ਆਮ ਆਦਮੀ ਪਾਰਟੀ ਵਲੋਂ ਵਾਈ ਪੂਰਨ ਕੁਮਾਰ ਖੁਦਕਸ਼ੀ ਮਸਲੇ ਸਬੰਧੀ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

by | Oct 13, 2025 | breaking news, daily | 0 comments

ਅਮਨ ਅਰੋੜਾ ਨੇ ਮਰਹੂਮ ਆਈ.ਪੀ.ਐਸ. ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ , ਭਾਜਪਾ ਦੀ ‘ਦੰਡ ਸਜ਼ਾ ਦੀ ਸੰਸਕ੍ਰਿਤੀ’ ਦੀ ਕੀਤੀ ਨਿੰਦਾ, ਦਲਿਤ ਅਤਿਆਚਾਰਾਂ ‘ਤੇ ਚੁੱਪੀ ‘ਤੇ ਸਵਾਲ ਉਠਾਏ

ਅਧਿਕਾਰੀ ਦੇ ਦੁਖਾਂਤ ਨੂੰ ਭਾਰਤ ਦੇ ਚੀਫ਼ ਜਸਟਿਸ ਉਤੇ ਜੁੱਤੀ ਸੁੱਟਣ ਨਾਲ ਜੋੜਿਆ, ਇਸ ਨੂੰ ਕਮਜ਼ੋਰ ਵਰਗਾਂ ‘ਤੇ ਇਕ ਯੋਜਨਾਬੱਧ ਹਮਲਾ ਦੱਸਿਆ

• ਪੰਜਾਬ ਨੇ ਸਵਰਗੀ ਆਈਪੀਐਸ ਅਧਿਕਾਰੀ ਲਈ ਨਿਆਂ ਦੀ ਮੰਗ ਕਰਦੇ ਹੋਏ ਮੋਮਬੱਤੀ ਮਾਰਚ ਕੱਢੇ

• ਹਰਭਜਨ ਸਿੰਘ ਈਟੀਓ ਕਹਿੰਦੇ ਹਨ ਕਿ ਭਾਜਪਾ ਦੇ ਰਾਜ ਵਿੱਚ ਦਲਿਤ ਸੁਰੱਖਿਅਤ ਨਹੀਂ ਹਨ

ਚੰਡੀਗੜ੍ਹ, 12 ਅਕਤੂਬਰ:

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਸ੍ਰੀ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿੱਤਾ।

ਉਨ੍ਹਾਂ ਨੇ ਦੋਸ਼ੀ ਅਧਿਕਾਰੀਆਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅਜਿਹੇ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਜਿੱਥੇ ਦਲਿਤਾਂ ਅਤੇ ਪਛੜੇ ਵਰਗਾਂ ਵਿਰੁੱਧ ਅੱਤਿਆਚਾਰ ਚਿੰਤਾਜਨਕ ਤੌਰ ‘ਤੇ ਵਧ ਰਹੇ ਹਨ।

ਮਰਹੂਮ ਅਧਿਕਾਰੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਤੋਂ ਬਾਅਦ ਸ੍ਰੀ ਅਮਨ ਅਰੋੜਾ ਨੇ ਹਰਿਆਣਾ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਾ ਕਰਨ ‘ਤੇ ਨਾਰਾਜਗੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ “ਇੱਕ ਸੀਨੀਅਰ ਆਈਪੀਐਸ ਅਧਿਕਾਰੀ ਦੇ ਸੁਸਾਈਡ ਨੋਟ ਵਿੱਚ ਦੋਸ਼ੀ ਅਧਿਕਾਰੀਆਂ ਦੇ ਨਾਮ ਹਨ, ਫਿਰ ਵੀ ਸਰਕਾਰ ਹੱਥ ‘ਤੇ ਹੱਥ ਧਰ ਕੇ ਬੈਠੀ ਹੈ। ਇਹ ਮਹਿਜ਼ ਲਾਪਰਵਾਹੀ ਨਹੀਂ ਹੈ; ਇਹ ਇੱਕ ਦਲਿਤ ਅਧਿਕਾਰੀ ਦੀ ਜਾਨ ਦੀ ਕੀਮਤ ‘ਤੇ ਤਾਕਤਵਰਾਂ ਨੂੰ ਬਚਾਉਣ ਲਈ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ।”

