ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ

by | Nov 4, 2025 | breaking news, daily, Uncategorized | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

*ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ*

*• ਵਿਭਾਗ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮਿਸ਼ਨ ਮੋਡ ਤਹਿਤ 2.53 ਲੱਖ ਤੋਂ ਵੱਧ ਪਸ਼ੂਧਨ ਦਾ ਗਲਘੋਟੂ ਦੀ ਬਿਮਾਰੀ ਤੋਂ ਬਚਾਅ ਲਈ ਕੀਤਾ ਟੀਕਾਕਰਨ*

*• ਹੜ੍ਹਾਂ ਦੌਰਾਨ ਪਸ਼ੂਪਾਲਕਾਂ ਨੂੰ ਮੈਸਟਾਇਟਸ ਟੈਸਟਿੰਗ ਕਿੱਟਾਂ, ਡੀਵੌਰਮਰ ਅਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ*

ਚੰਡੀਗੜ੍ਹ, 3 ਨਵੰਬਰ:

ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਸਬੰਧੀ ਕੀਤੇ ਗਏ ਯਤਨਾਂ ਨੂੰ ਦਰਸਾਉਂਦੀ ਇੱਕ ਦਸਤਾਵੇਜ਼ੀ ਫਿਲਮ ਜਾਰੀ ਕੀਤੀ ਗਈ ਹੈ। ਇਸ ਦਸਤਾਵੇਜ਼ੀ ਨੂੰ ਰਸਮੀ ਤੌਰ ‘ਤੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਇਹ ਦਸਤਾਵੇਜ਼ੀ ਫਿਲਮ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਅਤੇ ਪੈਰਾਮੈਡਿਕਸ ਟੀਮ ਵੱਲੋਂ ਤਿਆਰ ਕੀਤੀ ਗਈ ਹੈ।

ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਹੜ੍ਹਾਂ ਦੌਰਾਨ ਪਸ਼ੂ ਪਾਲਕਾਂ ਦੀ ਮਦਦ ਲਈ ਦ੍ਰਿੜ੍ਹਤਾ ਨਾਲ ਖੜ੍ਹੇ ਰਹੇ। ਉਨ੍ਹਾਂ ਨੇ ਇਸ ਭਿਆਨਕ ਆਫ਼ਤ ਨਾਲ ਨਜਿੱਠਣ ਲਈ ਵਿਭਾਗ ਦੀ “ਮਿਸ਼ਨ ਮੋਡ” ਪਹੁੰਚ ‘ਤੇ ਚਾਨਣਾ ਪਾਇਆ।

