ਤਾਮਿਲ ਸਿੱਖ ਨੂੰ ਜ਼ਲੀਲ ਤੇ ਅਪਮਾਨਿਤ ਕਰਨ ਵਾਲੇ ਏਅਰ ਇੰਡੀਆ ਸਟਾਫ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇ: ਹਰਸਿਮਰਤ ਕੌਰ ਬਾਦਲ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਕੀਤੀ ਅਪੀਲ

by | Sep 28, 2025 | breaking news, daily | 0 comments

ਜ਼ੋਰ ਦੇ ਕੇ ਕਿਹਾ ਕਿ ਏਅਰਲਾਈਨ ਸਟਾਫ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਮੁਸਾਫਰਾਂ ਦੇ ਧਾਰਮਿਕ ਚਿੰਨ ਨਾ ਛੇੜਨ

ਚੰਡੀਗੜ੍ਹ, 28 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਨੂੰ ਅਪੀਲ ਕੀਤੀ ਕਿ ਇਕ ਸਿੱਖ ਮੁਸਾਫਰ ਨੂੰ ਜ਼ਲੀਲ ਤੇ ਅਪਮਾਨਿਤ ਕਰਨ ਵਾਲੇ ਏਅਰ ਇੰਡੀਆ ਦੇ ਸਟਾਫ ਮੈਂਬਰਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਏਅਰਲਾਈਨ ਸਟਾਫ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਮੁਸਾਫਰਾਂ ਦੇ ਧਾਰਮਿਕ ਚਿੰਨਾ ਨੂੰ ਨਾ ਛੇੜਨ।

ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਦੱਸਿਆ ਕਿ ਤਾਮਿਲਨਾਡੂ ਦੇ ਸਿੱਖ ਮੁਸਾਫਰ ਜੀਵਨ ਸਿੰਘ ਨੂੰ ਏਅਰ ਇੰਡੀਆ ਦੇ ਸਟਾਫ ਨੇ ਨਵੀਂ ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਉਸ ਵੇਲੇ ਜ਼ਲੀਲ ਤੇ ਅਪਮਾਨਿਤ ਕੀਤਾ ਜਦੋਂ ਉਹ ਬੁੱਧਵਾਰ ਨੂੰ ਸਿੰਘਾਪੁਰ ਜਾਣ ਵਾਲੀ ਫਲਾਈਟ ਵਿਚ ਸਵਾਰ ਹੋਣ ਵਾਲੇ ਸਨ। ਉਹਨਾਂ ਦੱਸਿਆ ਕਿ ਜੀਵਨ ਸਿੰਘ ਨੇ 2023 ਵਿਚ ਸਿੱਖ ਧਰਮ ਅਪਣਾਇਆ ਸੀ ਤੇ ਉਹਨਾਂ ਦਾ ਖੁੱਲ੍ਹਾ ਦਾਹੜਾ ਪ੍ਰਕਾਸ਼ ਕੀਤਾ ਹੋਇਆ ਹੈ ਪਰ ਉਹਨਾਂ ਦੀ ਦਿਖ ਜੋ ਏਅਰ ਇੰਡੀਆ ਸਟਾਫ ਨੂੰ ਪਸੰਦ ਨਹੀਂ ਆਈ, ਉਸ ਕਾਰਨ ਉਹਨਾਂ ਨੂੰ ਜ਼ਲੀਲ ਤੇ ਅਪਮਾਨਿਤ ਕੀਤਾ ਗਿਆ।