ਸ੍ਰੀ ਅਰੋੜਾ ਨੇ ਕੁਮਾਰ ਪਰਿਵਾਰ ਦੇ ਦੁਖਾਂਤ ਨੂੰ ਸਧਾਰਨ ਪਿਛੋਕੜ ਵਾਲੇ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੇ ਕੇਂਦਰ ਸਰਕਾਰ ਦੇ ਰਵੱਈਏ ਨਾਲ ਜੋੜਿਆ। ਉਨ੍ਹਾਂ ਕਿਹਾ, “ਜਦੋਂ ਭਾਰਤ ਦੇ ਚੀਫ਼ ਜਸਟਿਸ ਵਰਗੀ ਉੱਚੀ ਸੰਵਿਧਾਨਕ ਅਥਾਰਟੀ ਨੂੰ ਬਖਸ਼ਿਆ ਨਹੀਂ ਜਾਂਦਾ, ਸ਼ਰਾਰਤੀ ਅਨਸਰ ਉਨ੍ਹਾਂ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਇਹ ਕਾਨੂੰਨ ‘ਤੇ ਸਿੱਧੇ ਹਮਲਾ ਦਾ ਸਪੱਸ਼ਟ ਸੰਕੇਤ ਹੈ। ਕੇਂਦਰ ਦੀ ਦੰਡ-ਰਹਿਤ ਰਿਵਾਇਤ ਹੁਣ ਕਮਜ਼ੋਰ ਤਬਕਿਆਂ ਦੇ ਅਧਿਕਾਰੀਆਂ ਅਤੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ।”

ਸ੍ਰੀ ਅਰੋੜਾ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਲਈ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ, “ਇਹ ਹੁਣ ਸਿਰਫ਼ ਇੱਕ ਪਰਿਵਾਰ ਬਾਰੇ ਨਹੀਂ ਹੈ। ਇਹ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੰਵਿਧਾਨਕ ਮੁੱਲਾਂ ਦੀ ਰੱਖਿਆ ਬਾਰੇ ਹੈ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਸੁਣੀ ਜਾਵੇ, ਅਤੇ ਦੋਸ਼ੀ ਅਧਿਕਾਰੀਆਂ ‘ਤੇ ਕਾਰਵਾਈ ਕੀਤੀ ਜਾਵੇ।” ਸ੍ਰੀ ਅਰੋੜਾ ਨੇ ਇਸ ਮੁੱਦੇ ਨੂੰ ਹਰ ਮੰਚ ‘ਤੇ ਉਠਾਉਣ ਦਾ ਵਾਅਦਾ ਕੀਤਾ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮਰਹੂਮ ਆਈਪੀਐਸ ਅਧਿਕਾਰੀ ਦੇ ਖੁਦਕੁਸ਼ੀ ਨੋਟ ਵਿੱਚ ਨਾਮਜ਼ਦ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਲਈ ਪੰਜਾਬ ਭਰ ਵਿੱਚ ਮੋਮਬੱਤੀ ਮਾਰਚ ਕੱਢੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ, ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਵਿੱਚ ਭਿੰਡਰੀ ਪੁਲ ਤੋਂ ਹਾਲ ਗੇਟ ਤੱਕ ਮੋਮਬੱਤੀ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਜਲੰਧਰ ਵਿੱਚ ਮੰਤਰੀ ਮੋਹਿੰਦਰ ਭਗਤ ਨੇ ਕਾਰਪੋਰੇਸ਼ਨ ਚੌਕ ਤੋਂ ਲਵ ਕੁਸ਼ ਚੌਕ ਤੱਕ ਮਾਰਚ ਦੀ ਅਗਵਾਈ ਕੀਤੀ। ਇਸੇ ਤਰ੍ਹਾਂ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪਟਿਆਲਾ ਵਿੱਚ ਸ਼ੇਰਾਵਾਲਾ ਗੇਟ ਤੋਂ ਓਐਮ ਮੈਕਸ ਮਾਲ ਤੱਕ ਮਾਰਚ ਦੀ ਅਗਵਾਈ ਕੀਤੀ, ਜਦੋਂ ਕਿ ਬਠਿੰਡਾ ਵਿੱਚ, ਵਿਧਾਇਕ ਜਗਰੂਪ ਸਿੰਘ ਗਿੱਲ ਨੇ ਫਾਇਰ ਬ੍ਰਿਗੇਡ ਚੌਕ ਤੋਂ ਹਨੂੰਮਾਨ ਚੌਕ ਤੱਕ ਮਾਰਚ ਦੀ ਅਗਵਾਈ ਕੀਤੀ। ਲੁਧਿਆਣਾ ਵਿੱਚ, ਵਿਧਾਇਕ ਮਦਨ ਲਾਲ ਬੱਗਾ ਨੇ ਆਰਤੀ ਚੌਕ ਤੋਂ ਭਾਰਤ ਨਗਰ ਚੌਕ ਤੱਕ ਮਾਰਚ ਦੀ ਅਗਵਾਈ ਕੀਤੀ, ਅਤੇ ਆਪ ਚੰਡੀਗੜ੍ਹ ਦੇ ਪ੍ਰਧਾਨ ਡੀਐਸਪੀ ਵਿਜੇ ਪਾਲ ਨੇ ਚੰਡੀਗੜ੍ਹ ਵਿੱਚ ਅਰੋਮਾ ਲਾਈਟਸ ਪੁਆਇੰਟ ਚੌਕ ਤੋਂ ਕਿਰਨ ਸਿਨੇਮਾ ਤੱਕ ਇੱਕ ਮਾਰਚ ਦੀ ਅਗਵਾਈ ਕੀਤੀ।

