ਸੁਖਬੀਰ ਸਿੰਘ ਬਾਦਲ ਨੇ ਅਜਨਾਲਾ ’ਚ ਵੰਡ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਟਰੱਕ ਕੀਤੇ ਰਵਾਨਾ

by | Sep 23, 2025 | breaking news, daily | 0 comments

ਮੰਗ ਕੀਤੀ ਕਿ ਰਣਜੀਤ ਸਾਗਰ ਡੈਮ ਤੇ ਮਾਧੋਪੁਰ ਹੈਡਵਰਕਸ ’ਤੇ ਕੁਪ੍ਰਬੰਧਨ ਦੀ ਨਿਰਪੱਖ ਜਾਂਚ ਹੋਵੇ

ਮੁੱਖ ਮੰਤਰੀ ਭਗਵੰਤ ਮਾਨ ਨੂੰ ਹੜ੍ਹਾਂ ਦੀ ਸਮੀਖਿਆ ਲਈ ਮੀਟਿੰਗਾਂ ਨਾ ਕਰਨ ਲਈ ਜ਼਼ਿੰਮੇਵਾਰ ਠਹਿਰਾਇਆ ਜਿਸ ਕਾਰਨ ਹੜ੍ਹ ਆਏ

ਸ੍ਰੀ ਮੁਕਤਸਰ ਸਾਹਿਬ,/ ਚੰਡੀਗੜ੍ਹ,,22 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅਜਨਾਲਾ ਦੇ ਹੜ੍ਹ ਮਾਰੇ ਇਲਾਕਿਆਂ ਵਿਚ ਵੰਡਣ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ ਕੀਤੇ ਅਤੇ ਉਹਨਾਂ ਨੇ ਰਣਜੀਤ ਸਾਗਰ ਡੈਮ ਅਤੇ ਮਾਧੋਪੁਰ ਹੈਡਵਰਕਸ ’ਤੇ ਕੁਪ੍ਰਬੰਧਨ ਜਿਸ ਕਾਰਨ ਹੜ੍ਹ ਆਏ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਸ ਹਲਕੇ ਦੇ ਵੜਿੰਗ ਪਿੰਡ ਤੋਂ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ ਕੀਤੇ, ਨੇ ਇਹ ਵੀ ਦੱਸਿਆ ਕਿ ਟ+ੱਕਾਂ ਵਿਚ ਤੂੜੀ ਵੀ ਹੜ੍ਹ ਪ੍ਰਭਾਵਤ ਇਲਾਕਿਆਂ ਵਾਸਤੇ ਰਵਾਨਾ ਕੀਤੀ ਗਈ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਿਰਫ ਕੁਝ ਲੱਖ ਏਕੜ ਜ਼ਮੀਨ ਨੂੰ ਹੜ੍ਹਾਂ ਦੀ ਮਹਾਂਮਾਰੀ ਤੋਂ ਬਚਾਇਆ ਹੈ। ਉਹਨਾਂ ਕਿਹਾ ਕਿ ਰਣਜੀਤ ਸਾਗਰ ਡੈਮ ਤੋਂ ਰਾਣੀ ਛੱਡੇ ਜਾਣ ਦੀ ਰਿਪੋਰਟ ਤੋਂ ਪਤਾ ਚਲਦਾ ਹੈ ਕਿ ਸਰਕਾਰ ਨੇ ਹੜ੍ਹਾਂ ਤੋਂ 20 ਦਿਨ ਪਹਿਲਾਂ ਪਾਣੀ ਨਹੀਂ ਛੱਡਿਆ। ਉਹਨਾਂ ਕਿਹਾ ਕਿ ਬਜਾਏ ਪਾਣੀ ਨੂੰ ਸਹੀ ਤਰੀਕੇ ਛੱਡਣ ਦੇ ਸਰਕਾਰ ਨੇ ਡੈਮ ਵਿਚ ਪਾਣੀ ਇਕੱਠਾ ਕੀਤਾ ਅਤੇ ਫਿਰ ਜਦੋਂ ਇਹ ਖ਼ਤਰਨਾਕ ਪੱਧਰ ਟੱਪ ਗਿਆ ਤਾਂ ਇਹ ਛੱਡ ਦਿੱਤਾ। ਉਹਨਾਂ ਕਿਹਾ ਕਿ ਤਿੰਨ ਦਿਨਾਂ ਤੱਕ ਦੋ ਲੱਖ ਕਿਊਸਿਕ ਪਾਣੀ ਛੱਡਣ ਕਾਰਨ ਸਾਡੀ ਇਕ ਲੱਖ ਏਕੜ ਵਿਚ ਝੋਨੇ ਦੀ ਫਸਲ ਰੁੜ੍ਹ ਗਈ। ਉਹਨਾ‌ਕਿਹਾ ਕਿ ਇਸੇ ਤਰੀਕੇ ਮਾਧੋਪੁਰ ਹੈਡਵਰਕਸ ’ਤੇ ਸਰਕਾਰ ਨੇ ਜਨਵਰੀ ਤੋਂ ਬੇਨਤੀਆਂ ਦੀ ਪ੍ਰਵਾਹ ਨਹੀਂ ਕੀਤੀ ਕਿ ਮੁਰੰਮਤਾਂ ਦੀ ਜ਼ਰੂਰਤ ਹੈ ਤੇ ਇਸਨੇ ਤਿੰਨ ਲੱਖ ਕਿਊਸਿਕ ਪਾਣੀ ਇਕੋ ਵਾਰ ਵਿਚ ਛੱਡ ਦਿੱਤਾ ਜਿਸ ਕਾਰਨ ਹੈਡਵਰਕਸ ਦੇ ਗੇਟ ਟੁੱਟ ਗਏ ਤੇ ਲੋਕਾਂ ਨੂੰ ਸਰਹੱਦ ਖੇਤਰ ਵਿਚ ਮਾਰ ਝੱਲਣੀ ਪਈ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰੀ ਤੈਅ ਕੀਤੇ ਜਾਣ ਤੇ ਦੋਸ਼ੀ ਨੁੰ ਸਜ਼ਾ ਦੇਣ ਦੀ ਮੰਗ ਕਰਦਾ ਹੈ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਫੇਲ੍ਹ ਕਰਨ ਵਾਸਤੇ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਪਹਿਲਾਂ ਤਾਂ ਹੜ੍ਹਾਂ ਦੀ ਰੋਕਥਾਮ ਵਾਸਤੇ ਮੀਟਿੰਗਾਂ ਨਹੀਂ ਕੀਤੀਆਂ ਗਈਆਂ। ਫਿਰ ਜਦੋਂ ਹੜ੍ਹ ਆਏ ਤਾਂ ਸੂਬੇ ਵਿਚੋਂ ਸਰਕਾਰ ਗਾਇਬ ਹੋ ਗਈ। ਹੁਣ ਜਦੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਸਮਾਂ ਆਇਆ ਹੈ ਤਾਂ ਆਪ ਸਰਕਾਰ ਮੁਆਵਜ਼ੇ ਦੇ ਨਾਂ ’ਤੇ ਸਿਆਸੀਕਰਨ ਕਰਨ ’ਤੇ ਲੱਗੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਇਸ ਵਾਸਤੇ ਹੀ ਉਹਨਾਂ ਫੈਸਲਾ ਕੀਤਾ ਕਿ ਉਹ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਆ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਉਹਨਾਂ ਕਿਹਾ ਕਿ ਉਹ ਪਾਰਟੀ ਦੇ ਅਹੁਦੇਦਾਰਾਂ ਦੇ ਧੰਨਵਾਦੀ ਹਨ ਜਿਹਨਾਂ ਨੇ ਇਸ ਪਹਿਲਕਦਮੀ ਵਿਚ ਮਦਦ ਕੀਤੀ। ਉਹਨਾਂ ਕਿਹਾ ਕਿ ਅਸੀਂ ਹਜ਼ਾਰਾਂ ਲੀਟਰ ਡੀਜ਼ਲ ਅਤੇ ਹੋਰ ਲੋੜੀਂਦੀ ਮਦਦ ਹੜ੍ਹ ਮਾਰੇ ਲੋਕਾਂ ਨੂੰ ਪ੍ਰਦਾਨ ਕੀਤੀ ਹੈ। ਉਹਨਾਂ ਕਿਹਾ ਕਿ ਹੁਣ ਅਸੀਂ ਮੱਕੀ ਦਾ ਅਚਾਰ ਤੇ ਤੂੜੀ ਪ੍ਰਦਾਨ ਕਰਨੀ ਸ਼ੁਰੂ ਕੀਤੀ ਹੈ ਜੋ ਸਾਨੂੰ 8 ਕਰੋੜ ਰੁਪਏ ਵਿਚ ਪੈ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਇਕ ਲੱਖ ਏਕੜ ਵਿਚ ਬਿਜਾਈ ਵਾਸਤੇ ਸਰਟੀਫਾਈਡ ਬੀਜ ਪ੍ਰਦਾਨ ਕਰਨ ਦਾ ਵੀ ਫੈਸਲਾ ਕੀਤਾ ਹੈ ਤੇ ਨਾਲ ਹੀ ਅਸੀਂ 50 ਹਜ਼ਾਰ ਗਰੀਬ ਪਰਿਵਾਰਾਂ ਨੂੰ ਕਣਕ ਵੀ ਪ੍ਰਦਾਨ ਕਰਾਂਗੇ। ਉਹਨਾਂ ਇਹ ਵੀ ਦੱਸਿਆ ਕਿ ਅਕਾਲੀ ਦਲ ਦੇ ਯੂਥ ਵਰਕਰ ਪ੍ਰਭਾਵਤ ਇਲਾਕਿਆਂ ਵਿਚ ਇਕ ਮਹੀਨੇ ਤੱਕ ਡੀਫੋਗਿੰਗ ਕਰਨਗੇ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਲੋਕਾਂ ਦੀ ਮਦਦ ਵਾਸਤੇ ਨਿੱਤਰੇ ਤੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨੂੰ ਦੋ ਲੱਖ ਏਕੜ ਵਾਸਤੇ ਸਰਟੀਫਾਈਡ ਬੀਜ ਪ੍ਰਦਾਨ ਕਰਨੇ ਚਾਹੀਦੇ ਹਨ ਅਤੇ ਨਾਲ ਹੀ ਡੀ ਏ ਪੀ ਖਾਦ ਵੀ ਪ੍ਰਦਾਨ ਕਰਨੀ ਚਾਹੀਦੀ ਹੈ।

ਇਸ ਮੌਕੇ ਸੀਨੀਅਰ ਆਗੂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਤੇਜਿੰਦਰ ਸਿੰਘ ਮਿੱਡੂਖੇੜਾ,ਹਰਪ੍ਰੀਤ ਸਿੰਘ ਕੋਟਭਾਈ, ਮਨਜਿੰਦਰ ਬਿੱਟੂ, ਪ੍ਰੀਤਇੰਦਰ ਸਿੰਘ ਸੰਮੇਵਾਲੀ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਲੱਪੀ ਐਨਾਖੇੜਾ, ਨਵਜਿੰਦਰ ਮਾਨ, ਪਰਮਿੰਦਰ ਕੋਲਿਆਂਵਾਲੀ, ਹਨੀ ਫੱਤਣਵਾਲਾ ਸਮੇਤ ਹੋਰ ਆਗੂ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...