ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ —ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 30 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

by | Oct 27, 2025 | business, daily | 0 comments

ਚੰਡੀਗੜ੍ਹ, 26 ਅਕਤੂਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 261 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 239 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,175 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 1331 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 47 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 261 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 280 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 30 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...