ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਮਾਡਲ ਆਯੁਸ਼ਮਾਨ ਆਰੋਗਯ ਮੰਦਿਰਾਂ ਦਾ ਦੌਰਾ ਕੀਤਾ।

by | Oct 31, 2025 | breaking news, daily, Uncategorized | 0 comments

ਲੋਕ ਸੰਪਰਕ ਵਿਭਾਗ,
ਚੰਡੀਗੜ੍ਹ ਪ੍ਰਸ਼ਾਸਨ
ਪ੍ਰੈੱਸ ਰਿਲੀਜ਼

ਚੰਡੀਗੜ੍ਹ, 30 ਅਕਤੂਬਰ 2025:

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਹਿਰ ਵਿੱਚ ਚਾਰ ਸਿਹਤ ਸੁਵਿਧਾਵਾਂ ਦਾ ਦੌਰਾ ਕੀਤਾ – ਇੱਕ ਆਯੁਸ਼ਮਾਨ ਆਰੋਗਯ ਮੰਦਿਰ (ਏਏਐੱਮ/AAM) ਡੱਡੂਮਾਜਰਾ ਵਿਖੇ
ਅਤੇ ਤਿੰਨ ਸ਼ਹਿਰੀ ਆਯੁਸ਼ਮਾਨ ਆਰੋਗਯ ਮੰਦਿਰਾਂ (UAAMs)
ਸੈਕਟਰ 47, 39 ਅਤੇ 25 ਵਿੱਚ ਸਥਿਤ ਹਨ। ਇਨ੍ਹਾਂ ਕੇਂਦਰਾਂ ਨੂੰ ਨਾਗਰਿਕਾਂ ਨੂੰ ਸੁਲਭ, ਗੁਣਵੱਤਾਪੂਰਨ ਅਤੇ ਟੈਕਨੋਲੋਜੀ-ਸਮਰੱਥ ਸਿਹਤ ਸੰਭਾਲ਼ ਪ੍ਰਦਾਨ ਕਰਨ ਲਈ ਰਾਸ਼ਟਰੀ ਸਿਹਤ ਮਿਸ਼ਨ ਦੇ ਤਹਿਤ ਮਾਡਲ ਆਯੁਸ਼ਮਾਨ ਆਰੋਗਯ ਮੰਦਿਰਾਂ (ਏਏਐੱਮਜ਼/AAMs) ਅਤੇ ਸ਼ਹਿਰੀ ਆਯੁਸ਼ਮਾਨ ਆਰੋਗਯ ਮੰਦਿਰਾਂ (ਯੂਏਏਐੱਮਜ਼/UAAMs) ਦੇ ਰੂਪ ਵਿੱਚ ਵਿਕਸਿਤ ਕੀਤਾ ਗਿਆ ਹੈ।

ਆਪਣੇ ਦੌਰੇ ਦੇ ਦੌਰਾਨ, ਪ੍ਰਸ਼ਾਸਕ ਨੇ ਸੁਵਿਧਾਵਾਂ ਦਾ ਵਿਸਤ੍ਰਿਤ ਦੌਰਾ ਕੀਤਾ, ਮਰੀਜ਼ਾਂ ਅਤੇ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੰਭਾਲ਼ ਸੇਵਾਵਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਲਾਭਾਰਥੀਆਂ ਤੋਂ ਮਿਲੇ ਸਕਾਰਾਤਮਕ ਫੀਡਬੈਕ ਦੀ ਸ਼ਲਾਘਾ ਕੀਤੀ ਅਤੇ ਇਨ੍ਹਾਂ ਮਾਡਲ ਕੇਂਦਰਾਂ ਦੇ ਕੁਸ਼ਲ ਅਤੇ ਮਰੀਜ਼-ਅਨੁਕੂਲ ਸੰਚਾਲਨ ‘ਤੇ ਤਸੱਲੀ ਵਿਅਕਤ ਕੀਤੀ।

ਸ਼੍ਰੀ ਕਟਾਰੀਆ ਨੇ ਸਕੈਨ ਐਂਡ ਸ਼ੇਅਰ ਅਤੇ ਨੈਕਸਟ ਜੈੱਨ ਈ-ਹਸਪਤਾਲ ਜਿਹੇ ਡਿਜੀਟਲ ਅਤੇ ਪੇਪਰਲੈੱਸ ਸਿਸਟਮ ਸ਼ੁਰੂ ਕਰਨ ਲਈ ਸਿਹਤ ਵਿਭਾਗ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨਾਲ ਸਿਹਤ ਸੰਭਾਲ਼ ਡਿਲਿਵਰੀ ਤੇਜ਼ ਅਤੇ ਵਧੇਰੇ ਪਾਰਦਰਸ਼ੀ ਹੋ ਗਈ ਹੈ। ਉਨ੍ਹਾਂ ਨੇ ਪ੍ਰਭਾਵੀ ਦਵਾਈ ਸਪਲਾਈ ਪ੍ਰਬੰਧਨ ਲਈ ਵਰਤੇ ਜਾਣ ਵਾਲੇ ਡੀਵੀਡੀਐੱਮਐੱਸ (DVDMS) ਪੋਰਟਲ ਦੀ ਵੀ ਸਮੀਖਿਆ ਕੀਤੀ ਅਤੇ ਸਿਹਤ ਖੇਤਰ ਵਿੱਚ ਟੈਕਨੋਲੋਜੀ-ਸੰਚਾਲਿਤ ਸ਼ਾਸਨ ‘ਤੇ ਵਿਭਾਗ ਦੇ ਧਿਆਨ ਦੀ ਸ਼ਲਾਘਾ ਕੀਤੀ।

