ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

by | Oct 21, 2025 | breaking news, daily | 0 comments

•ਇਸ ਕਦਮ ਦਾ ਉਦੇਸ਼ ਧਰਮ ਦੀ ਆਜ਼ਾਦੀ ਦੇ ਅਧਿਕਾਰ ਖ਼ਾਤਰ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਦੇ ਜੀਵਨ ਬਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਅਕਤੂਬਰ:

ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ, ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਵਿਆਪਕ ਸੈਮੀਨਾਰ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਨਿਰਸਵਾਰਥ, ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਬਾਰੇ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਵੀ.ਸੀਜ਼. ਅਤੇ ਪ੍ਰਿੰਸੀਪਲਾਂ ਨੂੰ 27 ਅਕਤੂਬਰ, 2025 ਤੋਂ 30 ਨਵੰਬਰ, 2025 ਤੱਕ ਇਸ ਸਬੰਧੀ ਆਪਣੀਆਂ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਉਣ ਲਈ ਪੱਤਰ ਲਿਖਿਆ ਹੈ।

ਸਿੱਖਿਆ ਸੰਸਥਾਵਾਂ ਵਿੱਚ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਧਾਰਮਿਕ ਮਰਿਆਦਾ ਬਰਕਰਾਰ ਰੱਖਣ ਦੇ ਨਿਰਦੇਸ਼ ਦਿੰਦਿਆਂ ਸਿੱਖਿਆ ਮੰਤਰੀ ਨੇ ਵੀ.ਸੀਜ਼. ਅਤੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉੱਘੇ ਸਿੱਖ ਵਿਦਵਾਨਾਂ ਨੂੰ ਸੈਮੀਨਾਰਾਂ ਲਈ ਸੱਦਾ ਦੇਣ ਤਾਂ ਜੋ ਵਿਦਿਆਰਥੀਆਂ ਨੂੰ ਨੌਵੇਂ ਪਾਤਸ਼ਾਹ, ਜਿਨ੍ਹਾਂ ਨੇ ਧਰਮ ਦੀ ਆਜ਼ਾਦੀ ਦੀ ਰਾਖੀ ਲਈ ਕੁਰਬਾਨੀ ਦਿੱਤੀ, ਦੀ ਮਹਾਨ ਸ਼ਹਾਦਤ ਬਾਰੇ ਜਾਗਰੂਕ ਕੀਤਾ ਜਾ ਸਕੇ। ਇਹ ਸੈਸ਼ਨ ਉਨ੍ਹਾਂ ਦੇ ਅਨਿੰਨ ਸੇਵਕਾਂ – ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ)- ਦੇ ਬੇਮਿਸਾਲ ਹੌਂਸਲੇ, ਦਲੇਰੀ ਅਤੇ ਅਟੁੱਟ ਵਿਸ਼ਵਾਸ ‘ਤੇ ਵੀ ਰੌਸ਼ਨੀ ਪਾਉਣਗੇ- ਜਿਨ੍ਹਾਂ ਦੀ ਗੁਰੂ ਜੀ ਪ੍ਰਤੀ ਸ਼ਰਧਾ ਦੇ ਕਿੱਸੇ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ ਹਨ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੀ ਅਮੀਰ ਵਿਰਾਸਤ ਅਤੇ ਇਸਦੇ ਆਧੁਨਿਕ ਵਿਦਿਅਕ ਢਾਂਚੇ ਵਿਚਕਾਰਲੇ ਪਾੜੇ ਨੂੰ ਪੂਰਦਿਆਂ ਇਹ ਯਕੀਨੀ ਬਣਾਉਣਾ ਹੈ ਕਿ ਇਨ੍ਹਾਂ ਮਹਾਨ ਨਾਇਕਾਂ ਦੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਆਂ, ਸੱਚਾਈ ਦੇ ਰਾਹ ‘ਤੇ ਚੱਲਣ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕਰਦੀ ਰਹੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...