ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

by | Oct 14, 2025 | breaking news, crime, daily | 0 comments

— ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਇੱਕ ਪੀਐਕਸ5 ਸਟੌਰਮ ਪਿਸਤੌਲ ਅਤੇ ਏਕੇ-47 ਰਾਈਫਲ ਦੇ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ
— ਮੁੱਢਲੀ ਜਾਂਚ ਅਨੁਸਾਰ ਹਥਿਆਰ ਪਾਕਿਸਤਾਨ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ
— ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਦਾ ਪਤਾ ਲਗਾਉਣ ਅਤੇ ਉਹਨਾਂ ਨੂੰ ਫੜਨ ਲਈ ਜਾਂਚ ਜਾਰੀ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਆਪ੍ਰੇਸ਼ਨਾਂ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਤਰਨਤਾਰਨ ਦੇ ਖੇਮਕਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਤੋਂ ਦੋ ਏ.ਕੇ.-47 ਰਾਈਫਲਾਂ ਸਮੇਤ ਤਿੰਨ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਮੈਗਜ਼ੀਨ ਸਮੇਤ ਇੱਕ ਪੀ.ਐਕਸ. 5 ਸਟੌਰਮ ਪਿਸਤੌਲ ਅਤੇ ਏ.ਕੇ. 47 ਦਾ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਪਾਕਿਸਤਾਨ ਤੋਂ ਆਏ ਹਨ। ਉਨ੍ਹਾਂ ਕਿਹਾ ਕਿ ਸਮੱਗਲਰਾਂ ਦੀ ਪਛਾਣ ਕਰਨ, ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਬੀਐਸਐਫ ਅਧਿਕਾਰੀਆਂ ਨੂੰ ਖੇਮਕਰਨ ਸੈਕਟਰ ਅਧੀਨ ਆਉਂਦੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਿੰਡ ਮਹਿਦੀਪੁਰ ਦੇ ਨੇੜੇ ਸਰਹੱਦ ਪਾਰੋਂ ਹਥਿਆਰਾਂ ਦੀ ਇੱਕ ਖੇਪ ਆਉਣ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਨੇ ਬੀਐਸਐਫ ਨਾਲ ਮਿਲ ਕੇ ਪਿੰਡ ਮਹਿਦੀਪੁਰ ਦੇ ਖੇਤਰ ਵਿੱਚ ਸੁਚੱਜੇ ਤਾਲਮੇਲ ਨਾਲ ਤਲਾਸ਼ੀ ਮੁਹਿੰਮ ਚਲਾਈ ਅਤੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ।

ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ਵਿੱਚ, ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ, ਜਦੋਂ ਕਿ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, 25(1)(ਏ), 25(6), 25(7), ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 61(2) ਅਤੇ ਪਾਸਪੋਰਟ ਐਕਟ ਦੀ ਧਾਰਾ 3 ਤਹਿਤ ਐਫਆਈਆਰ ਨੰਬਰ 60 ਮਿਤੀ 13.10.2025 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...