769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆ

by | Sep 18, 2025 | breaking news, daily | 0 comments

ਹੁਣ ਤੱਕ 23340 ਵਿਅਕਤੀ ਸੁਰੱਖਿਅਤ ਕੱਢੇ ਗਏ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 38 ਕੀਤੀ

ਚੰਡੀਗੜ੍ਹ, 17 ਸਤੰਬਰ:

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹਾਲਾਤ ਸੁਧਰਨ ਨਾਲ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਦੀ ਗਿਣਤੀ 41 ਤੋਂ ਘਟਾ ਕੇ 38 ਕਰ ਦਿੱਤੀ ਗਈ ਹੈ ਅਤੇ ਇੱਥੇ ਬਸੇਰਾ ਕਰ ਰਹੇ ਵਿਅਕਤੀਆਂ ਦਾ ਅੰਕੜਾ 1945 ਤੋਂ ਤੇਜ਼ੀ ਨਾਲ ਘਟ ਕੇ 1176 ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ 769 ਵਿਅਕਤੀਆਂ ਦੀ ਵੱਡੀ ਤਾਦਾਦ ਦਾ ਆਪਣੇ ਘਰਾਂ ਨੂੰ ਪਰਤਣਾ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਰਾਹਤ ਤੇ ਮੁੜ-ਵਸੇਬਾ ਕਾਰਜ ਸੁਚਾਰੂ ਢੰਗ ਨਾਲ ਅਗਲੇ ਪੜਾਅ ਵਧ ਰਹੇ ਹਨ ਅਤੇ ਪਰਿਵਾਰ ਲਗਾਤਾਰ ਆਪਣੇ ਘਰ ਵਾਪਸ ਪਰਤ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਹਤ ਕਾਰਜਾਂ ਤਹਿਤ ਹੁਣ ਤੱਕ ਕੁੱਲ 23,340 ਵਿਅਕਤੀਆਂ ਨੂੰ ਹੜ੍ਹਾਂ ਵਾਲੇ ਪਾਣੀ ‘ਚੋਂ ਸੁਰੱਖਿਅਤ ਕੱਢਿਆ ਗਿਆ ਹੈ ਅਤੇ ਸੂਬਾ ਆਮ ਵਰਗੇ ਹਾਲਾਤ ਵੱਲ ਵਧ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਦੀ ਗਿਣਤੀ 2483 ਤੋਂ ਵਧ ਕੇ 2484 ਹੋਈ ਹੈ ਜਦਕਿ ਪ੍ਰਭਾਵਿਤ ਆਬਾਦੀ ਹੁਣ 3,89,279 ਹੈ।

ਮਾਲ ਮੰਤਰੀ ਨੇ ਦੱਸਿਆ ਕਿ ਪ੍ਰਭਾਵਿਤ ਹੋਇਆ ਫ਼ਸਲੀ ਰਕਬਾ 1,98,525 ਹੈਕਟੇਅਰ ਤੋਂ ਵਧ ਕੇ 1,99,678 ਹੈਕਟੇਅਰ ਜਾ ਪੁੱਜਾ ਹੈ ਕਿਉਂ ਜੋ ਜ਼ਿਲ੍ਹਾ ਫ਼ਾਜਿ਼ਲਕਾ ਵਿੱਚ 1153 ਹੈਕਟੇਅਰ ਤੋਂ ਵੱਧ ਹੋਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ।

ਸ. ਮੁੰਡੀਆਂ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਇੱਕ ਹੋਰ ਮੌਤ ਦੀ ਰਿਪੋਰਟ ਨਾਲ ਸੂਬੇ ਵਿੱਚ ਕੁੱਲ ਮੌਤਾਂ ਦੀ ਗਿਣਤੀ 57 ਹੋ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...