ਅਕਾਲੀ ਦਲ ਨੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਖਿਲਾਫ ਜਾਤੀ ਸੂਚਕ ਟਿੱਪਣੀਆਂ ਕਰਨ ਤੇ ਐਸ ਭਾਈਚਾਰੇ ਖਿਲਾਫ ਅਪਮਾਨਜਨਕ ਭਾਸ਼ਾ ਵਰਤਣ ’ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵ‌ੜਿੰਗ ਖਿਲਾਫ ਦਿੱਤੀ ਲਿਖਤੀ ਸ਼ਿਕਾਇਤ

by | Nov 5, 2025 | breaking news, daily | 0 comments

ਅਕਾਲੀ ਦਲ ਨੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਖਿਲਾਫ ਜਾਤੀ ਸੂਚਕ ਟਿੱਪਣੀਆਂ ਕਰਨ ਤੇ ਐਸ ਭਾਈਚਾਰੇ ਖਿਲਾਫ ਅਪਮਾਨਜਨਕ ਭਾਸ਼ਾ ਵਰਤਣ ’ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵ‌ੜਿੰਗ ਖਿਲਾਫ ਦਿੱਤੀ ਲਿਖਤੀ ਸ਼ਿਕਾਇਤ

ਤਰਨ ਤਾਰਨ, 4 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਖਿਲਾਫ ਜਾਤੀ ਸੂਚਕ ਟਿੱਪਣੀਆਂ ਕਰਨ ਅਤੇ ਐਸ ਸੀ ਭਾਈਚਾਰੇ ਖਿਲਾਫ ਅਪਮਾਨਜਨਕ ਭਾਸ਼ਾ ਵਰਤਣ ’ਤੇ ਉਹਨਾਂ ਖਿਲਾਫ ਲਿਖਤੀ ਸ਼ਿਕਾਇਤ ਦਿੱਤੀ ਅਤੇ ਉਹਨਾਂ ਖਿਲਾਫ ਐਸ ਸੀ, ਐਸ ਟੀ ਐਕਟ ਤਹਿਤ ਬਣਦੀ ਕਾਰਵਾਈ ਦੀ ਮੰਗ ਕੀਤੀ।

ਐਸ ਐਸ ਪੀ ਤਰਨ ਤਾਰਨ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਸਾਬਕਾ ਮੰਤਰੀ ਤੇ ਐਸ ਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਅਤੇ ਰਾਜਵਿੰਦਰ ਸਿੰਘ ਧਰਮਕੋਟ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨ ਤਾਰਨ ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ ਜਿਸ ਦੌਰਾਨ ਉਹਨਾਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਖਿਲਾਫ ਜਾਤੀ ਸੂਚਕ ਟਿੱਪਣੀਆਂ ਕੀਤੀਆਂ ਤੇ ਐਸ ਸੀ ਭਾਈਚਾਰੇ ਖਿਲਾਫ ਅਪਮਾਨਜਨਕ ਟਿੱਪਣੀਆਂ ਕੀਤੀਆਂ।

ਉਹਨਾਂ ਕਿਹਾ ਕਿ ਰਾਜਾ ਵੜਿੰਗ ਨੇ ਐਸ ਸੀ ਭਾਈਚਾਰੇ ਨੂੰ ਨੀਵਾਂ ਵਿਖਾਉਣ ਲਈ ਅਜਿਹਾ ਕੀਤਾ ਹੈ ਜਿਸਦੇ ਮੈਂਬਰ ਬੂਟਾ ਸਿੰਘ ਨੇ ਸਖ਼ਤ ਮਿਹਨਤ ਕਰ ਕੇ ਕੌਮੀ ਪੱਧਰ ਤੱਕ ਭਾਈਚਾਰੇ ਦੀ ਨੁਮਾਇੰਦਗੀ ਕੀਤੀ। ਉਹਨਾਂ ਕਿਹਾ ਕਿ ਇਹਨਾਂ ਟਿੱਪਣੀਆਂ ਨਾਲ ਐਸ ਸੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ ਅਤੇ ਇਸ ਲਈ ਵੜਿੰਗ ਖਿਲਾਫ ਐਸ ਸੀ, ਐਸ ਟੀ ਐਕਟ 1989 ਦੀ ਧਾਰਾ 3 ਅਤੇ 10-11 ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ।

ਪਾਰਟੀ ਦੇ ਐਸ ਸੀ ਵਿੰਗ ਨੇ ਰਾਜਾ ਵੜਿੰਗ ਖਿਲਾਫ ਧਰਨਾ ਵੀ ਦਿੱਤਾ ਅਤੇ ਕਿਹਾ ਕਿ ਉਹ ਅਤੇ ਕਾਂਗਰਸ ਪਾਰਟੀ ਵੱਲੋਂ ਐਸ ਸੀ ਭਾਈਚਾਰੇ ਦੀ ਬਦਨਾਮੀ ਕਰਨ ਦੀ ਸਜ਼ਾ ਜ਼ਰੂਰ ਦੁਆਵੇਗੀ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਬਿਆਨ ਨਾਲ ਰਾਜਾ ਵੜਿੰਗ ਦੀ ਬਿਮਾਰ ਮਾਨਸਿਕਤਾ ਦਾ ਪਤਾ ਲੱਗ ਗਿਆ ਹੈ ਤੇ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਪਾਰਟੀ ਨੂੰ ਕਰਾਰਾ ਸਬਕ ਸਿਖਾਇਆ ਜਾਵੇ।

ਇਸ ਮੌਕੇ ਤੇ ਸੀਨੀਅਰ ਲੀਡਰ ਰਾਜਨਬੀਰ ਸਿੰਘ ਘੁਮਣ, ਬਖਸ਼ਿਸ਼ ਸਿੰਘ ਦਿਆਲ, ਪ੍ਰਗਟ ਸਿੰਘ,ਠੇਕੇਦਾਰ ਭਜਨ ਸਿੰਘ,ਕੁਲਵਿੰਦਰ ਸਿੰਘ ਗੋਰਖਾ,ਹਰਦੇਵ ਸਿੰਘ ਨਾਗੋਕੇ, ਗੁਰਮੀਤ ਸਿੰਘ ਉਪਲ, ਕਰਮ ਸਿੰਘ ਭੱਟੀ,ਸੁਖਦੇਵ ਸਿੰਘ ਅਤੇ ਤਰਲੋਕ ਸਿੰਘ ਸਰਪੰਚ ਵੀ ਹਾਜਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...