ਸ਼੍ਰੋਮਣੀ ਅਕਾਲੀ ਦਲ ਨੇ ਮਾਧੋਪੁਰ ਹੈਡਵਰਕਸ ਦਾ ਰੱਖ ਰੱਖਾਅ ਨਾ ਕਰਕੇ ਆਪ ਸਰਕਾਰ ਵੱਲੋਂ ਕੀਤੀ ਫੌਜਦਾਰੀ

by | Sep 17, 2025 | breaking news, daily, politics | 0 comments

ਅਣਗਹਿਲੀ ਦੀ ਉਚ ਪੱਧਰੀ ਨਿਆਂਇਕ ਜਾਂਚ ਮੰਗੀ

ਐਮ ਬੀ ਬੀ ਐਸ ਵਿਦਿਆਰਥੀਆਂ ’ਤੇ ਲਾਇਆ 20 ਲੱਖ ਰੁਪਏ ਦਾ ਬਾਂਡ ਵਾਪਸ ਲਿਆ ਜਾਵੇ ਅਤੇ ਮਿਉਂਸਪਲ ਕਮੇਟੀਆਂ ਅਤੇ ਨਿਗਮਾਂ ਦੀਆਂ ਸਾਰੀਆਂ ਸੇਵਾਵਾਂ ਪਹਿਲਾਂ ਤੋਂ ਨਿਰਧਾਰਿਤ ਪ੍ਰਾਈਵੇਟ ਖਿਡਾਰੀਆਂ ਨੂੰ ਦੇਣ ਦੇ ਫੈਸਲੇ ਨੂੰ ਵੀ ਰੱਦ ਕੀਤਾ ਜਾਵੇ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 17 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਮਾਧੋਪੁਰ ਹੈਡਵਰਕਸ ਦਾ ਰੱਖ ਰਖਾਅ ਨਾ ਕਰ ਕੇ ਕੀਤੀ ਫੌਜਦਾਰੀ ਅਣਹਿਲੀ ਦੀ ਉਚ ਪੱਧਰੀ ਨਿਆਂਇਕ ਜਾਂਚ ਮੰਗੀ ਅਤੇ ਆਪਣੀ ਅਣਗਹਿਲੀ ਕਿਸੇ ਪ੍ਰਾਈਵੇਟ ਕੰਪਨੀ ਸਿਰ ਪਾਉਣ ਦੇ ਯਤਨਾਂ ਦੀ ਨਿਖੇਧੀ ਕੀਤੀ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿਰਫ ਨਿਆਂਇਕ ਜਾਂਚ ਹੀ ਇਸ ਅਣਗਹਿਲੀ ਲਈ ਜਵਾਬਦੇਹੀ ਕਰ ਸਕਦੀ ਹੈ ਜਿਸ ਕਰ ਕੇ ਮਾਧੋਪੁਰ ਹੈਡਵਰਕਸ ਦੇ ਤਿੰਨੋਂ ਗੇਟ ਟੁੱਟ ਗਏ ਅਤੇ ਲੱਖਾਂ ਏਕੜ ਵਿਚ ਖੜ੍ਹੀ ਫਸਲ ਤਬਾਹ ਹੋ ਗਈ ਤੇ 56 ਮੌਤਾਂ ਹੋਈਆਂ ਤੇ ਹਜ਼ਾਰਾਂ ਪਸ਼ੂਆਂ ਦਾ ਨੁਕਸਾਨ ਹੋਇਆ।

ਡਾ. ਚੀਮਾ ਨੇ ਕਿਹਾ ਕਿ ਸਰਕਾਰ ਇਸ ਅਣਗਹਿਲੀ ਨਾਲ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਪ੍ਰਾਈਵੇਟ ਕੰਪਨੀ ਸਿਰ ਪਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਮੰਤਰੀ ਬਰਿੰਦਰ ਗੋਇਲ ਨੇ ਲੈਵਲ 9 ਬਿਜ਼ ਪ੍ਰਾਈਵੇਟ ਲਿਮਟਿਡ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਉਸਨੇ ਗਲਤ ਰਿਪੋਰਟ ਦਿੱਤੀ ਕਿ 6.2 ਲੱਖ ਕਿਊਸਿਕ ਪਾਣੀ ਮਾਧੋਪੁਰ ਹੈਡਵਰਕਸ ਤੋ਼ ਸੌਖਾ ਹੀ ਲੰਘ ਸਕਦਾ ਹੈ। ਅਕਾਲੀ ਆਗੂ ਨੇ ਕਿਹਾ ਕਿ ਇਸ ਮਗਰੋਂ ਵਾਪਰੇ ਘਟਨਾਕ੍ਰਮ ਅਤੇ ਪ੍ਰਾਈਵੇਟ ਕੰਪਨੀ ਦੇ ਜਵਾਬ ਨੇ ਖੁਲ੍ਹਾਸਾ ਕੀਤਾ ਹੈ ਕਿ ਹੈਡਵਰਕਸ ਦੇ ਢਾਂਚੇ ਦੀ ਸਿਹਤ ਦਾ ਮੁਲਾਂਕਣ ਕਰਨਾ ਕਦੇ ਵੀ ਉਸਦੇ ਕੰਮ ਦੇ ਦਾਇਰੇ ਵਿਚ ਨਹੀਂ ਸੀ। ਕੰਪਨੀ ਨੂੰ ਸਿਰਫ ਮਾਧੋਪੁਰ ਹੈਡਵਰਕਸ ਦੇ ਅਸਲ ਡਿਜ਼ਾਈ ਦੇ ਸਬੰਧ ਵਿਚ ਹਾਈਡਰੋਲੋਜਿਕਟ ਡਾਟਾ ਇਕੱਤਰ ਕਰਨ ਉਪਰੰਤ ਹੜ੍ਹਾਂ ਦੀ ਸਮੀਖਿਆ ਦੇ ਡਿਜ਼ਾਈਨ ਦਾ ਐਸਟੀਮੇਟ ਬਣਾਉਣ ਵਾਸਤੇ ਕਿਹਾ ਗਿਆ ਸੀ। ਕੰਪਨੀ ਨੇ ਅਜਿਹਾ ਹੀ ਕੀਤਾ ਤੇ ਉਸਦਾ ਕੰਮ ਤਸੱਲੀਬਖਸ਼ ਮੰਨਿਆ ਗਿਆ ਹੈ।

