ਆਇਓਡੀਨ ਘਾਟ ਵਿਕਾਰ (ਆਈਡੀਡੀਜ਼/IDDs) ਦੀ ਰੋਕਥਾਮ ਦੇ ਆਲਮੀ ਦਿਵਸ ਦੇ ਸਬੰਧ ਵਿੱਚ ਮਨਾਏ ਗਏ ਮਹੀਨੇ ਭਰ ਚਲਣ ਵਾਲੇ ਪ੍ਰੋਗਰਾਮ ਦਾ ਅੱਜ ਸਮਾਪਨ ਇਸ ਸੰਦੇਸ਼ ਦੇ ਨਾਲ ਹੋਇਆ

by | Nov 2, 2025 | breaking news, daily | 0 comments

ਲੋਕ ਸੰਪਰਕ ਵਿਭਾਗ
ਚੰਡੀਗੜ੍ਹ ਪ੍ਰਸ਼ਾਸਨ

*ਪ੍ਰੈੱਸ ਨੋਟ*

ਚੰਡੀਗੜ੍ਹ, 31 ਅਕਤੂਬਰ, 2025:

ਆਇਓਡੀਨ ਘਾਟ ਵਿਕਾਰ (ਆਈਡੀਡੀਜ਼/IDDs) ਦੀ ਰੋਕਥਾਮ ਦੇ ਆਲਮੀ ਦਿਵਸ ਦੇ ਸਬੰਧ ਵਿੱਚ ਮਨਾਏ ਗਏ ਮਹੀਨੇ ਭਰ ਚਲਣ ਵਾਲੇ ਪ੍ਰੋਗਰਾਮ ਦਾ ਅੱਜ ਸਮਾਪਨ ਇਸ ਸੰਦੇਸ਼ ਦੇ ਨਾਲ ਹੋਇਆ ਕਿ “ਆਤਮਮੰਥਨ ਕਰੋ, ਜਾਗਰੂਕਤਾ ਫੈਲਾਓ ਅਤੇ ਆਇਓਡੀਨ ਦੀ ਕਮੀ ਦੇ ਵਿਕਾਰਾਂ ਦੇ ਖ਼ਾਤਮੇ ਹਿਤ ਵਿਅਕਤੀਗਤ ਜ਼ਿੰਮੇਵਾਰੀ ਨਿਭਾਈਏ।”

ਇਸ ਸਮਾਗਮ ਵਿੱਚ ਡਾ. ਸੁਮਨ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ-ਕਮ-ਐੱਮਡੀ ਰਾਸ਼ਟਰੀ ਸਿਹਤ ਮਿਸ਼ਨ, ਯੂਟੀ ਚੰਡੀਗੜ੍ਹ, ਮੁੱਖ ਮਹਿਮਾਨ ਸਨ। ਡਾ. ਰੰਜਨਾ ਮਹਿਤਾ, ਪ੍ਰੋਗਰਾਮ ਅਫ਼ਸਰ (ਐੱਏਆਈਡੀਡੀਸੀਪੀ/NIDDCP) ਨੇ ਆਈਡੀਡੀ (IDD) ਸੈੱਲ, ਯੂਟੀ ਚੰਡੀਗੜ੍ਹ ਦੁਆਰਾ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ‘ਤੇ ਪ੍ਰਕਾਸ਼ ਪਾਇਆ ਅਤੇ ਪ੍ਰੋਗਰਾਮ ਦੀਆਂ ਪ੍ਰਮੁੱਖ ਪ੍ਰਾਪਤੀਆਂ ਦੀ ਜਾਣਕਾਰੀ ਦਿੱਤੀ।

ਪ੍ਰੋਗਰਾਮ ਅਫ਼ਸਰਾਂ, ਮੈਡੀਕਲ ਅਫ਼ਸਰਾਂ, ਸਿਹਤ ਅਧਿਆਪਕਾਂ, ਪੀਅਰ ਐਜੂਕੇਟਰਾਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ, ਡਾ. ਸੁਮਨ ਸਿੰਘ ਨੇ ਆਈਡੀਡੀਜ਼ (IDDs) ਨੂੰ ਰੋਕਣ ਲਈ ਲੋੜੀਂਦੀ ਮਾਤਰਾ ਵਿੱਚ ਆਇਓਡੀਨ ਵਾਲੇ ਨਮਕ ਦੇ ਉਪਯੋਗ ਦੇ ਮਹੱਤਵ ਅਤੇ ਭਾਈਚਾਰਕ ਜਾਗਰੂਕਤਾ ਦੀ ਜ਼ਰੂਰਤ ‘ਤੇ ਬਲ ਦਿੱਤਾ।

