ਸਾਫ਼ ਕੀਤਾ ਜਾਵੇ ਤਾਂ ਕਿ ਉਨ੍ਹਾਂ ਦੇ ਖੁਰਾਂ ਨੂੰ ਕੋਈ ਬਿਮਾਰੀ ਨਾ ਲੱਗੇ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਥਣਾਂ ਦੀ ਬਿਮਾਰੀ ਦੇ ਜ਼ੋਖ਼ਿਮ ਨੂੰ ਘੱਟ ਕਰਨ ਲਈ ਦੁੱਧ ਚੋਣ ਤੋਂ ਪਹਿਲਾਂ ਥਣਾਂ ਨੂੰ ਚੰਗੀ ਤਰ੍ਹਾਂ ਦਵਾਈ ਨਾਲ ਸਾਫ਼ ਕਰਵਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਅਜਿਹੇ ਹਾਲਾਤ ਵਿੱਚ ਪਸ਼ੂਆਂ ਦੀ ਚੰਗੀ ਦੇਖਭਾਲ ਲਈ ਜਾਗਰੂਕ ਕਰਨ ਵਾਸਤੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋੜੀਂਦੀਆਂ ਦਵਾਈਆਂ ਮੁਫ਼ਤ ਵੰਡੀਆਂ ਜਾ ਰਹੀਆਂ ਹਨ ਅਤੇ ਹੋਰ ਸਹਾਇਤਾ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕੈਂਪਾਂ ਵਿੱਚ 14780 ਪਸ਼ੂਆਂ ਦਾ ਲੋੜੀਂਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਕੰਮ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੰਟਰੋਲ ਰੂਮਾਂ ਦੀ ਨਿਗਰਾਨੀ ਸਬੰਧਤ ਵੈਟਰਨਰੀ ਅਫ਼ਸਰ ਵੱਲੋਂ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੋਬਾਈਲ `ਤੇ ਸਲਾਹ-ਮਸ਼ਵਰਾ ਵੀ ਦਿੱਤਾ ਜਾ ਰਿਹਾ ਹੈ।

ਬਿਹਤਰ ਅੰਤਰ-ਵਿਭਾਗੀ ਤਾਲਮੇਲ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਾਫ਼ ਪੀਣ ਯੋਗ ਪਾਣੀ ਮੁਹੱਈਆ ਕਰਨ ਲਈ ਪਾਣੀ ਦੀ ਬਾਕਾਇਦਾ ਆਧਾਰ ਉੱਤੇ ਟੈਸਟਿੰਗ ਤੇ ਕਲੋਰੀਨੇਸ਼ਨ ਯਕੀਨੀ ਬਣਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਲ ਸਪਲਾਈ ਪਾਈਪਲਾਈਲਾਂ ਦੀ ਕਿਸੇ ਵੀ ਤਰ੍ਹਾਂ ਦੀ ਲੀਕੇਜ਼ ਦੀ ਤੁਰੰਤ ਮੁਰੰਮਤ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਡਾ. ਰਵਜੋਤ, ਤਰੁਨਪ੍ਰੀਤ ਸਿੰਘ ਸੌਂਦ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...