ਮੁੱਖ ਮੰਤਰੀ ਦਫ਼ਤਰ, ਪੰਜਾਬ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ ਮੁੱਖ ਮੰਤਰੀ ਨੇ ਕਿਸਾਨਾਂ ਲਈ ਕਣਕ ਦੇ ਮੁਫ਼ਤ ਬੀਜ ਦੇ 7 ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਏ ਜਾਣਗੇ

by | Oct 27, 2025 | breaking news, daily, Uncategorized | 0 comments

ਅੰਮ੍ਰਿਤਸਰ, 26 ਅਕਤੂਬਰ-

ਸੂਬੇ ਦੇ ਹੜ੍ਹ ਪੀੜਤਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੀ ਗਈ ਲਗਭਗ ਪੰਜ ਲੱਖ ਏਕੜ ਜ਼ਮੀਨ ਵਿੱਚ ਆਪਣੀ ਫਸਲ ਗੁਆਉਣ ਵਾਲੇ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦੇ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਸੱਤ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਕਾਰਨ ਸੂਬੇ ਦੇ ਕਿਸਾਨਾਂ ਨੂੰ ਅਣਗਿਣਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ, ਜਿਸ ਕਾਰਨ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ 74 ਕਰੋੜ ਰੁਪਏ ਦੇ ਦੋ ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਇਹ ਜਲਦ ਹੀ ਮੁਕੰਮਲ ਕਰ ਲਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨ ਹੜ੍ਹਾਂ ਕਾਰਨ ਵੱਡੇ ਸੰਕਟ ਦਾ ਸਾਹਮਣਾ ਕਰ ਰਹੇ ਹਨ ਪਰ ਸੂਬਾ ਸਰਕਾਰ ਉਨ੍ਹਾਂ ਨੂੰ ਇਸ ਸਮੱਸਿਆ ਵਿੱਚੋਂ ਬਾਹਰ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਅਗਾਮੀ ਹਾੜ੍ਹੀ ਦੀ ਫਸਲ ਬੀਜਣ ਵਿੱਚ ਮਦਦ ਕਰਨ ਵਾਸਤੇ ਕਣਕ ਦੇ ਬੀਜ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੌਰਾਨ ਹੋਈ ਤਬਾਹੀ ਕਾਰਨ ਕਿਸਾਨਾਂ ਲਈ ਪੈਦਾ ਹੋਈਆਂ ਮੁਸ਼ਕਲਾਂ ਨੂੰ ਘੱਟ ਕਰਨ ਦੀ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਕਿਉਂਕਿ ਪੰਜਾਬ ਨੂੰ ਪਹਿਲਾਂ ਕਦੇ ਵੀ ਇੰਨਾ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤੀ, ਬਹਾਦਰ ਅਤੇ ਦ੍ਰਿੜ ਕਿਸਾਨਾਂ ਨੇ ਹੜ੍ਹਾਂ ਦੇ ਕਹਿਰ ਦਾ ਡਟ ਕੇ ਸਾਹਮਣਾ ਕੀਤਾ ਹੈ ਅਤੇ ਉਹ ਰਾਸ਼ਟਰੀ ਖੁਰਾਕ ਪੂਲ ਵਿੱਚ ਅਨਾਜ ਦਾ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ।

ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਹੜ੍ਹਾਂ ਕਾਰਨ 2,300 ਤੋਂ ਵੱਧ ਪਿੰਡ ਡੁੱਬ ਗਏ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਅਤੇ ਪੰਜ ਲੱਖ ਏਕੜ ਜ਼ਮੀਨ ਵਿੱਚ ਫਸਲਾਂ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਇਹਨਾਂ ਹੜ੍ਹਾਂ ਦੌਰਾਨ 56 ਜਾਨਾਂ ਚਲੀਆਂ ਗਈਆਂ ਹਨ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਉਨ੍ਹਾਂ ਕਿਹਾ ਕਿ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਬਦਲ ਗਏ ਹਨ, 1,400 ਕਲੀਨਿਕ ਅਤੇ ਹਸਪਤਾਲ ਬਰਬਾਦ ਹੋ ਗਏ ਹਨ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਲਗਭਗ 13,800 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਹਾਲਾਂਕਿ ਅਸਲ ਅੰਕੜਾ ਇਸ ਤੋਂ ਵੀ ਵੱਧ ਹੋ ਸਕਦਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...