ਸੂਨਾਮ (ਪੰਜਾਬ) – ਇੱਕ ਮਹੱਤਵਪੂਰਨ ਰਾਜਨੀਤਕ ਵਿਕਾਸ ਵਿੱਚ ਸੂਨਾਮ ਹਲਕੇ ਦੇ ਰਿਟਾਇਰਡ ਤਹਿਸੀਲਦਾਰ ਹਰਮਿੰਦਰ ਸਿੰਘ ਸਿੱਧੂ ਅੱਜ ਇੰਡਿਅਨ ਨੇਸ਼ਨਲ ਕਾਂਗਰਸ ਵਿੱਚ ਸ਼ਾਮਲ ਹੋਏ। ਉਨ੍ਹਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਪੰਜਾਬ ਇੰਚਾਰਜ ਭੂਪੇਸ਼ ਬਘੇਲ, ਲੀਡਰ ਆਫ ਅਪੋਜ਼ੀਸ਼ਨ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ ਵਿੱਚ ਹੋਇਆ।
ਕਾਂਗਰਸ ਨੇਤਾਵਾਂ ਨੇ ਹਰਮਿੰਦਰ ਸਿੰਘ ਸਿੱਧੂ ਦਾ ਪਾਰਟੀ ਵਿੱਚ ਤਹਿ ਦਿਲੋਂ ਸਵਾਗਤ ਕੀਤਾ ਤੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਕੀ ਤਜਰਬਾ ਅਤੇ ਹਲਕੇ ਨਾਲ ਗਹਿਰਾ ਨਾਤਾ ਸੂਨਾਮ ਸਮੇਤ ਪੰਜਾਬ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰੇਗਾ।
ਇਸ ਮੌਕੇ ਸਿੱਧੂ ਨੇ ਕਿਹਾ ਕਿ ਉਹ ਕਾਂਗਰਸ ਲੀਡਰਸ਼ਿਪ ਦੀ ਸੋਚ ਅਤੇ ਦ੍ਰਿਸ਼ਟੀ ਤੋਂ ਪ੍ਰੇਰਿਤ ਹਨ ਅਤੇ ਆਪਣੇ ਹਲਕੇ ਦੀ ਜਨਤਾ ਦੀ ਸੇਵਾ ਪੂਰੀ ਨਿੱਡਰਤਾ ਤੇ ਸਮਰਪਣ ਨਾਲ ਕਰਨਗੇ।