ਗੁਰਸ਼ਰਨ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰਨੀ ਦੀ ਬੈਠਕ।

by | Oct 5, 2025 | breaking news, daily | 0 comments

ਅਲਕਾ ਲਾਂਬਾ ਦਾ ਸੰਦੇਸ਼ ਲੈਕੇ ਪੁੱਜੇ ਆਬਜ਼ਰਵਰ ਨਤਾਸ਼ਾ ਸ਼ਰਮਾ।

ਚੰਡੀਗੜ /ਪਟਿਆਲਾ ਅਕਤੂਬਰ ( ) ਪੰਜਾਬ ਮਹਿਲਾ ਕਾਂਗਰਸ ਦੀ ਮੀਟਿੰਗ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਈ ਜਿਸ ਵਿੱਚ ਸੂਬੇ ਦੇ ਅਬਜਰਵਰ ਨਤਾਸ਼ਾ ਸ਼ਰਮਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਮਹਿਲਾ ਕਾਂਗਰਸ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਜਿਨਾਂ ਨੇ ਰਾਸ਼ਟਰੀ ਪ੍ਰਧਾਨ ਅਲਕਾ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਤੇ ਵੱਡੇ ਪੱਧਰ ਤੇ ਰਿਕਾਰਡ ਤੋੜ ਮੈਂਬਰ ਭਰਤੀ ਕਰਕੇ ਮਹਿਲਾ ਕਾਂਗਰਸ ਨੂੰ ਵਧੇਰੇ ਮਜਬੂਤ ਕੀਤਾ ਹੈ।

ਗੁਰਸ਼ਰਨ ਰੰਧਾਵਾ ਨੇ ਕਿਹਾ ਕਿ ਪੰਜਾਬ ਮਹਿਲਾ ਕਾਂਗਰਸ ਨੇ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਵਿਖੇ ਡ: ਧਰਮਵੀਰ ਗਾਂਧੀ ਦੇ ਹੱਕ ਵਿੱਚ ਪ੍ਰਿਅੰਕਾ ਗਾਂਧੀ ਜੀ ਦੀ ਚੋਣ ਫੇਰੀ ਦੌਰਾਨ 3500 ਤੋਂ ਵੱਧ ਮਹਿਲਾਵਾਂ ਇਕੱਠੀਆਂ ਕਰਕੇ ਉਨਾਂ ਦਾ ਜ਼ੋਰਦਾਰ ਸਵਾਗਤ ਕੀਤਾ ਸੀ।

ਉਸ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਤੇ ਹਜ਼ਾਰਾਂ ਮਹਿਲਾ ਕਾਂਗਰਸ ਵਰਕਰਾਂ ਨੇ ਔਰਤਾਂ ਲਈ 1100 ਰੁਪਏ ਦੇਣ ਦੀ ਮੰਗ ਪੂਰੀ ਨਾ ਕਰਨ ਉਤੇ ਆਪ ਸਰਕਾਰ ਦੇ ਵਿਰੋਧ ਵਿੱਚ ਵਿਧਾਨ ਸਭਾ ਦਾ ਘਿਰਾਓ ਕੀਤਾ ਤੇ ਪਹਿਲੀ ਵਾਰ ਦੇਖਣ ਨੂੰ ਮਿਲਿਆ ਕੇ ਔਰਤਾਂ ਦਾ ਵੱਡਾ ਇਕੱਠ ਦੇਖ ਕੇ ਚੰਡੀਗੜ੍ਹ ਪੁਲਿਸ ਨੂੰ ਪਾਣੀ ਦੀਆਂ ਬੁਛਾੜਾਂ ਤੇ ਲਾਠੀ ਚਾਰਜ ਕਰਨਾ ਪਿਆ। ਰੰਧਾਵਾ ਨੇ ਕਿਹਾ ਕਿ ਅੱਜ ਮਹਿਲਾ ਕਾਂਗਰਸ ਸਭ ਤੋਂ ਮਜਬੂਤ ਸੰਗਠਨ ਬਣ ਕੇ ਉਭਰਿਆ ਹੈ।

ਨਤਾਸ਼ਾ ਸ਼ਰਮਾ ਨੇ ਕਿਹਾ ਕਿ ਪੰਜਾਬ ਮਹਿਲਾ ਕਾਂਗਰਸ ਨੇ ਹਰ ਮੋਰਚੇ ਉਤੇ ਕਾਂਗਰਸ ਪਾਰਟੀ ਤੇ ਪ੍ਰਧਾਨ ਰਾਜਾ ਵੜਿੰਗ ਦਾ ਡੱਟ ਕੇ ਸਾਥ ਦਿੱਤਾ ਹੈ ਜਿਸ ਨਾਲ ਪਾਰਟੀ ਨੂੰ ਵਧੇਰੇ ਮਜਬੂਤੀ ਮਿਲੀ ਹੈ।

ਨਤਾਸ਼ਾ ਸ਼ਰਮਾ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਦੀ ਵੋਟ ਚੋਰੀ ਕਰਕੇ ਚੋਣਾਂ ਜਿੱਤਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ । ਉਨ੍ਹਾਂ ਕਿਹਾ ਕਿ ਵੋਟ ਚੋਰੀ ਦੇ ਖਿਲਾਫ ਕਾਂਗਰਸ ਦਾ ਸੰਘਰਸ਼ ਜਾਰੀ ਹੈ ਤੇ ਅਸੀਂ ਇਹ ਲੜਾਈ ਜਰੂਰ ਜਿੱਤਾਂਗੇ। ਇਸ ਮੌਕੇ ਪੰਜਾਬ ਮਹਿਲਾ ਕਾਂਗਰਸ ਨੂੰ ਵੋਟ ਚੋਰੀ ਦੇ ਵਿਰੋਧ ਵਿੱਚ 10 ਹਜਾਰ ਫਾਰਮ ਭਰਨ ਦਾ ਟੀਚਾ ਦਿੱਤਾ ਗਿਆ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਸਲੀਨ ਸੇਠੀ ਜਲੰਧਰ, ਜਸਬੀਰ ਮੂਨਕ, ਸਵਰਨਜੀਤ ਕੌਰ, ਭੁਪਿੰਦਰ ਕੌਰਜੀਵਾਲਾ, ਕਿਰਨ ਗਰੇਵਾਲ , ਗੁਰਦੀਪ ਬਦੇਸ਼ਾ, ਸੰਤੋਸ਼ ਸਵੱਦੀ, ਹਰਮਿੰਦਰ ਸੈਣੀ, ਸਿਮਰਤ ਧਾਲੀਵਾਲ, ਸਰਬਜੀਤ ਬਰਾੜ, ਯਾਮਣੀ ਵਰਮਾ, ਸੁਨੀਤਾ ਤੰਜਾਨੀਆ, ਗੁਰਦੇਵ ਕੌਰ ਮੋਗਾ, ਸੋਨੀਆ ਪੁਰੀ, ਰੁਪਿੰਦਰ ਕੌਰ, ਬਜਾਜ ਵੀ ਹਾਜ਼ਰ ਸਨ ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...