ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

by | Oct 12, 2025 | breaking news, crime, daily | 0 comments

— ਹਥਿਆਰਾਂ ਦੀ ਖੇਪ ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਕੀਤੀ ਜਾਣੀ ਸੀ ਸਪਲਾਈ: ਡੀਜੀਪੀ ਗੌਰਵ ਯਾਦਵ

— ਬੰਬੀਹਾ ਗੈਂਗ ਦੇ ਸੰਚਾਲਕ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਚੰਡੀਗੜ੍ਹ/ਬਰਨਾਲਾ, 12 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਵਾਸੀ ਹਨੂੰਮਾਨਗੜ੍ਹ ਟਾਊਨ, ਰਾਜਸਥਾਨ ਅਤੇ ਸ਼ੇਖਰ ਵਾਸੀ ਕੈਥਲ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ PX5 ਪਿਸਤੌਲ, ਇੱਕ .30 ਬੋਰ ਦਾ ਪਿਸਤੌਲ, ਚਾਰ .32 ਬੋਰ ਦੇ ਪਿਸਤੌਲਾਂ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ 01 ਏਐਕਸ 0945), ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ ਅਤੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਇਹ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪੰਜਾਬ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਬੰਬੀਹਾ ਗੈਂਗ ਦੇ ਹੈਂਡਲਰਾਂ ਵੱਲੋਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚਣ ਬਾਰੇ ਖਾਸ ਮਨੁੱਖੀ ਅਤੇ ਤਕਨੀਕੀ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਪੰਜਾਬ ਦੀਆਂ ਟੀਮਾਂ ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਰਨਾਲਾ-ਬਠਿੰਡਾ ਮੁੱਖ ਸੜਕ ‘ਤੇ ਪਿੰਡ ਧੌਲਾ ਵਿਖੇ ਡਰੇਨ ਨੇੜਿਓਂ ਦੋਵਾਂ ਸ਼ੱਕੀਆਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਟੀਮਾਂ ਦੀ ਅਗਵਾਈ ਏਜੀਟੀਐਫ ਦੇ ਇੰਸਪੈਕਟਰ ਵਿਕਰਮ ਅਤੇ ਸੀਆਈਏ ਬਰਨਾਲਾ ਦੇ ਇੰਸਪੈਕਟਰ ਬਲਜੀਤ ਸਿੰਘ ਕਰ ਰਹੇ ਸਨ।

ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।

ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਇਸ ਸਬੰਧੀ ਐਫਆਈਆਰ ਨੰਬਰ 107 ਮਿਤੀ 11.10.2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਬਰਨਾਲਾ ਦੇ ਥਾਣਾ ਰੁੜੇਕੇ ਕਲਾਂ ਵਿਖੇ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...