ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

by | Nov 2, 2025 | breaking news, crime, daily, Uncategorized | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਗ੍ਰਿਫ਼ਤਾਰ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ: ਡੀਜੀਪੀ ਗੌਰਵ ਯਾਦਵ

ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ

ਚੰਡੀਗੜ੍ਹ/ਬਠਿੰਡਾ, 1 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪੰਜਾਬ ਨੇ ਬਠਿੰਡਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ ‘ਚੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਉਸ ਦੇ ਘਰੋਂ 130 ਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸ ਸਮੇਤ ਇੱਕ 9 ਐਮਐਮ ਦੇਸੀ ਪਿਸਤੌਲ ਅਤੇ ਅਤੇ ਇੱਕ .12 ਬੋਰ ਦੇਸੀ ਪਿਸਤੌਲ ਬਰਾਮਦ ਕੀਤਾ ਸੀ। ਉਸ ਦੀ ਮਾਂ ਪਰਮਜੀਤ ਕੌਰ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦੋਂ ਕਿ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਾਲੀਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਮੁਲਜ਼ਮ ਰਣਜੀਤ ਸਿੰਘ ਉਰਫ਼ ਸੱਪ ਨੂੰ ਬਠਿੰਡਾ ਦੇ ਪਿੰਡ ਭਗਵਾਨਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਰਣਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਸਦੇ ਖਿਲਾਫ ਕਤਲ, ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਘਰ ਵਿੱਚ ਦਾਖਲ ਹੋਣ, ਅਸਲਾ ਐਕਟ, ਜੇਲ੍ਹ ਐਕਟ ਅਤੇ ਐਨਡੀਪੀਐਸ ਐਕਟ ਦੀ ਉਲੰਘਣਾ ਦੇ ਕਈ ਮਾਮਲੇ ਦਰਜ ਹਨ।

ਇਸ ਸਬੰਧੀ ਬਠਿੰਡਾ ਦੇ ਥਾਣਾ ਸੰਗਤ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਬੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 139 ਮਿਤੀ 20.09.2025 ਪਹਿਲਾਂ ਹੀ ਦਰਜ ਹੈ।
—-

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...