ਇਸ ਦੌਰਾਨ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਰੋਹਿਤ ਵੇਮੁਲਾ ਤੋਂ ਵਾਈ ਪੂਰਨ ਕੁਮਾਰ ਤੱਕ ਵਾਪਰੀਆਂ ਘਟਨਾਵਾਂ ਨੇ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਦੇ ਰਾਜ ਵਿੱਚ ਇੱਕ ਪਾਸੇ ਦਲਿਤ ਲੋਕਾਂ ‘ਤੇ ਅੱਤਿਆਚਾਰਾਂ ਵਿੱਚ ਲਗਾਤਾਰ ਵਾਧਾ ਤਾਂ ਹੋਇਆ ਹੀ ਹੈ, ਦੂਜਾ ਇਨ੍ਹਾਂ ਅੱਤਿਆਚਾਰਾਂ ਦਾ ਸ਼ਿਕਾਰ ਹੋਣ ਵਾਲੇ ਦਲਿਤਾਂ ਨੂੰ ਇਨਸਾਫ਼ ਵੀ ਨਹੀਂ ਮਿਲਦਾ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਤੱਕ ਰੋਹਿਤ ਵੇਮੁਲਾ ਮਾਮਲੇ ਵਿੱਚ ਇਨਸਾਫ਼ ਦੀ ਉਡੀਕ ਕੀਤੀ ਜਾ ਰਹੀH ਹੈ, ਉਸੇ ਤਰ੍ਹਾਂ ਵਾਈ ਪੂਰਨ ਕੁਮਾਰ ਦੀ ਖੁਦਕੁਸ਼ੀ ਦੇ ਪੰਜ ਦਿਨ ਬਾਅਦ ਵੀ ਹਰਿਆਣਾ ਸਰਕਾਰ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ।

ਉਨ੍ਹਾਂ ਕਿਹਾ ਕਿ ਰੋਹਿਤ ਵੇਮੁਲਾ ਤੋਂ ਲੈ ਕੇ ਵਾਈ ਪੂਰਨ ਕੁਮਾਰ ਤੱਕ, ਇਹ ਭਾਜਪਾ ਦਾ ਇਤਿਹਾਸ ਰਿਹਾ ਹੈ ਕਿ ਉਸਨੇ ਹੁਨਰਮੰਦ ਤੇ ਪ੍ਰਭਾਵਸ਼ਾਲੀ ਦਲਿਤ ਨੌਜਵਾਨਾਂ ਨੂੰ ਸਦਾ ਲਈ ਚੁੱਪ ਕਰਾਉਣ ਲਈ ਜ਼ਿੰਮੇਵਾਰ ਲੋਕਾਂ ਨੂੰ ਸਦਾ ਬਚਾਇਆ ਹੀ ਹੈ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਵਾਈ ਪੂਰਨ ਕੁਮਾਰ ਦੀ ਖੁਦਕੁਸ਼ੀ ਦੀ ਘਟਨਾ ਚੰਡੀਗੜ੍ਹ ਵਿੱਚ ਵਾਪਰੀ ਹੈ, ਪਰ ਚੰਡੀਗੜ੍ਹ ਪ੍ਰਸ਼ਾਸਨ ਹੁਣ ਤੱਕ ਇਸ ਮਾਮਲੇ ਵਿੱਚ ਬਹੁਤ ਢਿੱਲੀ ਕਾਰਗੁਜ਼ਾਰੀ ਦਿਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵਾਈ ਪੂਰਨ ਕੁਮਾਰ ਦੀ ਲਾਸ਼ ਨੂੰ ਸੈਕਟਰ 16 ਦੇ ਹਸਪਤਾਲ ਤੋਂ ਪੀ.ਜੀ.ਆਈ. ਵਿੱਚ ਪੀੜਤ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਤਬਦੀਲ ਕਰਕੇ ਪੀੜਤ ਪਰਿਵਾਰ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਚੀਫ਼ ਜਸਟਿਸ ਬੀ. ਆਰ. ਗਵਈ ਨਾਲ ਸਬੰਧਤ ਕੇਸ ਵਿੱਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਹੁਣ ਤੱਕ ਇਸ ਘਟਨਾ ਲਈ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਚੀਫ਼ ਜਸਟਿਸ ‘ਤੇ ਜੁੱਤੀ ਸੁੱਟਣ ਵਾਲੇ ਵਿਅਕਤੀ ਅਤੇ ਇਸ ਮਾਮਲੇ ਵਿੱਚ ਸੋਸ਼ਲ ਮੀਡੀਆ ਰਾਹੀਂ ਚੀਫ਼ ਜਸਟਿਸ ਵਿਰੁੱਧ ਟਿੱਪਣੀਆਂ ਕਰਨ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...