*ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ*

by | Oct 31, 2025 | breaking news, daily, Uncategorized | 0 comments

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

*ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ*

*ਯੂਨੀਅਨ ਮੈਂਬਰਾਂ ਨੂੰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵੀ ਕੀਤਾ ਪ੍ਰੇਰਿਤ*

ਚੰਡੀਗੜ੍ਹ, 30 ਅਕਤੂਬਰ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਆਪਕ ਅਪਗ੍ਰੇਡਾਂ, ਅਧਿਆਪਕਾਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਵੱਡੇ ਬਦਲਾਅ ਦੀ ਗਵਾਹੀ ਭਰ ਰਿਹਾ ਹੈ।

ਵਿੱਤ ਮੰਤਰੀ ਚੀਮਾ ਨੇ ਇਹ ਟਿੱਪਣੀਆਂ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਨ ਦੌਰਾਨ ਕੀਤੀਆਂ। ਇਨ੍ਹਾਂ ਜਥੇਬੰਦੀਆਂ ਵਿੱਚ ਸਪੈਸ਼ਲ ਕਾਡਰ ਅਧਿਆਪਕ ਫਰੰਟ, ਕੰਪਿਊਟਰ ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਅਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਸ਼ਾਮਲ ਸਨ। ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੀ ਵਿਆਪਕ ਸਮੀਖਿਆ ਕੀਤੀ ਅਤੇ ਜਥੇਬੰਦੀਆਂ ਦੇ ਮੈਂਬਰਾਂ ਨੂੰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰਾਂ ਨੂੰ ਹੋਰ ਉੱਚਾ ਚੁੱਕਣ ਲਈ ਹੋਰ ਸਮਰਪਣ ਕਰਨ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਸਿੱਖਿਆ ਸਕੱਤਰ ਅਨਿੰਦਿਤਾ ਮਿਤਰਾ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਦਾ ਹੱਲ ਜਾਂ ਤਾਂ ਅੰਤਿਮ ਪੜਾਅ ‘ਤੇ ਹੈ ਜਾਂ ਇੰਨ੍ਹਾਂ ‘ਤੇ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਅਨ ਵੱਲੋਂ ਉਠਾਈਆਂ ਗਈਆਂ ਹੋਰ ਜਾਇਜ਼ ਮੰਗਾਂ ਨੂੰ ਵੀ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਦੇ ਜਵਾਬ ਵਿੱਚ, ਵਿੱਤ ਮੰਤਰੀ ਚੀਮਾ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਜਾਇਜ਼ ਮੰਗਾਂ ਨਾਲ ਜੁੜੀਆਂ ਵਿੱਤੀ ਜ਼ਿੰਮੇਵਾਰੀਆਂ ਨੂੰ ਵਿੱਤ ਵਿਭਾਗ ਨਾਲ ਸਾਂਝਾ ਕਰੇ ਤਾਂ ਜੋ ਬਿਨਾਂ ਕਿਸੇ ਦੇਰੀ ਦੇ ਜ਼ਰੂਰੀ ਕਾਰਵਾਈ ਬਾਰੇ ਫੈਸਲਾ ਲਿਆ ਜਾ ਸਕੇ।

ਇੱਕ ਵੱਖਰੀ ਮੀਟਿੰਗ ਵਿੱਚ, ਵਿੱਤ ਮੰਤਰੀ ਚੀਮਾ ਨੇ ਆਲ ਪੰਜਾਬ ਡੀ.ਐੱਸ.ਟੀ./ਸੀ.ਟੀ.ਐੱਫ. ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਵੀ ਇੱਕ ਸਾਰਥਕ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਖਾਵੇਂ ਢੰਗ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ। ਇਨ੍ਹਾਂ ਮੀਟਿੰਗਾਂ ਦੌਰਾਨ ਵਿਸ਼ੇਸ਼ ਸਕੱਤਰ (ਪਰਸੋਨਲ) ਉਪਕਾਰ ਸਿੰਘ ਅਤੇ ਵਿਸ਼ੇਸ਼ ਸਕੱਤਰ (ਵਿੱਤ) ਅਜੈ ਅਰੋੜਾ ਨੇ ਵਿੱਤ ਮੰਤਰੀ ਨੂੰ ਜਥੇਬੰਦੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਦੀ ਆਪਣੇ ਸਬੰਧਤ ਵਿਭਾਗ ਦੀ ਸਥਿਤੀ ਬਾਰੇ ਜਾਣੂ ਕਰਵਾਇਆ।

ਮੀਟਿੰਗ ਦੌਰਾਨ ਸਪੈਸ਼ਲ ਕਾਡਰ ਅਧਿਆਪਕ ਫਰੰਟ ਤੋਂ ਵੀਰਪਾਲ ਕੌਰ ਸਿਧਾਣਾ, ਮਨਪ੍ਰੀਤ ਸਿੰਘ ਮੋਗਾ, ਪਰਮਜੀਤ ਕੌਰ ਪੱਖੋਵਾਲ; ਕੰਪਿਊਟਰ ਅਧਿਆਪਕ ਯੂਨੀਅਨ ਤੋਂ ਗੁਰਵਿੰਦਰ ਸਿੰਘ, ਰਾਖੀ ਮਨਨ, ਹਰਪ੍ਰੀਤ ਸਿੰਘ; ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਤੋਂ ਜੌਨੀ ਸਿੰਗਲਾ, ਨਰਦੀਪ ਸ਼ਰਮਾ, ਸੁਨੀਤ ਸਰੀਨ; ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਤੋਂ ਜਸਵੰਤ ਘੁਬਾਇਆ, ਹਰਦੀਪ ਸਿੰਘ, ਸੰਦੀਪ ਸਿੰਘ; ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਤੋਂ ਸੁਨੀਲ ਕੁਮਾਰ, ਸਲਵਿੰਦਰ ਸਿੰਘ, ਰਣਜੀਤ ਸਿੰਘ; ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਤੋਂ ਕਮਲ ਠਾਕੁਰ, ਸੋਹਨ ਸਿੰਘ ਅਤੇ ਗੁਰਮੁੱਖ ਸਿੰਘ, ਅਤੇ ਆਲ ਪੰਜਾਬ ਡੀ.ਐੱਸ.ਟੀ./ਸੀ.ਟੀ.ਐੱਫ. ਕੰਟਰੈਕਟ ਵਰਕਰਜ਼ ਯੂਨੀਅਨ ਤੋਂ ਸੰਦੀਪ ਸਿੰਘ, ਕਿਰਨਦੀਪ ਸਿੰਘ ਅਤੇ ਪ੍ਰਦੀਪ ਸਿੰਘ ਨੇ ਆਪਣੇ ਮੁੱਦੇ ਉਠਾਏ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...