ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

by | Oct 25, 2025 | breaking news, daily | 0 comments

* ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ

ਦਿੱਲੀ/ਚੰਡੀਗੜ੍ਹ, 25 ਅਕਤੂਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ।

ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ ‘ਅਰਦਾਸ’ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ। ਮੰਤਰੀ, ਹੋਰ ਅਧਿਕਾਰੀ ਅਤੇ ਸੰਗਤ ਲਾਲ ਕਿਲ੍ਹੇ ਤੋਂ ਨੰਗੇ ਪੈਰੀਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ।

ਉਨ੍ਹਾਂ ਨੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਪਵਿੱਤਰ ਸ਼ਹੀਦੀ ਸਥਾਨਾਂ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਗੁਰੂ ਪ੍ਰਤੀ ਸ਼ਰਧਾ ਵਿੱਚ ਬੇਮਿਸਾਲ ਕੁਰਬਾਨੀਆਂ ਕੀਤੀਆਂ।

ਕੈਬਨਿਟ ਮੰਤਰੀਆਂ ਨੇ ਲੋਕਾਂ ਨੂੰ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਨੂੰ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਦੇ ਸਰਵਉੱਚ ਬਲੀਦਾਨ ਦੇ ਸੰਦੇਸ਼ ਦਾ ਪਸਾਰ ਕਰਨ ਦਾ ਮੌਕਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਸਮਾਗਮ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ।

ਮੰਤਰੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਪ੍ਰਚਾਰੇ ਗਏ ਧਰਮ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿੱਚ ਆਪਣਾ ਜੀਵਨ ਕੁਰਬਾਨ ਕਰ ਦਿੱਤਾ, ਜੋ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਹੈ।

ਮੰਤਰੀਆਂ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਸਾਰੀ ਮਨੁੱਖਤਾ ਲਈ ਚਾਨਣ ਮੁਨਾਰੇ ਵਜੋਂ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ੁਰੂ ਹੋਣ ਵਾਲੇ ਸਮਾਗਮਾਂ ਦੀ ਲੜੀ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ, ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਹਨ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਵਰੋਸਾਏ ਕਸਬਿਆਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਜੀ ਦੇ ਫ਼ਲਸਫ਼ੇ, ਉਨ੍ਹਾਂ ਦੇ ਕੁਰਬਾਨੀਆਂ ਭਰੇ ਜੀਵਨ ਅਤੇ ਸ਼ਾਂਤੀ ਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਅਗਲੇ ਦਿਨ 19 ਨਵੰਬਰ ਨੂੰ ਸ੍ਰੀਨਗਰ ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ, ਜਿਸ ਵਿੱਚ ਕਸ਼ਮੀਰੀ ਪੰਡਿਤ ਵੀ ਸੰਗਤ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ।

ਮੰਤਰੀਆਂ ਨੇ ਕਿਹਾ ਕਿ ਇਸ ਦੇ ਨਾਲ ਹੀ 20 ਨਵੰਬਰ ਨੂੰ ਤਿੰਨ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਸ਼ੁਰੂ ਹੋਣਗੇ ਅਤੇ ਸਾਰੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਸਮਾਪਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਪੰਜਾਬ ਸਰਕਾਰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਸਮਾਗਮ ਕਰਵਾਏਗੀ। ਉਨ੍ਹਾਂ ਕਿਹਾ ਕਿ ਯਾਦਗਾਰੀ ਸਮਾਰੋਹ ਵਿੱਚ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ “ਚੱਕ ਨਾਨਕੀ” ਨਾਮ ਦੀ ਵਿਸ਼ੇਸ਼ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ।

ਮੰਤਰੀਆਂ ਨੇ ਅੱਗੇ ਕਿਹਾ ਕਿ ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ, ਜੋ ਗੁਰੂ ਜੀ ਦੇ ਸਦਭਾਵਨਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੰਦੇਸ਼ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਉਜਾਗਰ ਕਰਨ ਵਾਲੀ ਵਿਸ਼ੇਸ਼ ਪ੍ਰਦਰਸ਼ਨੀ ਅਤੇ ਡਰੋਨ ਸ਼ੋਅ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇਗਾ, ਜਿੱਥੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੇ ਫ਼ਲਸਫ਼ੇ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ 25 ਨਵੰਬਰ ਨੂੰ ਰਾਜ ਪੱਧਰੀ ਖ਼ੂਨਦਾਨ ਕੈਂਪ ਲਗਾਏ ਜਾਣਗੇ, ਨਾਲ ਹੀ ਜੰਗਲਾਤ ਵਿਭਾਗ ਵੱਲੋਂ “ਸਰਬੱਤ ਦਾ ਭਲਾ ਇਕੱਤਰਤਾ” ਤਹਿਤ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਵੇਗੀ। ਇਹ ਵੀ ਦੱਸਿਆ ਗਿਆ ਕਿ ਸ਼ਹੀਦੀ ਸਮਾਰੋਹ ਲਈ ਦੁਨੀਆ ਭਰ ਦੇ ਅਧਿਆਤਮਿਕ ਆਗੂਆਂ ਅਤੇ ਸੰਤਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਆਪਣਾ ਅਸ਼ੀਰਵਾਦ ਅਤੇ ਕੀਮਤੀ ਸੁਝਾਅ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਨ੍ਹਾਂ ਇਤਿਹਾਸਕ ਸਮਾਰੋਹਾਂ ਦਾ ਪ੍ਰਬੰਧ ਕਰ ਕੇ ਸੱਚਮੁੱਚ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਨੇ ਭਾਰਤ ਅਤੇ ਵਿਦੇਸ਼ਾਂ ਵਿੱਚ ਸ਼ਰਧਾਲੂਆਂ ਅਤੇ ਸਿੱਖ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...