ਸਰਦਾਰਨੀ ਬਾਦਲ ਨੇ ਕਿਹਾ ਕਿ ਸਾਰੇ ਨਿਯਮਾਂ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਸਟਾਫ ਨੇ ਜੀਵਨ ਸਿੰਘ ਨੂੰ ਪੁੱਛਿਆ ਕਿ ਉਹ ਸਿੰਘਾਪੁਰ ਕਿਉਂ ਜਾ ਰਹੇ ਹਨ, ਉਹਨਾਂ ਕੋਲ ਕਿੰਨੇ ਪੈਸੇ ਹਨ, ਉਹਨਾਂ ਦੇ ਬੈਂਕ ਖ਼ਾਤਿਆਂ ਦੇ ਵੇਰਵੇ ਕੀ ਹਨ, ਉਹਨਾਂ ਦਸਤਾਰ ਕਿਉਂ ਸਜ਼ਾਈ ਹੈ ਤੇ ਉਹ ਕਿਸ ਜਾਤ ਤੋਂ ਸਿੱਖ ਧਰਮ ਵਿਚ ਆਏ ਹਨ।

ਮੈਂਬਰ ਪਾਰਲੀਮੈਂਟ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਸਵਾਲ ਪ੍ਰੋਫੈਸ਼ਨਲ ਵਿਹਾਰ ਦੇ ਦਾਇਰੇ ਵਿਚ ਨਹੀਂ ਆਉਂਦੇ ਅਤੇ ਇਹ ਦਿੱਖ ਦੇ ਆਧਾਰ ’ਤੇ ਵਿਤਕਰਾ ਹਨ। ਉਹਨਾਂ ਨੇ ਸਾਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਅਤੇ ਜਿਹਨਾਂ ਨੇ ਜੀਵਨ ਸਿੰਘ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਤੇ ਉਹਨਾਂ ਨੂੰ ਜਾਣ ਬੁੱਝ ਕੇ ਖੱਜਲ ਖੁਆਰ ਕੀਤਾ ਹੈ, ਉਹਨਾਂ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ।

ਉਹਨਾਂ ਨੇ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਏਅਰ ਇੰਡੀਆ ਨੂੰ ਹਦਾਇਤ ਜਾਰੀ ਕਰਨ ਕਿ ਉਹ ਆਪਣੇ ਸਟਾਫ ਨੂੰ ਸਿੱਖ ਧਰਮ ਦੇ ਧਾਰਮਿਕ ਚਿੰਨਾਂ ਤੋਂ ਜਾਣੂ ਕਰਵਾਏ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿਚ ਕਿਸੇ ਵੀ ਸਿੱਖ ਨਾਲ ਅਜਿਹਾ ਵਿਤਕਰਾ ਨਾ ਹੋਵੇ। ਉਹਨਾਂ ਕਿਹਾ ਕਿ ਇਹ ਹਦਾਇਤਾਂ ਏਅਰਲਾਈਨ ਦੀਆਂ ਐਸ ਓ ਪੀ ਵਿਚ ਵੀ ਸ਼ਾਮਲ ਕੀਤੀਆਂ ਜਾਣ।

ਸਰਦਾਰਨੀ ਬਾਦਲ ਨੇ ਇਹ ਵੀ ਬੇਨਤੀ ਕੀਤੀ ਕਿ ਏਅਰ ਇੰਡੀਆ ਜੀਵਨ ਸਿੰਘ ਤੋਂ ਬਿਨਾਂ ਸ਼ਰਤ ਮੁਆਫੀ ਮੰਗੇ ਤਾਂ ਜੋ ਸਪਸ਼ਟ ਸੁਨੇਹਾ ਦਿੱਤਾ ਜਾ ਸਕੇ ਕਿ ਇਸਦੇ ਸਟਾਫ ਦੀਆਂ ਹਰਕਤਾਂ ਏਅਰਲਾਈਨ ਦੇ ਸੋਚ ਮੁਤਾਬਕ ਨਹੀਂ ਸਨ ਕਿਉਂਕਿ ਏਅਰਲਾਈਨ ਨੇ ਦਸਤਾਰਧਾਰੀ ਮਹਾਰਾਜਾ ਨੂੰ ਏਅਰਲਾਈਨ ਦਾ ਪਛਾਣ ਚਿੰਨ ਬਣਾਇਆ ਹੋਇਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...