ਬਾਪੂ ਧਾਮ, ਪਲਸੌਰਾ ਅਤੇ ਬੁੜੈਲ ਵਿੱਚ ਛੇ ਮਹੀਨਿਆਂ ਦੇ ਸਮੁਦਾਇ-ਅਧਾਰਿਤ ਸਮਾਗਮਾਂ (ਸੀਬੀਈ/CBE) ਅਤੇ ਤੇਜ਼ ਸਿਹਤ ਅਤੇ ਪੋਸ਼ਣ ਮੁਹਿੰਮਾਂ ਦੀ ਪੂਰਨ ਸਫ਼ਲਤਾ ਦਾ ਉਤਸਵ

by | Oct 8, 2025 | breaking news, daily | 0 comments

ਚੰਡੀਗੜ੍ਹ, 06 ਅਕਤੂਬਰ, 2025: ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਪੋਸ਼ਣ ਅਭਿਯਾਨ ਦੇ ਤਹਿਤ ਛੇ ਮਹੀਨਿਆਂ ਦੇ ਸਮੁਦਾਇ-ਅਧਾਰਿਤ ਸਮਾਗਮ (ਸੀਬੀਈਜ਼/CBEs) ਸਫ਼ਲਤਾਪੂਰਵਕ ਸੰਪੂਰਨ ਕੀਤੇ ਹਨ। ਇਹ ਸਮਾਗਮ, ਮਾਂ ਅਤੇ ਬੱਚੇ ਦੀ ਸਿਹਤ ਅਤੇ ਪੋਸ਼ਣ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਪ੍ਰਮੁੱਖ ਸਥਾਨਾਂ – ਬਾਪੂ ਧਾਮ, ਪਲਸੌਰਾ ਅਤੇ ਬੁੜੈਲ – ਵਿੱਚ ਸਰਗਰਮ ਸਮੁਦਾਇਕ ਸ਼ਮੂਲੀਅਤ ਅਤੇ ਫ੍ਰੰਟਲਾਇਨ ਵਰਕਰਾਂ ਅਤੇ ਹਿਤਧਾਰਕਾਂ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ।

ਮੁਹਿੰਮ ਦੀ ਇੱਕ ਵਿਸ਼ੇਸ਼ ਉਪਲਬਧੀ ਬਾਪੂ ਧਾਮ ਵਿਖੇ ਬੱਚਿਆਂ ਦੇ ਅੰਨਪ੍ਰਾਸ਼ਨ ਸਮਾਰੋਹ ਦਾ ਉਤਸਵ ਰਿਹਾ। ਇਸ ਸੱਭਿਆਚਾਰਕ ਤੌਰ ‘ਤੇ ਮਹੱਤਵਪੂਰਨ ਸਮਾਗਮ ਛੇ ਮਹੀਨੇ ਪੂਰੇ ਕਰਨ ਵਾਲੇ ਬੱਚਿਆਂ ਲਈ ਪੂਰਕ ਆਹਾਰ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਇਸ ਅਵਸਰ ‘ਤੇ ਮਾਤਾਵਾਂ ਨੂੰ ਸਮੇਂ ‘ਤੇ ਅਤੇ ਸੰਤੁਲਿਤ ਪੂਰਕ ਆਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਨਾਲ ਹੀ, ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ (ਪੀਐੱਮਐੱਮਵੀਵਾਈ/PMMVY) ਦੇ ਤਹਿਤ ਪਾਤਰ
ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਤਾਵਾਂ ਦੀ ਰਜਿਸਟ੍ਰੇਸ਼ਨ ਹਿਤ ਵਿਸ਼ੇਸ਼ ਜਾਗਰੂਕਤਾ ਅਤੇ ਨਾਮਾਂਕਣ ਮੁਹਿੰਮ ਚਲਾਈ ਗਈ, ਤਾਕਿ ਉਹ ਯੋਜਨਾ ਦੇ ਆਰਥਿਕ ਲਾਭ ਪ੍ਰਾਪਤ ਕਰ ਸਕਣ ਅਤੇ ਮਾਤਾ-ਸ਼ਿਸ਼ੂ ਸਿਹਤ ਵਿੱਚ ਸੁਧਾਰ ਹੋਵੇ।

