*ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ* *“ਇਹ ਬਿਆਨ ਨਿਰਾਦਰਜਨਕ ਅਤੇ ਅਸਵੀਕਾਰਯੋਗ” — ਕੈਬਨਿਟ ਮੰਤਰੀ ਡਾ. ਬਲਜੀਤ ਕੌਰ*

by | Nov 5, 2025 | breaking news, daily | 0 comments

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

*ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ*

*“ਇਹ ਬਿਆਨ ਨਿਰਾਦਰਜਨਕ ਅਤੇ ਅਸਵੀਕਾਰਯੋਗ” — ਕੈਬਨਿਟ ਮੰਤਰੀ ਡਾ. ਬਲਜੀਤ ਕੌਰ*

*ਐਸ.ਸੀ. ਕਮਿਸ਼ਨ ਵੱਲੋਂ ਕੀਤੀ ਕਾਰਵਾਈ ਦਾ ਸਵਾਗਤ — ਜਵਾਬਦੇਹੀ ਤੈਅ ਹੋਣੀ ਲਾਜ਼ਮੀ: ਡਾ. ਬਲਜੀਤ ਕੌਰ*

ਚੰਡੀਗੜ੍ਹ, 4 ਨਵੰਬਰ:

ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਵਰਗੀ ਕਾਂਗਰਸੀ ਦਿੱਗਜ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਦੀ ਕੜੀ ਨਿੰਦਾ ਕੀਤੀ।

ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਦੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ “ਸ਼੍ਰੀ ਬੂਟਾ ਸਿੰਘ ਜੀ ਸਿਰਫ਼ ਭਾਰਤੀ ਰਾਜਨੀਤੀ ਦੇ ਇੱਕ ਉੱਚੇ ਨੇਤਾ ਹੀ ਨਹੀਂ ਸਨ, ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਲਈ ਮਾਣ ਅਤੇ ਸਸ਼ਕਤੀਕਰਨ ਦੇ ਪ੍ਰਤੀਕ ਸਨ। ਉਨ੍ਹਾਂ ਬਾਰੇ ਅਜਿਹੇ ਇਤਰਾਜ਼ਯੋਗ ਸ਼ਬਦਾਂ ਵਿੱਚ ਗੱਲ ਕਰਨਾ ਉਨ੍ਹਾਂ ਦੀ ਵਿਰਾਸਤ ਦਾ ਅਪਮਾਨ ਹੈ ਤੇ ਉਹਨਾਂ ਮੁੱਲਾਂ ਦਾ ਵੀ ਘਾਟਾ ਹੈ ਜਿਨ੍ਹਾਂ ਲਈ ਉਹ ਜੀਵਨ ਭਰ ਖੜ੍ਹੇ ਰਹੇ।”

ਡਾ. ਕੌਰ ਨੇ ਅੱਗੇ ਕਿਹਾ, “ਮੈਂ ਸ੍ਰੀ ਰਾਜਾ ਵੜਿੰਗ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਤੇ ਅਸੰਵੇਦਨਸ਼ੀਲ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦੀ ਹਾਂ। ਅਜਿਹੀ ਭਾਸ਼ਾ, ਖਾਸ ਕਰਕੇ ਜਦੋਂ ਇੱਕ ਸਤਿਕਾਰਯੋਗ ਦਲਿਤ ਨੇਤਾ ਵੱਲ ਨਿਰਦੇਸ਼ਤ ਕੀਤੀ ਜਾਵੇ, ਸਤਿਕਾਰ ਅਤੇ ਹਮਦਰਦੀ ਦੀ ਚਿੰਤਾਜਨਕ ਘਾਟ ਨੂੰ ਦਰਸਾਉਂਦੀ ਹੈ। ਇਹ ਕਿਸੇ ਵੀ ਸਿਵਲ ਸਮਾਜ ਵਿੱਚ ਅਸਵੀਕਾਰਯੋਗ ਹੈ, ਰਾਜਨੀਤੀ ਵਿੱਚ ਤਾਂ ਬਿਲਕੁਲ ਨਹੀਂ।”

ਉਨ੍ਹਾਂ ਸਾਰੇ ਰਾਜਨੀਤਿਕ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਸੇਵਾ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਅਤੇ ਆਪਣੇ ਸ਼ਬਦਾਂ ਵਿੱਚ ਸਨਮਾਨ ਅਤੇ ਸੰਵੇਦਨਸ਼ੀਲਤਾ ਬਣਾਈ ਰੱਖਣ। “ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸਾਡੇ ਸ਼ਬਦਾਂ ਦਾ ਵਜ਼ਨ ਹੁੰਦਾ ਹੈ। ਸ਼੍ਰੀ ਬੂਟਾ ਸਿੰਘ ਜੀ ਦੇ ਯੋਗਦਾਨ ਨੂੰ ਕਿਸੇ ਵੀ ਬੇਜੁਮੇਵਾਰ ਬਿਆਨ ਨਾਲ ਘਟਾਇਆ ਨਹੀਂ ਜਾ ਸਕਦਾ,” ਡਾ. ਬਲਜੀਤ ਕੌਰ ਨੇ ਕਿਹਾ।

ਮੰਤਰੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕੀਤੀ ਗਈ ਖੁਦਮੁਖਤਿਆਰੀ ਕਾਰਵਾਈ ਦਾ ਸਵਾਗਤ ਕੀਤਾ, ਜਿਸ ਨੇ ਸ੍ਰੀ ਵੜਿੰਗ ਨੂੰ ਨੋਟਿਸ ਜਾਰੀ ਕਰਕੇ ਤਰਨਤਾਰਨ ਰਿਟਰਨਿੰਗ ਅਫ਼ਸਰ ਤੋਂ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ “ਅਜਿਹੀਆਂ ਘਟਨਾਵਾਂ ਤੋਂ ਬਾਅਦ ਜਵਾਬਦੇਹੀ ਤੈਅ ਹੋਣੀ ਲਾਜ਼ਮੀ ਹੈ। ਕਮਿਸ਼ਨ ਨੂੰ ਚਾਹੀਦਾ ਹੈ ਕਿ ਇਹ ਮਾਮਲਾ ਗੰਭੀਰਤਾ ਨਾਲ ਅੱਗੇ ਵਧਾਇਆ ਜਾਵੇ, ਤਾਂ ਜੋ ਨਿਆਂ ਸਿਰਫ਼ ਬੂਟਾ ਸਿੰਘ ਜੀ ਦੀ ਯਾਦ ਲਈ ਨਹੀਂ ਸਗੋਂ ਹਰ ਉਸ ਵਿਅਕਤੀ ਲਈ ਹੋਵੇ ਜੋ ਸਤਿਕਾਰ ਦੀ ਉਮੀਦ ਕਰਦਾ ਹੈ।”

ਡਾ. ਬਲਜੀਤ ਕੌਰ ਨੇ ਅੰਤ ਵਿੱਚ ਕਿਹਾ ਕਿ ਪੰਜਾਬ ਦਾ ਰਾਜਨੀਤਿਕ ਸੱਭਿਆਚਾਰ ਸਮਾਨਤਾ, ਨਿਆਂ ਅਤੇ ਆਪਸੀ ਸਤਿਕਾਰ ਦੀਆਂ ਕਦਰਾਂ ਨੂੰ ਦਰਸਾਉਣਾ ਚਾਹੀਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...