ਡਾ. ਚੀਮਾ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਮਾਧੋਪੁਰ ਹੈਡਵਰਕਸ ਦੇ ਤਿੰਨੋਂ ਗੇਟ ਇਸ ਕਰ ਕੇ ਟੁੱਟ ਕਿਉਂਕਿ ਉਹਨਾਂ ਦਾ ਰੱਖ ਰਖਾਅ ਨਹੀਂ ਕੀਤਾ ਗਿਆ ਤੇ ਨਾ ਹੀ ਉਹਨਾਂ ਦੀ ਜਾਂਚ ਕੀਤੀ ਗਈ। ਉਹਨਾਂ ਕਿਹਾ ਕਿ ਚੀਫ ਇੰਜੀਨੀਅਰ (ਡਿਜ਼ਾਈਨ) ਨੂੰ ਖੁਦ ਵੀ ਹੈਡਵਰਕਸ ਦੇ ਢਾਂਚੇ ਦੇ ਵਿਸ਼ਲੇਸ਼ਣ ਵਿਚ ਕੰਪਨੀ ਦੀ ਭੂਮਿਕਾ ਦੀ ਸਹੀ ਜਾਣਕਾਰੀ ਨਹੀਂ ਸੀ ਤੇ ਹੁਣ ਕਿਹਾ ਜਾ ਰਿਹਾ ਹੈ ਕਿ ਰਿਪੋਰਟ ਵਿਸ਼ਲੇਸ਼ਣ ਵਾਸਤੇ ਡੈਮ ਸੇਫਟੀ ਵਿੰਗ ਕੋਲ ਭੇਜੀ ਗਈ। ਉਹਨਾਂ ਕਿਹਾ ਕਿ ਇਸ ਲਈ ਇਹ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਦੀ ਜ਼ਰੂਰਤ ਹੈ ਤਾਂ ਜੋ ਇਸ ਅਣਗਹਿਲੀ ਲਈ ਜਵਾਬਦੇਹੀ ਤੈਅ ਕੀਤੀ ਜਾ ਸਕੇ।

ਅਕਾਲੀ ਆਗੂ ਨੇ ਆਪ ਸਰਕਾਰ ਵੱਲੋਂ ਸਰਕਾਰੀ ਮੈਡੀਕਲ ਕਾਲਜਾਂ ਵਿਚ ਐਮ ਬੀ ਬੀ ਐਸ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ 20 ਲੱਖ ਰੁਪਏ ਦੇ ਬਾਂਡ ਭਰਨ ਅਤੇ ਉਹਨਾਂ ਵੱਲੋਂ ਦਿਹਾਤੀ ਤੇ ਦੂਰ ਦੁਰਾਡੇ ਦੇ ਇਲਾਕਿਆਂ ਵਿਚ ਸੇਵਾ ਨਾ ਦੇਣ ’ਤੇ ਇਸ ਰਾਸ਼ੀ ਨੂੰ ਜ਼ਬਤ ਕਰਨ ਦੀ ਲਿਆਂਦੀ ਨੀਤੀ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਨੂੰ ਢੁਕਵੀਂ ਤਨਖਾਹ ਦੇ ਕੇ ਪੀ ਸੀ ਐਮ ਐਸ ਸੇਵਾ ਨੂੰ ਆਕਰਸ਼ਤ ਬਣਾਉਣਾ ਚਾਹੀਦਾ ਹੈ ਅਤੇ ਕੰਮਕਾਜੀ ਹਾਲਾਤ ਸੁਧਾਰਨੇ ਚਾਹੀਦੇ ਹਨ ਨਾ ਕਿ ਤਾਨਾਸ਼ਾਹੀ ਭਰੀਆਂ ਤੇ ਅਨੈਤਿਕ ਸ਼ਰਤਾਂ ਰੱਖਣੀਆਂ ਚਾਹੀਦੀਆਂ ਹਨ। ਉਹਨਾਂ ਮੰਗ ਕੀਤੀ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ ਕਿਉਂਕਿ ਕਮਜ਼ੋਰ ਵਰਗਾਂ ਦੇ ਵਿਦਿਆਰਥੀ ਇਹ ਬਾਂਡ ਨਹੀਂ ਭਰ ਸਕਣਗੇ।

