ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

by | Nov 1, 2025 | breaking news, daily, Uncategorized | 0 comments

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

*ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਜਿਆਦਾਤਰ ਮੰਗਾਂ ਨੂੰ ਪਹਿਲਾਂ ਤੋਂ ਹੀ ਹਮਦਰਦੀ ਨਾਲ ਵਿਚਾਰਿਆ ਜਾ ਰਿਹੈ*

ਚੰਡੀਗੜ੍ਹ, 31 ਅਕਤੂਬਰ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ 15 ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਦੇ ਨਾਲ-ਨਾਲ ਜਲ ਸਪਲਾਈ ਅਤੇ ਸਿਹਤ ਵਿਭਾਗ ਦੀਆਂ ਯੂਨੀਅਨਾਂ ਅਤੇ ਕਰਮਚਾਰੀਆਂ ਦੇ ਸਾਂਝੇ ਹਿੱਤਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਜਥੇਬੰਦੀਆਂ, ਜਿਨ੍ਹਾਂ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਸ਼ਾਮਲ ਹਨ, ਨੇ ਹਿੱਸਾ ਲਿਆ।

ਲਗਭਗ ਪੰਜ ਘੰਟੇ ਚੱਲੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ‘ਤੇ ਡੂੰਘਾਈ ਨਾਲ ਚਰਚਾ ਕਰਨ ਅਤੇ ਢੁਕਵੇਂ ਹੱਲ ਲੱਭਣ ਲਈ ਉਪਰਾਲੇ ਕੀਤੇ ਗਏ। ਸਿੱਖਿਆ ਵਿਭਾਗ ਨਾਲ ਸਬੰਧਤ ਯੂਨੀਅਨਾਂ ਦੇ ਮੁੱਖ ਮੁੱਦੇ ਤਨਖਾਹ ਅਤੇ ਸੀਨੀਆਰਤਾ ਵਿੱਚ ਬੇਨਿਯਮੀਆਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਪੰਜਾਬ ਸਟੇਟ ਟੀਚਰਜ਼ ਐਲੀਜੀਬਿਲਟੀ ਟੈਸਟ (ਪੀ.ਐਸ.ਟੀ.ਈ.ਟੀ) ਨੂੰ ਸਮੇਂ ਸਿਰ ਕਰਵਾਉਣ ਨਾਲ ਸਬੰਧਤ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਤਨਖਾਹ ਅਤੇ ਸੀਨੀਆਰਤਾ ਵਿੱਚ ਬੇਨਿਯਮੀਆਂ ਨਾਲ ਸਬੰਧਤ ਮੁੱਦੇ ਸਮਰਪਿਤ ਅਨੋਮਲੀ ਕਮੇਟੀ ਕੋਲ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਹੋਰ ਸੇਵਾ-ਸਬੰਧਤ ਮਾਮਲਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਐਡਵੋਕੇਟ ਜਨਰਲ ਦੇ ਦਫ਼ਤਰ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੀ.ਐਸ.ਟੀ.ਈ.ਟੀ ਨੂੰ ਵੀ ਜਲਦੀ ਤੋਂ ਜਲਦੀ ਕਰਵਾਉਣ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ, ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਆਫ਼ ਪੰਜਾਬ, ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵਰਗੀਆਂ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਉਠਾਏ ਗਏ ਮੁੱਦਿਆਂ ਨੂੰ ਵਿਸਥਾਰ ਨਾਲ ਸੁਣਿਆ। ਉਨ੍ਹਾਂ ਤੁਰੰਤ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਮੁੱਦੇ ਵਿਭਾਗੀ ਪੱਧਰ ‘ਤੇ ਹੱਲ ਕੀਤੇ ਜਾ ਸਕਦੇ ਹਨ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਵਿੱਤੀ ਪ੍ਰਭਾਵ ਵਾਲੇ ਮਾਮਲਿਆਂ ਬਾਰੇ, ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਹੁਤ ਸਾਰੀਆਂ ਮੰਗਾਂ ‘ਤੇ ਸਰਕਾਰ ਵੱਲੋਂ ਪਹਿਲਾਂ ਹੀ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

ਇੰਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ, ਜਿਨ੍ਹਾਂ ਵਿੱਚ ਬਲਿਹਾਰ ਸਿੰਘ, ਹਾਕਮ ਸਿੰਘ, ਜਸਪ੍ਰੀਤ ਸਿੰਘ (ਠੇਕਾ ਮੁਲਾਜ਼ਮ ਯੂਨੀਅਨ); ਜਸਵੀਰ ਸਿੰਘ, ਸੁਖਜੀਤ ਸਿੰਘ, ਵਿਕਰਮਜੀਤ ਸਿੰਘ (ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ); ਕੁਲਦੀਪ ਸਿੰਘ, ਪ੍ਰਵੀਨ ਕੁਮਾਰ, ਜਗਮੋਹਨ ਸਿੰਘ (ਸਰਵ ਸਮਗ੍ਰ ਸਿੱਖਿਆ ਅਭਿਆਨ (ਮਿਡ ਡੇ ਮੀਲ) ਦਫ਼ਤਰੀ ਕਰਮਚਾਰੀ ਯੂਨੀਅਨ); ਰਾਹੁਲ ਕੰਬੋਜ, ਜਸਵਿੰਦਰ ਸਿੰਘ, ਹਰਜੀਤ ਕੌਰ (ਪੀ.ਐਸ.ਟੀ.ਈ.ਟੀ ਯੂਨੀਅਨ); ਜਸਪਾਲ ਸਿੰਘ (10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ); ਰਣਜੀਤ ਸਿੰਘ, ਰਾਜੇਸ਼ ਕੁਮਾਰ, ਓਂਕਾਰ ਸਿੰਘ (ਈ.ਟੀ.ਟੀ. ਅਧਿਆਪਕ ਯੂਨੀਅਨ); ਗੁਰਪ੍ਰੀਤ ਸਿੰਘ, ਸੁਰਿੰਦਰ ਪਾਲ ਸਿੰਘ, ਪਰਮਪਾਲ ਸਿੰਘ (ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ); ਸਮਰਜੀਤ ਸਿੰਘ, ਸੁਖਦੀਪ ਸਿੰਘ, ਹਰਮਲ ਸਿੰਘ (ਟੈਟ ਪਾਸ ਕੱਚੇ ਅਧਿਆਪਕ ਯੂਨੀਅਨ); ਤਜਿੰਦਰ ਕੌਰ, ਰਾਜਵਿੰਦਰ ਕੌਰ, ਕਿਰਨਦੀਪ ਕੌਰ (ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ); ਬੇਅੰਤ ਸਿੰਘ, ਬੋਹਰ ਸਿੰਘ, ਮੇਹਰ ਸਿੰਘ (ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ); ਸਰਬਜੀਤ ਕੌਰ, ਅਮਰੀਕ ਸਿੰਘ (ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ); ਆਰਤੀ ਬਾਲੀ, ਹਰਵਿੰਦਰ ਸਿੰਘ, ਬਲਜੀਤ ਸਿੰਘ (ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਆਫ਼ ਪੰਜਾਬ) ਅਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...