ਪੂਰੇ ਮਹੀਨੇ ਦੌਰਾਨ, ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜੀਐੱਮਐੱਸਐੱਚ-16 ਦੇ ਗਾਇਨੀਕੋਲੋਜੀ ਅਤੇ ਪੀਡੀਆਟ੍ਰਿਕਸ ਓਪੀਡੀ ਵਿੱਚ ਸਿਹਤ ਭਾਸ਼ਣ, ਗਰਭਵਤੀ ਮਹਿਲਾਵਾਂ ਵਿੱਚ ਪਿਸ਼ਾਬ ਆਇਓਡੀਨ ਟੈਸਟਿੰਗ, ਅਤੇ ਆਯੁਸ਼ਮਾਨ ਆਰੋਗਯ ਮੰਦਿਰਾਂ ਵਿੱਚ ਨਮਕ ਟੈਸਟਿੰਗ ਪ੍ਰਦਰਸ਼ਨ ਸ਼ਾਮਲ ਸਨ। ਚੰਡੀਗੜ੍ਹ ਦੇ ਵਿਭਿੰਨ ਸਰਕਾਰੀ ਸਕੂਲਾਂ ਵਿੱਚ ਜਾਗਰੂਕਤਾ ਭਾਸ਼ਣ ਅਤੇ ਮੁਕਾਬਲੇ ਵੀ ਆਯੋਜਿਤ ਕੀਤੇ ਗਏ, ਨਾਲ ਹੀ ਸਟੇਟ ਆਈਡੀਡੀ (IDD) ਪ੍ਰਯੋਗਸ਼ਾਲਾ ਵਿੱਚ ਨਮਕ ਅਤੇ ਪਿਸ਼ਾਬ ਦੇ ਨਮੂਨਿਆਂ ਦੀ ਜਾਂਚ ਵੀ ਕੀਤੀ ਗਈ।

ਇਸ ਪ੍ਰੋਗਰਾਮ ਵਿੱਚ ਜੀਐੱਮਐੱਸ ਐੱਸਐੱਸ (GMSSS)-33 ਦੇ ਵਿਦਿਆਰਥੀਆਂ ਦੁਆਰਾ ਇੱਕ ਰੂਹਾਨੀ ਸਰਸਵਤੀ ਵੰਦਨਾ ਅਤੇ ਜੀਐੱਮਐੱਸਐੱਸਐੱਸ (GMSSS)–23 ਦੇ ਵਿਦਿਆਰਥੀਆਂ ਦੁਆਰਾ ਇੱਕ ਜਾਗਰੂਕਤਾ ਸਕਿੱਟ ਪੇਸ਼ ਕੀਤੀ ਗਈ, ਜਿਸ ਵਿੱਚ ਆਇਓਡੀਨ ਦੀ ਕਮੀ ਦੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ। ਜੇਤੂਆਂ ਅਤੇ ਪ੍ਰਤੀਭਾਗੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ।

ਸਿਹਤ ਵਿਭਾਗ, ਯੂਟੀ ਚੰਡੀਗੜ੍ਹ ਨੇ ਆਇਓਡੀਨ ਵਾਲੇ ਨਮਕ ਦਾ ਸਹੀ ਉਪਯੋਗ ਸੁਨਿਸ਼ਚਿਤ ਕਰਨ ਅਤੇ ਆਇਓਡੀਨ ਦੀ ਕਮੀ ਵਾਲੇ ਵਿਕਾਰਾਂ ਦੇ ਖ਼ਾਤਮੇ ਲਈ ਜਨਤਕ ਸਿੱਖਿਆ ਦੇ ਯਤਨਾਂ ਨੂੰ ਨਿਰੰਤਰ ਜਾਰੀ ਰੱਖਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...