ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੰਬਰ 1984 ਸਿੱਖ ਨਸਲਕੁਸ਼ੀ

by | Nov 1, 2025 | breaking news, daily | 0 comments

ਪ੍ਰੈੱਸ ਨੋਟ
ਸ੍ਰੀ ਅੰਮ੍ਰਿਤਸਰ, 1 ਨਵੰਬਰ-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਸਮੂਹ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਅੱਜ ਤੱਕ 1984 ਵਿੱਚ ਕੀਤੇ ਗਏ ਕਤਲੇਆਮ ਦਾ ਇਨਸਾਫ਼ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਕਰਨ ਵਾਲੇ ਬਹੁਤੇ ਦੋਸ਼ੀ ਫੜੇ ਨਹੀਂ ਗਏ ਅਤੇ ਖ਼ਾਸਕਰ ਕਾਂਗਰਸ ਦੇ ਵੱਡੇ ਆਗੂ ਅੱਜ ਵੀ ਅਜ਼ਾਦ ਹਨ ਜਦਕਿ ਪੀੜਤ ਸਿੱਖ ਪਰਿਵਾਰ ਉਨ੍ਹਾਂ ਨੂੰ ਸਜ਼ਾਵਾਂ ਦੀ ਰਾਹ ਦੇਖ ਰਹੇ ਹਨ ਜੋ ਕਿ ਜਮਹੂਰੀ ਕਹੇ ਜਾਣ ਵਾਲੇ ਭਾਰਤ ਦੇ ਮੱਥੇ ਉੱਤੇ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਅੰਦਰ ਘੱਟ ਗਿਣਤੀਆਂ ਖ਼ਾਸਕਰ ਸਿੱਖਾਂ ਨੂੰ ਇਨਸਾਫ਼ ਦੇਣ ਦੀ ਗੱਲ ਆਉਂਦੀ ਹੈ ਤਾਂ ਸਰਕਾਰੀ ਤੰਤਰ ਦੇ ਮਾਪਦੰਡ ਬਦਲ ਕੇ ਵਿਤਕਰੇ ਵਾਲੇ ਹੋ ਜਾਂਦੇ ਹਨ।
ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਸਿੱਖਾਂ ਨੂੰ ਇਹ ਗੱਲ ਸਮਝਣ ਦੀ ਲੋੜ ਹੈ ਕਿ ਜਦੋਂ ਸਿੱਖ ਨਸਲਕੁਸ਼ੀ ਦੀ ਗੱਲ ਆਉਂਦੀ ਹੈ ਤਾਂ ਬਹੁਤਾਤ ਧਿਰਾਂ ਇੱਕ ਪਾਸੇ ਸਾਡੇ ਵਿਰੁੱਧ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਜਾਂ ਕਾਂਗਰਸੀ ਆਗੂਆਂ ਉੱਤੇ ਦੋਸ਼ ਲੱਗੇ, ਸਰਕਾਰਾਂ ਤੇ ਏਜੰਸੀਆਂ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਸੰਜੀਦਗੀ ਤੇ ਇਮਾਨਦਾਰੀ ਨਾਲ ਜਾਂਚ ਕਰਨ ਦੀ ਸੀ ਜੋ ਕਿ ਨਹੀਂ ਹੋਈ ਲੇਕਿਨ ਸਿੱਖ ਚੇਤਨਾ ਅਜਿਹੇ ਸਾਰੇ ਲੋਕਾਂ ਨੂੰ ਅੰਦਰੋਂ ਦੋਸ਼ੀ ਮੰਨਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜਿਹੜੇ ਵੀ ਲੋਕਾਂ ਤੇ ਕਾਂਗਰਸ ਦੇ ਆਗੂਆਂ ਦਾ ਸਿੱਖ ਨਸਲਕੁਸ਼ੀ ਵਿੱਚ ਨਾਮ ਆਇਆ ਹੈ ਸਿੱਖਾਂ ਤੇ ਸਿੱਖ ਅਦਾਕਾਰਾਂ ਨੂੰ ਉਨ੍ਹਾਂ ਨਾਲ ਮੇਲ ਮਿਲਾਪ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਨਹੀਂ ਤਾ ਇਹ ਸਿੱਖ ਕੌਮ ਦੇ ਅੱਲ੍ਹੇ ਜਖਮਾਂ ਉੱਤੇ ਲੂਣ ਛਿੜਕਣ ਵਾਲੀ ਗੱਲ ਹੈ। ਬੀਤੇ ਦਿਨੀਂ ਦਿਲਜੀਤ ਦੋਸਾਂਝ ਵੱਲੋਂ ਫਿਲਮ ਅਦਾਕਾਰ ਅਤੇ ਕਾਂਗਰਸੀ ਆਗੂ ਰਹੇ ਅਮਿਤਾਭ ਬੱਚਨ ਦੇ ਪੈਰੀਂ ਹੱਥ ਲਾਉਣ ਦੇ ਮਸਲੇ ਉੱਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਅਮਿਤਾਭ ਬੱਚਨ ਆਪਣੇ ਉੱਤੇ ਲੱਗੇ ਦੋਸ਼ਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਆਪਣੇ ਪੱਤਰ ਰਾਹੀਂ ਭੱਜਦਾ ਹੈ, ਲੇਕਿਨ ਉਸ ਵਿਰੁੱਧ ਚਸ਼ਮਦੀਦ ਗਵਾਹ ਸ. ਮਨਜੀਤ ਸਿੰਘ ਸੈਣੀ ਦੀ ਦਿੱਤੀ ਗਈ ਗਵਾਹੀ ਦੀ ਜਾਂਚ ਸਰਕਾਰ ਤੇ ਏਜੰਸੀਆਂ ਵੱਲੋਂ ਨਹੀਂ ਕੀਤੀ ਗਈ, ਇਸ ਲਈ ਸਿੱਖ ਚੇਤਨਾ ਅੰਦਰ ਅਜੇ ਤੱਕ ਉਹ ਸੁਰਖਰੂ ਨਹੀਂ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖਾਂ ਲਈ 1984 ਸਿੱਖ ਨਸਲਕੁਸ਼ੀ ਦਾ ਵਰਤਾਰਾ ਨਾ ਭੁੱਲਣਯੋਗ, ਨਾ ਬਖ਼ਸ਼ਣਯੋਗ ਅਤੇ ਨਾ ਸਹਿਣਯੋਗ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਪਹਿਲਾਂ ਵੀ ਘੱਲੂਘਾਰਿਆਂ ਵਿੱਚੋਂ ਲੰਘੇ ਹਨ, ਇਸ ਦੇ ਬਾਵਜੂਦ ਸਿੱਖ ਚੜ੍ਹਦੀ ਕਲਾ ਵਿੱਚ ਹਨ। ਅੱਜ ਸਿੱਖ ਕੌਮ ਚੜ੍ਹਦੀ ਕਲਾ ਨਾਲ ਵਿਸ਼ਵ ਭਰ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦਾ ਪ੍ਰਚਾਰ ਪ੍ਰਸਾਰ ਕਰ ਰਹੀ ਹੈ ਅਤੇ ਆਪਣੀ ਇਮਾਨਦਾਰੀ ਤੇ ਲਿਆਕਤ ਨਾਲ ਚੰਗੇ ਰੁਤਬੇ ਹਾਸਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਕਾਤਲਾਂ ਅਤੇ ਸਿੱਖ ਪਛਾਣ ਨੂੰ ਜਜ਼ਬ ਕਰਨ ਵਾਲੀਆਂ ਸ਼ਕਤੀਆਂ ਨੂੰ ਇਸ ਗੱਲ ਦਾ ਭਰਮ ਹੈ ਕਿ ਉਹ ਸਿੱਖਾਂ ਨੂੰ ਮੁਕਾ ਦੇਣਗੇ ਪਰ ਸਿੱਖਾਂ ਨੂੰ ਗੁਰੂ ਦਾ ਥਾਪੜਾ ਹੈ।
ਜਥੇਦਾਰ ਗੜਗੱਜ ਨੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ 1984 ਸਿੱਖ ਨਸਲਕੁਸ਼ੀ ਦਾ ਸੇਕ ਝੱਲਣ ਵਾਲੇ ਸਮੂਹ ਪਰਿਵਾਰ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਚੰਗਾ ਜੀਵਨ ਬਤੀਤ ਕਰਨ।
*****
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...