ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

by | Nov 1, 2025 | breaking news, daily | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

*— ਪੰਜਾਬ ਪੁਲਿਸ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ: ਡੀਜੀਪੀ ਗੌਰਵ ਯਾਦਵ*

*— ਦੋਸ਼ੀ ਗੁਰਸਾਹਿਬ ਨੇ ਪੁਲਿਸ ਪਾਰਟੀ ‘ਤੇ ਕੀਤੀ ਗੋਲੀਬਾਰੀ, ਜਵਾਬੀ ਕਾਰਵਾਈ ਵਿੱਚ ਹੋਇਆ ਜ਼ਖਮੀ: ਐਸਐਸਪੀ ਮਾਨਸਾ ਭਾਗੀਰਥ ਮੀਨਾ*

ਚੰਡੀਗੜ੍ਹ/ਮਾਨਸਾ, 31 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਮਾਨਸਾ ਪੁਲਿਸ ਨੇ ਮਾਨਸਾ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਗੁਰੂ ਨਾਨਕ ਪੁਰਾ, ਰੂਪਨਗਰ ਅਤੇ ਰਮਨਪ੍ਰੀਤ ਸਿੰਘ ਵਾਸੀ ਪੁਖਰਾਲੀ ਰਾਮਪੁਰ, ਰੂਪਨਗਰ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ, 28 ਅਕਤੂਬਰ, 2025 ਨੂੰ ਮਾਨਸਾ ਵਿਖੇ ਇੱਕ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਦੋ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ – .32 ਬੋਰ ਅਤੇ .30 ਬੋਰ – ਸਮੇਤ ਨੌਂ ਜ਼ਿੰਦਾ ਕਾਰਤੂਸ ਅਤੇ ਛੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧਾਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਅਤੇ ਸੂਬੇ ਭਰ ਵਿੱਚ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਆਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਮਾਨਸਾ ਭਾਗੀਰਥ ਮੀਨਾ ਨੇ ਕਿਹਾ ਕਿ ਇਸ ਘਟਨਾ ਉਪਰੰਤ ਮਾਨਸਾ ਪੁਲਿਸ ਨੇ ਗੋਲੀਬਾਰੀ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆਂ।

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ, ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਸ਼ੱਕੀ ਵਿਅਕਤੀ ਅੰਡਰ ਬ੍ਰਿਜ ਚਕੇਰੀਆ ਤੋਂ ਬਰਨਾਲਾ ਰੋਡ ਖੇਤਰ ਵਿੱਚ ਲੁਕੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ, ਮਾਨਸਾ ਸਿਟੀ-1 ਦੀਆਂ ਪੁਲਿਸ ਟੀਮਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਦੱਸਿਆ ਕਿ ਆਪਣੀ ਗ੍ਰਿਫ਼ਤਾਰੀ ਉਪਰੰਤ ਦੋਸ਼ੀ ਗੁਰਸਾਹਿਬ ਸਿੰਘ ਨੇ ਖੁਲਾਸਾ ਕੀਤਾ ਕਿ ਉਸ ਨੇ ਭੀਖੀ ਡਰੇਨ ਵਿਖੇ ਰੇਲਵੇ ਟਰੈਕ ਨੇੜੇ ਇੱਕ ਹੋਰ ਪਿਸਤੌਲ ਛੁਪਾਇਆ ਹੋਇਆ ਹੈ। ਜਦੋਂ ਪੁਲਿਸ ਟੀਮਾਂ ਬਰਾਮਦਗੀ ਲਈ ਮੌਕੇ ‘ਤੇ ਪਹੁੰਚੀਆਂ ਤਾਂ ਦੋਸ਼ੀ ਗੁਰਸਾਹਿਬ ਨੇ ਛੁਪਾਇਆ ਹੋਇਆ ਪਿਸਤੌਲ ਜੋ ਕਿ ਲੋਡ ਕੀਤਾ ਹੋਇਆ ਸੀ, ਚੁੱਕ ਲਿਆ ਅਤੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸਵੈ-ਰੱਖਿਆ ਵਿੱਚ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਜਿਸ ਦੇ ਨਤੀਜੇ ਵਜੋਂ ਦੋਸ਼ੀ ਲੱਤ ‘ਤੇ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ। ਇਸ ਉਪਰੰਤ ਜ਼ਖਮੀ ਦੋਸ਼ੀ ਨੂੰ ਤੁਰੰਤ ਸਿਵਲ ਹਸਪਤਾਲ, ਮਾਨਸਾ ਭੇਜ ਦਿੱਤਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ‘ਤੇ ਕੀਤੇ ਹਮਲੇ ਸਬੰਧੀ ਮਾਨਸਾ ਦੇ ਥਾਣਾ ਭੀਖੀ ਵਿਖੇ ਇੱਕ ਵੱਖਰਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਸੀਡੀ ਡੀਲਕਸ ਮੋਟਰਸਾਈਕਲ (ਯੂਪੀ 20 ਏਸੀ 1563) ਜਿਸਦੀ ਵਰਤੋਂ ਉਨ੍ਹਾਂ ਨੇ ਅਪਰਾਧ ਨੂੰ ਅੰਜ਼ਾਮ ਦੇਣ ਲਈ ਕੀਤੀ ਸੀ, ਵੀ ਜ਼ਬਤ ਕਰ ਲਿਆ ਹੈ।

ਇਸ ਸਬੰਧੀ, ਐਫਆਈਆਰ ਨੰਬਰ 152 ਮਿਤੀ 28-10-2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109, 125, ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਟੀ-1 ਮਾਨਸਾ ਵਿਖੇ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...