ਪਲਸੌਰਾ ਵਿੱਚ, ਆਂਗਣਵਾੜੀ ਕੇਂਦਰਾਂ (AWCs) ਵਿਖੇ ਨਿਯਮਿਤ ਜਾਂਚਾਂ ਦੇ ਜ਼ਰੀਏ ਕੁਪੋਸ਼ਿਤ ਬੱਚਿਆਂ ਦੇ ਵਿਕਾਸ ਦੀ ਨਿਗਰਾਨੀ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।
ਕੁਪੋਸ਼ਣ ਦੇ ਲੱਛਣਾਂ ਵਾਲੇ ਬੱਚਿਆਂ ਨੂੰ ਸਲਾਹ ਦਿੱਤੀ ਗਈ ਅਤੇ ਜ਼ਰੂਰੀ ਦਖਲਅੰਦਾਜ਼ੀ ਲਈ ਰੈਫਰ ਕੀਤਾ ਗਿਆ। ਨਾਲ ਹੀ, ਮਾਪਿਆਂ ਨਾਲ ਸਲਾਹ-ਮਸ਼ਵਰਾ ਸੈਸ਼ਨ ਆਯੋਜਿਤ ਕੀਤੇ ਗਏ,ਜਿਨ੍ਹਾਂ ਵਿੱਚ ਸੰਤੁਲਿਤ ਪੋਸ਼ਣ, ਸਵੱਛਤਾ, ਸਮੇਂ ‘ਤੇ ਸਿਹਤ ਸੰਭਾਲ਼ ਅਤੇ ਸੰਵੇਦਨਸ਼ੀਲ ਦੇਖਭਾਲ਼ ਜਿਹੇ ਵਿਸ਼ਿਆਂ ‘ਤੇ ਜਾਗਰੂਕਤਾ ਵਧਾਈ ਗਈ।

ਬੁੜੈਲ ਵਿਖੇ ਮਾਤਾਵਾਂ ਦੇ ਲਈ ਪੂਰਕ ਆਹਾਰ ‘ਤੇ ਲਾਇਵ ਰੈਸਿਪੀ ਡੈਮੋਨਸਟ੍ਰੇਸ਼ਨ ਦਾ ਆਯੋਜਨ ਕੀਤਾ ਗਿਆ,ਜਿੱਥੇ ਆਂਗਣਵਾੜੀ ਵਰਕਰਾਂ ਨੇ ਸਥਾਨਕ ਤੌਰ ‘ਤੇ ਉਪਲਬਧ ਸਮੱਗਰੀ ਦੀ ਵਰਤੋਂ ਕਰਕੇ 6 ਤੋਂ 24 ਮਹੀਨਿਆਂ ਦੀ ਉਮਰ ਦੇ ਬੱਚਿਆਂ ਲਈ ਪੌਸ਼ਟਿਕ,ਸਸਤੇ ਅਤੇ ਸੁਆਦਿਸ਼ਟ ਵਿਅੰਜਨ ਤਿਆਰ ਕਰਨ ਦਾ ਤਰੀਕਾ ਦੱਸਿਆ। ਇਨ੍ਹਾਂ ਸੈਸ਼ਨ ਨਾਲ ਮਾਤਾਵਾਂ ਨੂੰ ਬੱਚਿਆਂ ਦੇ ਭੋਜਨ ਵਿੱਚ ਕਈ ਤਰ੍ਹਾਂ ਦੇ ਭੋਜਨ ਸਮੂਹਾਂ ਨੂੰ ਸ਼ਾਮਲ ਕਰਨ ਹਿਤ ਪ੍ਰੋਤਸਾਹਿਤ ਕੀਤਾ ਗਿਆ ਤਾਕਿ ਸ਼ੁਰੂਆਤੀ ਸਾਲਾਂ ਵਿੱਚ ਉਨ੍ਹਾਂ ਨੂੰ ਢੁਕਵਾਂ ਪੋਸ਼ਣ ਮਿਲ ਸਕੇ।