ਸ. ਖੁੱਡੀਆਂ ਨੇ ਦੱਸਿਆ ਕਿ ਇਹਨਾਂ ਹੜ੍ਹਾਂ ਕਾਰਨ ਸੂਬੇ ਭਰ ਦੇ 713 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਨ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ 494 ਸਮਰਪਿਤ ਟੀਮਾਂ ਨੇ ਹੜ੍ਹਾਂ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਭਿਆਨਕ ਹਾਲਾਤਾਂ ਦਾ ਸਾਹਮਣਾ ਕਰਦਿਆਂ ਘਰ-ਘਰ ਜਾ ਕੇ ਪਸ਼ੂਧਨ ਨੂੰ ਜੀਵਨ-ਰੱਖਿਅਕ ਇਲਾਜ ਪ੍ਰਦਾਨ ਕੀਤਾ ਤਾਂ ਜੋ ਪਸ਼ੂਧਨ ਦੀ ਸਿਹਤਯਾਬੀ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 37 ਲੱਖ ਰੁਪਏ ਦੀਆਂ ਮੁਫ਼ਤ ਦਵਾਈਆਂ ਵੰਡਣ ਤੋਂ ਇਲਾਵਾ, 2.53 ਲੱਖ ਤੋਂ ਵੱਧ ਪਸ਼ੂਆਂ ਦਾ ਗਲਘੋਟੂ (ਐਚ.ਐਸ.) ਬਿਮਾਰੀ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੈਸਟਾਇਟਸ ਟੈਸਟਿੰਗ ਕਿੱਟਾਂ ਅਤੇ ਡੀਵੌਰਮਰਸ ਵੀ ਮੁਹੱਈਆ ਕਰਵਾਏ ਗਏ ਤਾਂ ਜੋ ਪਸ਼ੂਧਨ ਵਿੱਚ ਆਮ ਰੋਗ ਦਾ ਪ੍ਰਭਾਵਸ਼ਾਲੀ ਢੰਗ ਨਾਲ ਪਤਾ ਲਗਾਇਆ ਜਾ ਸਕੇ ਅਤੇ ਤੁਰੰਤ ਇਲਾਜ ਪ੍ਰਦਾਨ ਕੀਤਾ ਜਾ ਸਕੇ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਹੜ੍ਹਾਂ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਕੀਤੇ ਗਏ ਮਹੱਤਵਪੂਰਨ ਰੋਕਥਾਮ ਉਪਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ,”ਹੜ੍ਹਾਂ ਕਾਰਨ ਬਿਮਾਰੀ ਦੇ ਫੈਲਣ ਦਾ ਇੱਕ ਵੱਡਾ ਖ਼ਤਰਾ ਸੀ, ਪਰ ਸਾਡੀ ਸਰਗਰਮ ਪਹੁੰਚ ਨੇ ਇਸ ਖਤਰੇ ਨੂੰ ਘਟਾਉਣ ਵਿੱਚ ਮਦਦ ਕੀਤੀ। ਅਸੀਂ ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਇੱਕ ਵਿਆਪਕ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ, ਜਿਸ ਨਾਲ ਪਸ਼ੂਧਨ ਨੂੰ ਐਚ.ਐਸ. ਵਰਗੀਆਂ ਬਿਮਾਰੀਆਂ ਤੋਂ ਬਚਾਇਆ ਗਿਆ। ਇਸ ਤੋਂ ਇਲਾਵਾ, ਹਰੇ ਚਾਰੇ ਦੀ ਗੰਭੀਰ ਘਾਟ ਨੂੰ ਦੂਰ ਕਰਨ ਲਈ, ਅਸੀਂ ਪਸ਼ੂਆਂ ਨੂੰ ਸਿਹਤਮੰਦ ਰੱਖਣ ਲਈ ਯੂਰੋਮਿਨ ਲਿਕਸ ਅਤੇ ਖਣਿਜ ਮਿਸ਼ਰਣ ਮੁਫ਼ਤ ਵੰਡੇ ਗਏ।”

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਨੇ ਕਿਹਾ ਕਿ ਵਿਭਾਗ ਵੱਲੋਂ ਲਗਾਤਾਰ ਪਸ਼ੂਧਨ ਦੀ ਸਿਹਤ ਅਤੇ ਉਤਪਾਦਕਤਾ ਨੂੰ ਯਕੀਨੀ ਬਣਾਉਣ ‘ਤੇ ਧਿਆਨ ਕੇਂਦ੍ਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਪਸ਼ੂਆਂ ਅਤੇ ਕਿਸਾਨ ਭਾਈਚਾਰੇ ਦੀ ਸਮੁੱਚੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਦਸਤਾਵੇਜ਼ੀ ਫਿਲਮ ਹੜ੍ਹਾਂ ਨਾਲ ਨਜਿੱਠਣ ਪ੍ਰਤੀ ਪੰਜਾਬ ਦੇ ਜਜ਼ਬੇ ਅਤੇ ਇਸ ਦੇ ਪ੍ਰਸ਼ਾਸਨ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਮਾਣ ਹੈ। ਇਹ ਦਸਤਾਵੇਜ਼ੀ ਫਿਲਮ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਉਪਲਬਧ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...