ਡਾ. ਚੀਮਾ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਮਿਉਂਸਪਲ ਕਮੇਟੀਆਂ ਅਤੇ ਨਿਗਮਾਂ ਨੂੰ ਮਤੇ ਪਾਸ ਕਰਨ ਲਈ ਜਾਰੀ ਕੀਤੇ ਉਹ ਹੁਕਮ ਵਾਪਸ ਲਵੇ ਜਿਹਨਾਂ ਰਾਹੀਂ ਸਾਫ ਸਫਾਈ, ਕੂੜਾ ਚੁੱਕਣ, ਸੀਵਰੇਜ ਦੀ ਸਫਾਈ ਤੇ ਲਾਈਟਾਂ ਦੀ ਜ਼ਿੰਮੇਵਾਰੀ ਟੈਂਡਰ ਸੱਦਣ ਮਗਰੋਂ ਪਹਿਲਾਂ ਤੋਂ ਨਿਰਧਾਰਿਤ ਪ੍ਰਾਈਵੇਟ ਕੰਪਨੀਆਂ ਨੂੰ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਲੈਂਡ ਪੂਲਿੰਗ ਸਕੀਮ ਮਗਰੋਂ ਦੂਜਾ ਯਤਨ ਹੈ ਜਿਸ ਰਾਹੀਂ ਪਹਿਲਾਂ ਤੋਂ ਨਿਰਧਾਰਿਤ ਠੇਕਿਆਂ ਰਾਹੀਂ ਪੈਸਾ ਇਕੱਠਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਹੜੀਆਂ ਕਮੇਟੀਆਂ ਨੇ ਇਹ ਮਤੇ ਰੱਦ ਕਰ ਦਿੱਤੇ, ਉਹਨਾਂ ਨੂੰ ਉਪਰੋਂ ਹੁਕਮ ਚਾੜ੍ਹੇ ਜਾਰਹੇ ਹਨ। ਉਹਨਾਂ ਕਿਹਾ ਕਿ ਇਸ ਤਜਵੀਜ਼ ਨਾਲ ਹਜ਼ਾਰਾਂ ਮੁਲਾਜ਼ਮ ਬੇਰੋਜ਼ਗਾਰ ਹੋ ਜਾਣਗੇ।

ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਡਾ. ਚੀਮਾ ਨੇ ਹੁਸ਼ਿਆਰਪੁਰ ਵਿਚ ਕਤਲ ਕੀਤੇ ਗਏ ਨੌਜਵਾਨ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੁਆਉਣੀ ਯਕੀਨੀ ਬਣਾਉਣ ਵਾਸਤੇ ਸੰਜਮ ਰੱਖਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਇਸ ਘਟਨਾ ਦੀ ਵਰਤੋਂ ਪ੍ਰਵਾਸੀ ਮਜ਼ਦੂਰਾਂ ਖਿਲਾਫ ਅਪੀਲਾਂ ਜਾਰੀ ਕਰਨ ਵਾਸਤੇ ਨਹੀਂ ਵਰਤਿਆ ਜਾਣਾ ਚਾਹੀਦਾ ਕਿਉਂਕਿ ਇਸ ਨਾਲ ਸਮਾਜਿਕ ਬੇਚੈਨੀ ਪੈਦਾ ਹੋਵੇਗੀ।

ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਉਹ ਐਡਵਾਈਜ਼ਰੀ ਵਾਪਸ ਨਹੀਂ ਲਈ ਜਿਸ ਰਾਹੀਂ ਰਾਜ ਸਰਕਾਰਾਂ ਨੂੰ ਕਿਹਾ ਗਿਆ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਵਾਸਤੇ ਪਾਕਿਸਤਾਨ ਜਾਣ ਲਈ ਸਿੱਖ ਜੱਥਿਆਂ ਨੂੰ ਆਗਿਆ ਨਾ ਦਿੱਤੀ ਜਾਵੇ। ਉਹਨਾਂ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਦੋਵਾਂ ਦੇਸ਼ਾਂ ਵਿਚ ਮੁੜ ਸ਼ੁਰੂ ਹੋਏ ਕ੍ਰਿਕਟ ਸੰਬੰਧਾਂ ਨੂੰ ਵੇਖਦਿਆਂ ਇਹ ਐਡਵਾਈਜ਼ਰੀ ਵਾਪਸ ਲਈ ਜਾਵੇ ਅਤੇ ਨਾਲ ਹੀ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹਿਆ ਜਾਵੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...