ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

by | Nov 6, 2025 | breaking news, daily | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

*ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ*

*• ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ*

*• ਕੇਰਲਾ ਦੇ ਮੁੱਖ ਮੰਤਰੀ ਨੂੰ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਦਿੱਤੀ ਜਾਣਕਾਰੀ*

*• ਪਿਨਾਰਾਏ ਵਿਜੇਅਨ ਨੇ ਗੁਰੂ ਸਾਹਿਬ ਦੇ ਅਮਨ-ਸ਼ਾਂਤੀ, ਦਇਆ ਅਤੇ ਏਕਤਾ ਦੇ ਵਿਸ਼ਵਵਿਆਪੀ ਸੰਦੇਸ਼ ਦੇ ਪਸਾਰ ਲਈ ਮਾਨ ਸਰਕਾਰ ਦੇ ਯਤਨਾਂ ਦੀ ਕੀਤੀ ਸ਼ਲਾਘਾ*

*ਚੰਡੀਗੜ੍ਹ/ਥਿਰਵੂਨੰਤਮਪੂਰਮ, 5 ਨਵੰਬਰ:*

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਥਿਰਵੂਨੰਤਮਪੂਰਮ ਵਿੱਚ ਕੇਰਲਾ ਦੇ ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਸ੍ਰੀ ਪਿਨਾਰਾਏ ਵਿਜੇਅਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋ ਗਏ ਹਨ ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਆਰੰਭ ਹੋ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜਦਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ ‘ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਮੰਤਰੀ ਨੇ ਦੱਸਿਆ ਕਿ ਸ੍ਰੀਨਗਰ (ਜੰਮੂ-ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਰਹਾਇਸ਼ ਲਈ “ਚੱਕ ਨਾਨਕੀ” ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਮਾਗਮਾਂ ਸਾਰੇ ਦੇਸ਼ ਵਿੱਚ ਗੁਰੂ ਸਾਹਿਬ ਜੀ ਦੇ ਅਮਨ-ਸ਼ਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸ਼ਾਂ ਦਾ ਪਸਾਰ ਕਰਨ ਦਾ ਅਹਿਮ ਯਤਨ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਆ ਕੇ ਗੁਰੂ ਸਾਹਿਬ ਜੀ ਦੀ ਮਹਾਨ ਬਾਣੀ ਤੇ ਜੀਵਨ ਤੋਂ ਪ੍ਰੇਰਣਾ ਲੈਣਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...