ਸਾਂਬਾ ਜ਼ਿਲ੍ਹੇ ਦੇ ਪਿੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਅਗਨ ਭੇਟ ਕੀਤੇ ਜਾਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਨੋਟਿਸ

by | Oct 8, 2025 | breaking news, daily, religion | 0 comments

-ਜਥੇਦਾਰ ਗੜਗੱਜ ਨੇ ਖੁਦ ਘਟਨਾ ਵਾਲੀ ਥਾਂ ਪੁੱਜ ਕੇ ਕੀਤੀ ਮੁਕੰਮਲ ਜਾਂਚ, ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ’ਤੇ ਤਾਉਮਰ ਪ੍ਰਬੰਧਕ ਬਣਨ ਤੋਂ ਲਗਾਈ ਰੋਕ
-ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ, ਅਹੁਦੇਦਾਰ ਬਣਨ ਦੀ ਥਾਂ ਗੁਰੂ ਘਰ ਦੇ ਸੱਚੇ ਸੇਵਾਦਾਰ ਬਣ ਕੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ- ਜਥੇਦਾਰ ਗੜਗੱਜ
-ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਗੁਰਦੁਆਰਾ ਸਾਹਿਬ ਪਹੁੰਚ ਕੇ ਕੀਤੀ ਗਈ ਕਾਰਵਾਈ, ਅਗਨ ਭੇਟ ਹੋਏ ਪਾਵਨ ਸਰੂਪ ਸ੍ਰੀ ਗੋਇੰਦਵਾਲ ਸਾਹਿਬ ਲਿਜਾਏ ਗਏ

ਸਾਂਬਾ/ਸ੍ਰੀ ਅੰਮ੍ਰਿਤਸਰ, 8 ਅਕਤੂਬਰ-

ਜੰਮੂ ਦੇ ਸਾਂਬਾ ਜ਼ਿਲ੍ਹੇ ਦੀ ਵਿਜੇਪੁਰ ਤਹਿਸੀਲ ਵਿੱਚ ਪੈਂਦੇ ਕੌਲਪੁਰ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬੀਤੀ ਰਾਤ ਇਸ ਪਿੰਡ ਦੇ ਹੀ ਵਾਸੀ ਮਨਜੀਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਤੇਲ ਪਾ ਕੇ ਅਗਨ ਭੇਟ ਕਰਨ ਦੇ ਮਾਮਲੇ ਵਿੱਚ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਖੁਦ ਘਟਨਾ ਵਾਲੀ ਥਾਂ ਪੁੱਜੇ ਅਤੇ ਮਾਮਲੇ ਦੀ ਮੁਕੰਮਲ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਸ਼ਰਮਨਾਕ ਤੇ ਦੁੱਖਦਾਈ ਹੈ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਜਥੇਦਾਰ ਗੜਗੱਜ ਨੇ ਇਸ ਗੁਰਦੁਆਰਾ ਸਿੰਘ ਸਭਾ ਕੌਲਪੁਰ ਦੀ ਮੌਜੂਦਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਉੱਤੇ ਤਾਉਮਰ ਗੁਰੂ ਘਰ ਦੇ ਪ੍ਰਬੰਧਕ ਬਣਨ ਤੋਂ ਰੋਕ ਲਗਾ ਦਿੱਤੀ ਹੈ। ਉਨ੍ਹਾਂ ਵਿਸ਼ਵ ਭਰ ਵਿੱਚ ਵੱਸਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਤੇ ਕਮੇਟੀਆਂ ਨੂੰ ਅਤਿ ਜ਼ਰੂਰੀ ਤਾਕੀਦ ਕੀਤੀ ਕਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ, ਮੈਂਬਰ, ਸਕੱਤਰ ਬਣਨ ਦੀ ਥਾਂ ਗੁਰੂ ਘਰ ਦੇ ਸੱਚੇ ਸੇਵਾਦਾਰ ਬਣੀਏ ਅਤੇ ਸੇਵਾ ਭਾਵਨਾ ਨਾਲ ਹਰ ਗੁਰਦੁਆਰਾ ਸਾਹਿਬ ਅੰਦਰ 24 ਘੰਟੇ ਪਹਿਰੇਦਾਰੀ ਯਕੀਨੀ ਬਣਾਈਏ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਪਹਿਰੇਦਾਰੀ ਲਾਜ਼ਮੀ ਹੈ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲਾਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਸ ਵਿੱਚ ਢਿਲਾਈ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਆਪਸੀ ਝਗੜੇ, ਅਹੁਦੇਦਾਰੀਆਂ ਦੇ ਵਿਵਾਦਾਂ ਨਾਲ ਜੁੜੇ ਬਹੁਤ ਮਾਮਲੇ ਆਉਂਦੇ ਹਨ, ਲੋੜ ਹੈ ਕਿ ਇਨ੍ਹਾਂ ਮਾਮਲਿਆਂ ਤੋਂ ਉੱਪਰ ਉੱਠ ਕੇ ਗੁਰੂ ਸਾਹਿਬ ਦੇ ਮਾਣ ਸਤਿਕਾਰ ਲਈ ਅਹੁਦੇਦਾਰੀਆਂ ਦੀਆਂ ਲਾਲਸਾਵਾਂ ਛੱਡ ਕੇ ਅਸੀਂ ਸੱਚੇ ਦਿਲੋਂ ਸੇਵਾਦਾਰ ਬਣ ਕੇ ਸੇਵਾਦਾਰੀਆਂ ਕਰੀਏ।

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜਥੇਦਾਰ ਗੜਗੱਜ ਅੱਜ ਸਵੇਰੇ ਹੀ ਸਾਂਬਾ ਲਈ ਰਵਾਨਾ ਹੋਏ, ਉੱਥੇ ਪੁੱਜ ਕੇ ਘਟਨਾ ਵਾਲੀ ਥਾਂ ਦੀ ਮੁਕੰਮਲ ਜਾਂਚ ਕੀਤੀ ਅਤੇ ਗੁਰਦੁਆਰਾ ਸਾਹਿਬ ਵਿਖੇ ਰੋਸ ਵਿੱਚ ਇਕੱਤਰ ਹੋਈ ਸਥਾਨਕ ਸੰਗਤ ਨੂੰ ਸੰਬੋਧਨ ਕਰਦਿਆਂ ਆਪਣੇ ਵਿਚਾਰ ਰੱਖੇ। ਇਸ ਘਟਨਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਪੂਰੀ ਤਰ੍ਹਾਂ ਅਗਨ ਭੇਟ ਹੋ ਗਏ ਜਦਕਿ ਇੱਕ ਸਰੂਪ ਨੂੰ ਕਾਫ਼ੀ ਸੇਕ ਲੱਗਾ ਹੈ। ਜ਼ਿਕਰਯੋਗ ਹੈ ਕਿ ਇਸ ਘਟਨਾ ਦੇ ਭਾਰੀ ਰੋਸ ਵਿੱਚ ਜਥੇਦਾਰ ਗੜਗੱਜ ਦੇ ਸਾਂਬਾ ਪਹੁੰਚਣ ਤੋਂ ਪਹਿਲਾਂ ਹੀ ਸਥਾਨਕ ਸੰਗਤ ਵੱਲੋਂ ਮਨਜੀਤ ਦਾ ਕੌਲਪੁਰ ਪਿੰਡ ਸਥਿਤ ਘਰ ਸਾੜ ਦਿੱਤਾ ਗਿਆ ਅਤੇ ਬਾਅਦ ਵਿੱਚ ਉਸ ਨੂੰ ਬੁਲਡੋਜ਼ਰਾਂ ਨਾਲ ਢਾਹ ਦਿੱਤਾ ਗਿਆ। ਗੁਰਦੁਆਰਾ ਸਾਹਿਬ ਵਿੱਚ ਸੰਗਤ ਦੀ ਇਕੱਤਰਤਾ ਦੌਰਾਨ ਸਾਂਬਾ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਆਯੂਸ਼ੀ ਸੂਦਨ, ਜੰਮੂ-ਸਾਂਬਾ-ਕਠੂਆ ਰੇਂਜ ਦੇ ਡੀਆਈਜੀ ਸ੍ਰੀ ਸ਼ਿਵ ਕੁਮਾਰ ਸ਼ਰਮਾ ਸਮੇਤ ਹੋਰ ਸਥਾਨਕ ਪ੍ਰਸ਼ਾਸਨ ਤੇ ਪੁਲਿਸ਼ ਦੇ ਅਧਿਕਾਰੀ ਵੀ ਪਹੁੰਚੇ ਜਿਨ੍ਹਾਂ ਦੀ ਹਾਜ਼ਰੀ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕਦੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੇ ਅਤੇ ਜੋ ਗੁਨਾਹ ਮਨਜੀਤ ਨੇ ਕੀਤਾ ਹੈ ਉਹ ਬਖ਼ਸ਼ਣਯੋਗ ਨਹੀਂ। ਉਨ੍ਹਾਂ ਕਿਹਾ ਕਿ ਸਥਾਨਕ ਸਿੱਖ ਸੰਗਤ ਨੇ ਰੋਸ ਵਿੱਚ ਦੋਸ਼ੀ ਮਨਜੀਤ ਦਾ ਘਰ ਢਾਹ ਦਿੱਤਾ ਹੈ, ਕਿਉਂਕਿ ਉਸ ਨੇ ਇਸ ਗੁਨਾਹ ਨਾਲ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖਾਂ ਦੇ ਮਨਾਂ ਨੂੰ ਬਹੁਤ ਗਹਿਰੀ ਸੱਟ ਮਾਰੀ ਹੈ।

ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਗੱਲ ਸਪੱਸ਼ਟ ਤੌਰ ਉੱਤੇ ਆਖੀ ਕਿ ਜੇਕਰ ਸਿੱਖਾਂ ਵੱਲੋਂ ਰੋਸ ਵਿੱਚ ਦੋਸ਼ੀ ਦਾ ਘਰ ਢਾਹੁਣ ਵਾਲੀ ਕਾਰਵਾਈ ਵਿੱਚ ਕਿਸੇ ਵੀ ਸਿੱਖ ਵਿਰੁੱਧ ਕੋਈ ਕਾਰਵਾਈ ਕੀਤੀ ਗਈ ਤਾਂ ਸਿੱਖ ਇਸ ਦਾ ਵਿਰੋਧ ਕਰਨਗੇ ਅਤੇ ਲੋੜ ਪੈਣ ਉੱਤੇ ਖ਼ਾਲਸਾ ਪੰਥ ਇੱਥੇ ਮੋਰਚਾ ਲਗਾਏਗਾ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਦੋਸ਼ੀ ਮਨਜੀਤ ਨੂੰ ਪੁਲਿਸ ਵੱਲੋਂ ਕੁਝ ਘੰਟਿਆਂ ਬਾਅਦ ਹੀ ਪਕੜ ਲਿਆ ਗਿਆ ਹੈ ਪਰ ਜੋ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਇਸ ਨਾਲ ਦੋ ਵਿਅਕਤੀ ਹੋਰ ਵੀ ਇਸ ਮਾਮਲੇ ਵਿੱਚ ਸ਼ਾਮਲ ਹਨ ਉਨ੍ਹਾਂ ਨੂੰ ਵੀ ਤੁਰੰਤ ਗ੍ਰਿਫ਼ਤਾਰ ਕਰਕੇ ਨਸ਼ਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ੀ ਮਨਜੀਤ ਪਹਿਲਾਂ ਵੀ ਆਪਣੇ ਘਰ ਵਾਲੀ ਥਾਂ ਉੱਤੇ ਸਿੱਖੀ ਵਿਰੋਧੀ ਪਖੰਡਵਾਦ ਕਰ ਰਿਹਾ ਸੀ, ਜਿਸ ਦੀ ਜਾਣਕਾਰੀ ਸਥਾਨਕ ਪ੍ਰਸ਼ਾਸਨ ਨੂੰ ਇੱਥੋਂ ਦੇ ਸਿੱਖਾਂ ਵੱਲੋਂ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਸਰਕਾਰ ਨੇ ਇਸ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਹੁੰਦੀ ਅਤੇ ਇਸ ਨੂੰ ਨੱਥ ਪਾਈ ਹੁੰਦੀ ਤਾਂ ਅੱਜ ਇਹ ਘਟਨਾ ਨਹੀਂ ਵਾਪਰਨੀ ਸੀ। ਉਨ੍ਹਾਂ ਸਥਾਨਕ ਸਰਕਾਰ ਨੂੰ ਕਿਹਾ ਕਿ ਇਸ ਘਟਨਾ ਪਿੱਛੇ ਕੀ ਸਾਜ਼ਸ਼ ਕੰਮ ਕਰ ਰਹੀ ਹੈ ਇਸ ਗੱਲ ਨੂੰ ਸਪੱਸ਼ਟ ਕੀਤਾ ਜਾਵੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੌਲਪੁਰ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਕਈ ਵੱਡੀਆਂ ਕਮੀਆਂ ਪਾਈਆਂ ਗਈਆਂ ਹਨ, ਗੁਰੂ ਘਰ ਦੀ ਸੁਰੱਖਿਆ ਲਈ ਕੋਈ ਪਹਿਰੇਦਾਰ ਨਹੀਂ, ਇੱਥੇ ਸੁਖਾਸਨ ਵਾਲੇ ਸਥਾਨ ਸਮੇਤ ਇਮਾਰਤ ਉੱਤੇ ਸ਼ੀਸ਼ੇ ਲੱਗੇ ਹਨ, ਜੋ ਕਿ ਪੂਰੀ ਸੁਰੱਖਿਆ ਪ੍ਰਦਾਨ ਨਹੀਂ ਕਰਦੇ, ਕੋਈ ਵੀ ਸ਼ੀਸ਼ਾ ਤੋੜ ਕੇ ਅੰਦਰ ਜਾ ਸਕਦਾ ਹੈ ਜਿਵੇਂ ਇਸ ਮਾਮਲੇ ਵਿੱਚ ਵਾਪਰਿਆ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫ਼ੋਂ ਇੱਕ ਵਫ਼ਦ ਵਿਸ਼ੇਸ਼ ਰੂਪ ਵਿੱਚ ਇਸ ਘਟਨਾ ਦੀ ਮੁਕੰਮਲ ਜਾਣਕਾਰੀ ਅਤੇ ਕਾਰਵਾਈ ਲਈ ਸਾਂਬਾ ਪੁੱਜਿਆ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਤੇ ਸਕੱਤਰ ਸ. ਪ੍ਰਤਾਪ ਸਿੰਘ ਸ਼ਾਮਲ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਜੰਮੂ ਤੋਂ ਇੰਚਾਰਜ ਭਾਈ ਹਰਭਿੰਦਰ ਸਿੰਘ ਤੜਕੇ ਹੀ ਇਸ ਮਾਮਲੇ ਦੀ ਮੁਕੰਮਲ ਜਾਂਚ ਪੜਤਾਲ ਲਈ ਕੌਲਪੁਰ ਪਿੰਡ ਪੁੱਜੇ ਅਤੇ ਉਨ੍ਹਾਂ ਨੇ ਅਗਨ ਭੇਟ ਹੋਏ ਪਾਵਨ ਸਰੂਪਾਂ ਦੀ ਸੇਵਾ ਸੰਭਾਲ ਸੰਗਤ ਦੇ ਸਹਿਯੋਗ ਨਾਲ ਕੀਤੀ। ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖ ਸੰਸਥਾ ਦਾ ਵਫ਼ਦ ਇਸ ਅਤਿ ਦੁਖਦਾਈ ਘਟਨਾ ਦੀ ਜਾਂਚ ਲਈ ਸਾਂਬਾ ਪੁੱਜਿਆ ਅਤੇ ਇੱਥੋਂ ਦੇ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਆਖਿਆ ਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਮਨਜੀਤ ਤੇ ਜਿਹੜੇ ਵੀ ਹੋਰ ਦੋਸ਼ੀ ਇਸ ਘਟਨਾ ਵਿੱਚ ਸ਼ਾਮਲ ਹਨ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਦੋਸ਼ੀ ਦਾ ਘਰ ਢਾਹੁਣ ਦੇ ਮਾਮਲੇ ਵਿੱਚ ਕਿਸੇ ਵੀ ਸਿੱਖ ਵਿਰੁੱਧ ਕਾਰਵਾਈ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਗਨ ਭੇਟ ਹੋਏ ਪਾਵਨ ਸਰੂਪਾਂ ਨੂੰ ਮਰਯਾਦਾ ਸਹਿਤ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਕਰ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
***
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...