ਮੁੱਖ ਗਤੀਵਿਧੀਆਂ ਤੋਂ ਇਲਾਵਾ, ਛੇ ਮਹੀਨਿਆਂ ਦੀ ਮੁਹਿੰਮ ਦੇ ਦੌਰਾਨ ਕਈ ਛੋਟੀਆਂ ਪਰ ਪ੍ਰਭਾਵਸ਼ਾਲੀ ਪਹਿਲਾਂ ਕੀਤੀਆਂ ਗਈਆਂ। ਇਨ੍ਹਾਂ ਵਿੱਚ ਜਨਮ ਦੇ ਪਹਿਲੇ ਘੰਟੇ ਦੇ ਅੰਦਰ ਛਾਤੀ ਦਾ ਦੁੱਧ ਚੁੰਘਾਉਣਾ ਸ਼ੁਰੂ ਕਰਨਾ ਅਤੇ ਗਰਭਵਤੀ ਮਹਿਲਾਵਾਂ ਦੇ ਆਹਾਰ ਵਿੱਚ ਪੌਸ਼ਟਿਕ ਮੋਟੇ ਅਨਾਜ (ਮਿਲਟਸ/ਸ਼੍ਰੀ ਅੰਨ) ਨੂੰ ਸ਼ਾਮਲ ਕਰਨਾ, ਸਾਰੇ ਆਂਗਨਵਾੜੀ ਕੇਂਦਰਾਂ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਵਿਕਾਸ ਨਿਗਰਾਨੀ, ਨਾਲ ਹੀ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਪ੍ਰੀ-ਸਕੂਲ ਸਿੱਖਿਆ ਨੂੰ ਮਜ਼ਬੂਤ ​​ਕਰਨਾ, ਸੰਸਥਾਗਤ ਜਣੇਪੇ ਨੂੰ ਹੁਲਾਰਾ ਦੇਣ ਹਿਤ ਘਰ-ਘਰ ਜਾ ਕੇ ਸਲਾਹ ਦੇਣਾ, ਅਤੇ ਗਰਭਵਤੀ ਮਹਿਲਾਵਾਂ ਨੂੰ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ਼, ਨਿਯਮਿਤ ਜਾਂਚ, ਸਪਲੀਮੈਂਟਸ ਅਤੇ ਅਨੀਮੀਆ ਤੋਂ ਬਚਾਅ ‘ਤੇ ਜਾਗਰੂਕਤਾ ਫੈਲਾਉਣਾ।

ਇਸ ਤੋਂ ਇਲਾਵਾ, ਬੱਚਿਆਂ ਲਈ ਮੌਖਿਕ ਸਵੱਛਤਾ, ਭੋਜਨ ਦੀ ਮਜ਼ਬੂਤੀ, ਅਤੇ ਬੱਚੇ ਦੇ ਵਿਕਾਸ ਵਿੱਚ ਸੂਖਮ ਪੋਸ਼ਕ ਤੱਤਾਂ ਦੀ ਭੂਮਿਕਾ ‘ਤੇ ਕਮਿਊਨਿਟੀ ਲੈਕਚਰ ਆਯੋਜਿਤ ਕੀਤੇ ਗਏ। ਫ੍ਰੰਟਲਾਇਨ ਵਰਕਰਾਂ ਨੇ ਬੱਚਿਆਂ ਵਿੱਚ ਗੰਭੀਰ ਤੀਬਰ ਕੁਪੋਸ਼ਣ (ਐੱਸਏਐੱਮ/SAM) ਦੀ ਪਹਿਚਾਣ ਅਤੇ ਪ੍ਰਬੰਧਨ, ਸਮੇਂ ‘ਤੇ ਰੈਫਰਲ ਅਤੇ ਪੋਸ਼ਣ ਸਬੰਧੀ ਪੁਨਰਵਾਸ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਘਰ-ਘਰ ਜਾ ਕੇ ਪਰਿਵਾਰਾਂ ਨੂੰ ਸਰਲ ਅਤੇ ਪੌਸ਼ਟਿਕ ਪੂਰਕ ਆਹਾਰ ਬਣਾਉਣ ਦੇ ਵਿਵਹਾਰਿਕ ਤਰੀਕੇ ਸਿਖਾਏ ਗਏ।

ਇਨ੍ਹਾਂ ਛੇ ਮਹੀਨਿਆਂ ਦੀ ਇਹ ਸਮੁਦਾਇਕ ਪਹਿਲ ਵਿਭਾਗ ਦੀ ਮਾਤਾਵਾਂ ਅਤੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਸਥਿਤੀ ਨੂੰ ਬਿਹਤਰ ਬਣਾਉਣ ਦੀ ਵਿਭਾਗ ਦੀ ਨਿਰੰਤਰ
ਪ੍ਰਤੀਬੱਧਤਾ ਨੂੰ ਦਰਸਾਉਂਦੀ ਹੈ। ਇਨ੍ਹਾਂ ਏਕੀਕ੍ਰਿਤ ਯਤਨਾਂ ਦਾ ਉਦੇਸ਼ ਜਾਗਰੂਕਤਾ ਵਧਾਉਣਾ, ਵਿਵਹਾਰ ਪਰਿਵਰਤਨ ਨੂੰ ਪ੍ਰੋਤਸਾਹਿਤ ਕਰਨਾ ਅਤੇ ਇਹ ਸੁਨਿਸ਼ਚਿਤ ਕਰਨਾ ਹੈ ਕਿ ਚੰਡੀਗੜ੍ਹ ਦਾ ਹਰ ਬੱਚਾ ਤੰਦਰੁਸਤ, ਸਿੱਖਿਅਤ ਅਤੇ ਸਮ੍ਰਿੱਧ ਜੀਵਨ ਦੀ ਦਿਸ਼ਾ ਵਿੱਚ ਅੱਗੇ ਵਧ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...