ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪੇਸ਼ ਕੀਤੀ ਮਨੁੱਖਤਾ ਅਤੇ ਸਹਿਯੋਗ ਦੀ ਮਿਸਾਲ – ਅਸ਼ਵਨੀ ਸ਼ਰਮਾ

by | Oct 21, 2025 | breaking news, daily | 0 comments

— ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 1000 ਕੁਇੰਟਲ ਬੀਜ ਭੇਜਣ ਲਈ ਯੋਗੀ ਆਦਿੱਤਿਆਨਾਥ ਦਾ ਧੰਨਵਾਦ – ਅਸ਼ਵਨੀ ਸ਼ਰਮਾ

ਚੰਡੀਗੜ੍ਹ, 21 ਅਕਤੂਬਰ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 1000 ਕੁਇੰਟਲ ਬੀਜ ਭੇਜਣ ‘ਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਯੋਗੀ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਸ਼ਰਮਾ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ, ਖੇਤ ਪਾਣੀ ‘ਚ ਡੁੱਬ ਗਏ ਤੇ ਕਿਸਾਨਾਂ ਕੋਲ ਬੀਜ ਤੱਕ ਨਹੀਂ ਬਚੇ, ਤਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉਨ੍ਹਾਂ ਦੀ ਚਿੰਤਾ ਕਰਦਿਆਂ ਇਕ ਸੰਵੇਦਨਸ਼ੀਲ ਪਹਿਲ ਕੀਤੀ ਹੈ।

ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖੀ ਭਾਵਨਾਵਾਂ ਦੇ ਤਹਿਤ ਯੂ.ਪੀ. ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਮਦਦ ਲਈ 1000 ਕੁਇੰਟਲ ਉੱਚ ਗੁਣਵੱਤਾ ਵਾਲਾ ਗਹੂੰ ਬੀਜ ਭੇਜਣ ਦਾ ਫੈਸਲਾ ਕੀਤਾ। ਇਹ ਬੀਜ ਮੁਫ਼ਤ ਵੰਡੇ ਜਾਣਗੇ, ਜਿਸ ਨਾਲ ਪੰਜਾਬ ਦੇ ਕਈ ਜ਼ਿਲਿਆਂ ਦੇ ਪ੍ਰਭਾਵਿਤ ਕਿਸਾਨ ਦੁਬਾਰਾ ਖੇਤੀ ਦੀ ਸ਼ੁਰੂਆਤ ਕਰ ਸਕਣਗੇ ਅਤੇ ਆਪਣੀ ਰੋਜ਼ੀ-ਰੋਟੀ ਮੁੜ ਸਥਾਪਿਤ ਕਰ ਸਕਣਗੇ।

ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਭੇਜਿਆ ਗਿਆ 1000 ਕਿਨ੍ਵਿੰਟਲ ਗਹੂੰ ਬੀਜ “ਬੀਬੀ-327” ਕਿਸਮ ਦਾ ਹੈ। ਇਹ ਰੋਗ-ਰੋਧੀ, ਬਾਇਓ-ਫੋਰਟੀਫਾਈਡ ਅਤੇ ਪੋਸ਼ਣਯੁਕਤ ਕਿਸਮ ਹੈ, ਜੋ ਸਿਰਫ਼ 155 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਅਤੇ ਲਗਭਗ 80 ਕਿਨ੍ਵਿੰਟਲ ਪ੍ਰਤੀ ਹੈਕਟਰ ਤੱਕ ਦੀ ਉਪਜ ਦੇਣ ਦੇ ਯੋਗ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੀਜ ਪੰਜਾਬ ਦੇ ਕਿਸਾਨਾਂ ਲਈ ਲਾਭਕਾਰੀ ਸਾਬਤ ਹੋਏਗਾ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਦਿੱਲੀ ਵਿੱਚ ਹੋਏ ਇਕ ਸਮਾਰੋਹ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਹੜ੍ਹਾਂ ਕਾਰਨ ਪੈਦਾ ਹੋਏ ਨੁਕਸਾਨ ਅਤੇ ਬੀਜ ਦੀ ਘਾਟ ਬਾਰੇ ਜਾਣਕਾਰੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਯੋਗੀ ਨੇ ਇਹ ਤੁਰੰਤ ਫੈਸਲਾ ਲਿਆ। ਇਹ ਕਦਮ ਨਾ ਸਿਰਫ਼ ਕਿਸਾਨਾਂ ਲਈ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਦੂਰਦਰਸ਼ਤਾ ਨੂੰ ਦਰਸਾਉਂਦਾ ਹੈ, ਸਗੋਂ ਰਾਜਾਂ ਦੇ ਵਿਚਕਾਰ ਮਨੁੱਖਤਾ ਅਤੇ ਸਹਿਯੋਗ ਦੀ ਸ਼ਾਨਦਾਰ ਮਿਸਾਲ ਵੀ ਪੇਸ਼ ਕਰਦਾ ਹੈ, ਜਿੱਥੇ ਸਰਹੱਦਾਂ ਤੋਂ ਪਰੇ ਜਾ ਕੇ ਕਿਸਾਨਾਂ ਦੇ ਦਰਦ ਨੂੰ ਸਾਂਝਾ ਕੀਤਾ ਗਿਆ।

ਅਸ਼ਵਿਨੀ ਸ਼ਰਮਾ ਦਾ ਕਹਿਣਾ ਸੀ ਕਿ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਇਹ ਬੀਜ ਭੇਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਉਪਰੰਤ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਕਰਨ ਦੇ ਵਾਅਦੇ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਹੈ। ਇਹ ਸਪਸ਼ਟ ਕਰਦਾ ਹੈ ਕਿ ਭਾਜਪਾ ਪੰਜਾਬ ਦੇ ਹਰ ਆਫ਼ਤ ਪੀੜਤ ਨਾਗਰਿਕ ਦੇ ਨਾਲ ਖੜੀ ਹੈ, ਚਾਹੇ ਉਹ ਰਾਹਤ ਸਮੱਗਰੀ ਹੋਵੇ, ਆਰਥਿਕ ਸਹਿਯੋਗ ਹੋਵੇ ਜਾਂ ਪੁਨਰਵਾਸ ਦੀ ਕੋਸ਼ਿਸ਼। ਉਨ੍ਹਾਂ ਕਿਹਾ ਕਿ ਅਸੀਂ ਸਭ ਮਿਲ ਕੇ ਕਿਸਾਨਾਂ ਨੂੰ ਸਸ਼ਕਤ, ਆਤਮਨਿਰਭਰ ਅਤੇ ਖੁਸ਼ਹਾਲ ਬਣਾਵਾਂਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...