ਸੈਕਟਰ 39 ਸਥਿਤ ਸ਼ਹਿਰੀ ਆਯੁਸ਼ਮਾਨ ਆਰੋਗਯ ਮੰਦਿਰ (ਯੂਏਏਐੱਮ/UAAM) ਵਿਖੇ, ਰਾਜਪਾਲ ਨੇ ਇੱਕ ਪੂਰੀ ਤਰ੍ਹਾਂ ਲੈਸ ਪ੍ਰਯੋਗਸ਼ਾਲਾ ਦਾ ਉਦਘਾਟਨ ਕੀਤਾ ਜੋ ਨਿਵਾਸੀਆਂ ਨੂੰ ਮੁਫ਼ਤ ਡਾਇਗਨੌਸਟਿਕ ਸੇਵਾਵਾਂ ਪ੍ਰਦਾਨ ਕਰਦੀ ਹੈ। ਇਸ ਪਹਿਲ ਨਾਲ ਮਰੀਜ਼ਾਂ ਨੂੰ ਉੱਚ ਮੈਡੀਕਲ ਸੰਸਥਾਵਾਂ ਵਿੱਚ ਗ਼ੈਰਜ਼ਰੂਰੀ ਰੈਫਰਲ ਤੋਂ ਬਿਨਾ ਸਥਾਨਕ ਤੌਰ ‘ਤੇ ਹੀ ਟੈਸਟ ਕਰਵਾਉਣ ਵਿੱਚ ਮਦਦ ਮਿਲੇਗੀ।

ਸ਼੍ਰੀ ਕਟਾਰੀਆ ਨੇ ਬੱਚਿਆਂ ਦੇ ਟੀਕਾਕਰਣ ਦੀ ਗੁਣਵੱਤਾ ਅਤੇ ਪਹੁੰਚ ਨੂੰ ਵਧਾਉਣ ਲਈ ਤਿਆਰ ਕੀਤੇ ਗਏ ਇੱਕ ਮਾਡਲ ਟੀਕਾਕਰਣ ਕੇਂਦਰ ਦਾ ਵੀ ਉਦਘਾਟਨ ਕੀਤਾ। ਇਹ ਸੁਵਿਧਾ, ਜੋ ਚੰਡੀਗੜ੍ਹ ਵਿੱਚ ਸਥਾਪਿਤ ਪੰਜਵਾਂ ਅਜਿਹਾ ਕੇਂਦਰ ਹੈ, ਬੱਚਿਆਂ ਲਈ ਟੀਕਾਕਰਣ ਪ੍ਰਕਿਰਿਆ ਨੂੰ ਅਧਿਕ ਅਰਾਮਦਾਇਕ ਬਣਾਉਣ ਲਈ ਇੱਕ ਖੇਡ ਜ਼ੋਨ ਅਤੇ ਮਨੋਰੰਜਨ ਸਥਾਨ ਦੇ ਨਾਲ ਇੱਕ ਖੁਸ਼ਨੁਮਾ, ਬੱਚਿਆਂ ਦੇ ਅਨੁਕੂਲ ਵਾਤਾਵਰਣ ਪ੍ਰਦਾਨ ਕਰਦੀ ਹੈ।

ਨਿਵਾਰਕ ਅਤੇ ਸਮੁਦਾਇ-ਅਧਾਰਿਤ ਸਿਹਤ ਸੰਭਾਲ਼ ਦੇ ਮਹੱਤਵ ‘ਤੇ ਪ੍ਰਕਾਸ਼ ਪਾਉਂਦੇ ਹੋਏ, ਰਾਜਪਾਲ ਨੇ ਕਿਹਾ ਕਿ ਇਹ ਮਾਡਲ ਆਰੋਗਯ ਮੰਦਿਰ ਹਰੇਕ ਨਿਵਾਸੀ ਦੇ ਲਈ ਸੁਲਭ, ਕਿਫ਼ਾਇਤੀ ਅਤੇ ਗੁਣਵੱਤਾਪੂਰਨ ਸਿਹਤ ਸੰਭਾਲ਼ ਸੁਨਿਸ਼ਚਿਤ ਕਰਨ ਲਈ ਪ੍ਰਸ਼ਾਸਨ ਦੀ ਪ੍ਰਤੀਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਸ਼ਹਿਰ ਭਰ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਮੁੱਢਲੀਆਂ ਦੇਖਭਾਲ਼ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ ਪ੍ਰੋਤਸਾਹਿਤ ਕੀਤਾ।

ਰਾਜਪਾਲ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ.ਪੀ. ਸਿੰਘ, ਸਕੱਤਰ ਸਿਹਤ ਸ਼੍ਰੀ ਮਨਦੀਪ ਸਿੰਘ ਬਰਾੜ, ਆਈਏਐੱਸ; ਸ਼੍ਰੀ ਅਖਿਲ ਕੁਮਾਰ, ਐਡੀਸ਼ਨਲ ਸਕੱਤਰ ਸਿਹਤ-ਕਮ-ਡਾਇਰੈਕਟਰ ਆਯੁਸ਼; ਡਾ. ਸੁਮਨ ਸਿੰਘ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ-ਕਮ-ਮਿਸ਼ਨ ਡਾਇਰੈਕਟਰ, ਐੱਨਐੱਚਐੱਮ; ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਸੈਕਟਰ 39, ਡੱਡੂਮਾਜਰਾ ਅਤੇ ਸੈਕਟਰ 25 ਦੇ ਏਰੀਆ ਕੌਂਸਲਰ ਵੀ ਇਸ ਦੌਰੇ ਦੇ ਦੌਰਾਨ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...