ਅਕਾਲੀ ਵਰਕਰਾਂ ਖਿਲਾਫ ਝੂਠੇ ਕੇਸ ਦਾਇਰ ਕਰ ਕੇ ਆਪ ਨੇ ਆਪਣੀ ਹਾਰ ਕਬੂਲੀ: ਹਰਸਿਮਰਤ ਕੌਰ ਬਾਦਲ

by | Oct 28, 2025 | breaking news, daily, Uncategorized | 0 comments

ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਰਨ ਤਾਰਨ ਜ਼ਿਮਨੀ ਚੋਣ ਵਿਚ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰ ਕੇ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਨੂੰ ਰੱਦ ਕਰਨ ਦਾ ਸਪਸ਼ਟ ਸੁਨੇਹਾ ਦੇਣ

ਤਰਨ ਤਾਰਨ, 27 ਅਕਤੂਬਰ: ਸੀਨੀਅਰ ਅਕਾਲੀ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਤਰਨ ਤਾਰਨ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੇ ਉਮੀਦਵਾਰ ਦੀ ਧੀ ਕੰਚਨਪ੍ਰੀਤ ਕੌਰ ਅਤੇ ਹੋਰ ਅਕਾਲੀ ਆਗੂਆਂ ਖਿਲਾਫ ਝੂਠੇ ਕੇਸ ਦਰਜ ਕਰ ਕੇ ਆਪਣੀ ਹਾਰ ਕਬੂਲ ਲਈ ਹੈ।

ਇਥੇ ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧਰਮੀ ਫੌਜੀ ਦੇ ਪਰਿਵਾਰ ਦੀ ਹਮਾਇਤ ਕਰਨ ਜੋ ਸਮਾਜ ਸੇਵਾ ਲਈ ਦ੍ਰਿੜ੍ਹ ਸੰਕਲਪ ਹੈ ਜਦੋਂ ਕਿ ਦੂਜ਼ੇ ਪਾਸੇ ’ਗੱਦਾਰ’ ਅਤੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਹੈ ਜੋ ਪ੍ਰਚਾਰ ਵਾਲੀਆਂ ਗੱਡੀਆਂ ਨਾਲ ਲਟਕ ਕੇ ਸੱਤਾ ’ਤੇ ਚੜ੍ਹਨਾ ਚਾਹੁੰਦਾ ਹੈ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਸਾਰੀਆਂ ਪਾਰਟੀਆਂ ਇਕਜੁੱਟ ਹਨ ਤੇ ਅਕਾਲੀ ਦਲ ਦੇ ਖਿਲਾਫ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰ ਕੇ ਪੰਜਾਬ ਵਿਰੋਧੀ ਸਾਰੀਆਂ ਤਾਕਤਾਂ ਨੂੰ ਸਪਸ਼ਟ ਸੰਦੇਸ਼ ਦੇਣ ਜੋ ਕਿ ਸੌੜੇ ਸਿਆਸੀ ਹਿੱਤਾਂ ਲਈ ਪੰਜਾਬੀਆਂ ਨੂੰ ਵੰਡਣ ’ਤੇ ਤੁਲੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਉਹ ਚੋਣ ਲੜ ਰਹੀਆਂ ਸਾਰੀਆਂ ਪਾਰਟੀਆਂ ਦਾ ਮੁਲਾਂਕਣ ਕਰਨ। ਉਹਨਾਂ ਕਿਹਾ ਕਿ ਤੁਸੀਂ ਵੇਖਿਆ ਹੈ ਕਿ ਪਿਛਲੀ ਕਾਂਗਰਸ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਤੋਂ ਭੱਜ ਗਈ। ਆਪ ਸਰਕਾਰ ਤਾਂ ਕਿਸਾਨਾਂ ਨੂੰ ਮੁਆਵਜ਼ਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਤੋਂ ਮੁਕਰ ਗਈ ਜਦੋਂ ਕਿ ਸੂਬੇ ਵਿਚ ਕਾਨੂੰਨ ਹੀਣਤਾ ਤੁਹਾਡੇ ਸਾਹਮਣੇ ਹੈ।

ਸਰਦਾਰਨੀ ਬਾਦਲ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਦੀ ਲੜਾਈ ਸੱਚਾਈ ਤੇ ਝੂਠ ਵਿਚਾਲੇ ਲੜਾਈ ਹੈ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਨੇ ਤੁਹਾਡੇ ਨਾਲ ਲਗਾਤਾਰ ਧੋਖਾ ਕੀਤਾ ਹੈ। ਇਹਨਾਂ ਵਿਚੋਂ ਕੋਈ ਵੀ ਪਾਰਟੀ ਹਾਲ ਹੀ ਵਿਚ ਤਬਾਹੀ ਭਰੇ ਹੜ੍ਹਾਂ ਵਿਚ ਤੁਹਾਡੀ ਮਦਦ ਵਾਸਤੇ ਨਹੀਂ ਨਿੱਤਰੀ। ਉਹਨਾਂ ਕਿਹਾ ਕਿ ਇਕੱਲਾ ਅਕਾਲੀ ਦਲ ਹੀ ਕਿਸਾਨਾਂ ਦੀ ਮਦਦ ਵਾਸਤੇ ਨਿਤਰਿਆ ਅਤੇ ਇਕ ਲੱਖ ਏਕੜ ਜ਼ਮੀਨ ਵਾਸਤੇ ਕਣਕ ਦੇ ਸਰਟੀਫਾਈਡ ਬੀਜ ਪ੍ਰਦਾਨ ਕਰ ਰਿਹਾ ਹੈ।

ਬਠਿੰਡਾ ਦੇ ਐਮ ਪੀ ਨੇ ਇੲ ਵੀ ਦੱਸਿਆ ਕਿ ਕਿਵੇਂ ਆਪ ਨੇ ਪੰਜਾਬ ਦੀਆਂ ਔਰਤਾਂ ਨਾਲ ਝੂਠੇ ਵਾਅਦੇ ਕੀਤੇ ਤੇ ਫਿਰ ਉਹਨਾਂ ਨੂੰ ਧੋਖਾ ਦਿੱਤਾ। ਉਹਨਾਂ ਕਿਹਾ ਕਿ ਸਾਰੀਆਂ ਔਰਤਾਂ ਨੂੰ ਆਪ ਦੇ ਨੁਮਾਇੰਦਿਆਂ ਨੂੰ ਆਖਣਾ ਚਾਹੀਦਾ ਹੈ ਕਿ ਉਹ ਉਹਨਾਂ ਦੀਆਂ ਵੋਟਾਂ ਮੰਗਣ ਤੋਂ ਪਹਿਲਾਂ ਉਹਨਾਂ ਦੇ ਖਾਤਿਆਂ ਵਿਚ 45000 ਰੁਪਏ ਜਮ੍ਹਾਂ ਕਰਵਾਓ ਕਿਉਂਕਿ ਉਹਨਾਂ ਨੇ ਚਾਰ ਸਾਲ ਪਹਿਲਾਂ ਉਹਨਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ।

ਸਰਦਾਰਨੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਆਪਣੀ ਸਰਕਾਰ ਵੇਲੇ ਸਰਹੱਦੀ ਪੱਟੀ ਵਿਚ ਵੱਖ-ਵੱਖ ਵਿਕਾਸ ਸਕੀਮਾਂ ਲਾਗੂ ਕੀਤੀਆਂ। ਉਹਨਾਂ ਕਿਹਾ ਕਿ ਪਾਰਟੀ ਨੇ ਹੀ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਵਿਚ ਖੇਤਰੀ ਕਰਦੇ ਕਿਸਾਨਾਂ ਨੂੰ ਮੁਆਵਜ਼ਾ ਪ੍ਰਦਾਨ ਕੀਤਾ। ਇਸਨੇ ਹੀ ਲਿੰਕ ਸੜਕਾਂ ਦਾ ਨੈਟਵਰਕ ਵਿਛਾਇਆ ਤੇ ਮੰਡੀਆਂ ਬਣਵਾਈਆਂ ਅਤੇ ਆਟਾ-ਦਾਲ, ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਸਕੀਮਾਂ ਲਾਗੂ ਕੀਤੀਆਂ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਇਹ ਸਾਰੀਆਂ ਸਮਾਜ ਭਲਾਈ ਸਕੀਮਾਂ ਜਾਂ ਤਾਂ ਬੰਦ ਕਰ ਦਿੱਤੀਆਂ ਜਾਂ ਫਿਰ ਇਹਨਾਂ ਵਿਚ ਬਹੁਤ ਵੱਡੀ ਕਟੌਤੀ ਕਰ ਦਿੱਤੀ। ਉਹਨਾਂ ਕਿਹਾ ਕਿ ਇਸ ਕਾਰਨ ਸਮਾਜ ਦੇ ਗਰੀਬ ਤੇ ਅਣਗੌਲੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਝੱਲਣੀਆਂ ਪਈਆਂ।

ਇਸ ਮੌਕੇ ਸੀਨੀਅਰ ਆਗੂ ਗੁਰਚਰਨ ਸਿੰਘ ਗਰੇਵਾਲ,ਬੀਬੀ ਕੰਚਨਪ੍ਰੀਤ ਕੌਰ ,ਪਰਮਬੰਸ ਸਿੰਘ ਰੋਮਾਣਾ, ਗੌਰਵ ਵਲਟੋਹਾ, ਪਰਮਜੀਤ ਢਿੱਲੋਂ, ਮੱਖਣ ਲਾਲਕਾ, ਗੁਰਸੇਵਕ ਸਿੰਘ ਸ਼ੇਖ ਤੇ ਗਗਨਦੀਪ ਸਿੰਘ ਖੰਡੇਬਾਦ ਆਦਿ ਹਾਜ਼ਰ ਸਨ |

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...