ਲੁਧਿਆਣਾ ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ ‘ਤੇ ਦੇਣ ਸਬੰਧੀ ਪੱਖਪਾਤ ਜਾਂ ਬੇਨਿਯਮੀਆਂ ਦੇ ਦਾਅਵਿਆਂ ਅਤੇ ਖਬਰਾਂ ਨੂੰ ਨਿਰਾਧਾਰ ਦੱਸਿਆ

by | Nov 7, 2025 | breaking news, daily | 0 comments

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

*ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ*

*ਲੁਧਿਆਣਾ ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ ‘ਤੇ ਦੇਣ ਸਬੰਧੀ ਪੱਖਪਾਤ ਜਾਂ ਬੇਨਿਯਮੀਆਂ ਦੇ ਦਾਅਵਿਆਂ ਅਤੇ ਖਬਰਾਂ ਨੂੰ ਨਿਰਾਧਾਰ ਦੱਸਿਆ*

ਚੰਡੀਗੜ, 6 ਨਵੰਬਰ:

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੁਧਿਆਣਾ ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ ‘ਤੇ ਦੇਣ ਸਬੰਧੀ ਪੱਖਪਾਤ ਜਾਂ ਬੇਨਿਯਮੀਆਂ ਦੇ ਦਾਅਵਿਆਂ ਅਤੇ ਖਬਰਾਂ ਨੂੰ ਨਿਰਾਧਾਰ ਦੱਸਿਆ ਕਿਹਾ ਹੈ ਕਿ ਲੁਧਿਆਣਾ ਬੱਸ ਅੱਡਾ 10 ਦਸੰਬਰ, 2021 ਤੋਂ ਪਹਿਲਾਂ ਓਵਰਆਲ ਠੇਕੇ ‘ਤੇ ਸੀ, ਜਦਕਿ ਹੁਣ ਅੱਡੇ ਵੱਖ-ਵੱਖ ਹਿੱਸਿਆ ਨੂੰ ਠੇਕੇ ‘ਤੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਹੀ ਅਪਣਾਈ ਜਾ ਰਹੀ ਹੈ ਅਤੇ ਇਸੇ ਤਰਜ਼ ‘ਤੇ ਪੰਜਾਬ ਦੇ ਹੋਰ ਬੱਸ ਅੱਡੇ ਵੀ ਠੇਕੇ ‘ਤੇ ਦਿੱਤੇ ਜਾਂਦੇ ਰਹੇ ਹਨ।

ਟਰਾਂਸਪੋਰਟ ਮੰਤਰੀ ਨੇ ਸਪੱਸ਼ਟ ਕਰਦਿਆਂ ਅਤੇ ਤੱਥਾਂ ਰਹਿਤ ਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਬੱਸ ਸਟੈਂਡ ਲੁਧਿਆਣਾ ਦੀ ਕੰਸਟਰੱਕਸ਼ਨ ਦਾ ਕੰਮ ਵੈਲਸੰਪਨ ਕੰਪਨੀ ਵੱਲੋਂ ਸਾਲ 2006 ਵਿੱਚ ਬੀ.ਓ.ਟੀ. (ਬੈਲਟ ੳਪਰੇਟ ਐਂਡ ਟਰਾਂਸਫਰ) ਤੇ ਕੀਤਾ ਗਿਆ ਸੀ। ਇਸ ਕੰਪਨੀ ਵੱਲੋਂ ਸਾਲ 2016 ਤੱਕ ਬੱਸ ਸਟੈਂਡ ਨੂੰ ਬੀ.ਓ.ਟੀ. ਬੇਸਿਜ ‘ਤੇ ਚਲਾਇਆ ਗਿਆ। ਇਸ ਤੋਂ ਬਾਅਦ ਬੱਸ ਸਟੈਂਡ ਲੁਧਿਆਣਾ ਸਾਲ 2018 ਵਿੱਚ ਮੁੜ ਮੈਸ.ਐਲ.ਆਰ.ਵਾਈ ਕੰਪਨੀ ਨੂੰ ਐਮ.ਓ.ਟੀ. (ਮੈਟੀਨੈਂਸ ੳਪਰੇਟ ਐਂਡ ਟਰਾਂਸਫਰ) ਦੇ ਅਧਾਰ ‘ਤੇ ਠੇਕੇ ‘ਤੇ ਦੇ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਸਾਲ 2020 ਵਿੱਚ ਕਰੋਨਾ ਮਹਾਮਾਰੀ ਆਉਣ ਕਾਰਨ ਮੈਸ.ਐਲ.ਆਰ.ਵਾਈ ਕੰਪਨੀ ਵੱਲੋਂ ਬਣਦੀ ਕਨਸ਼ੈਸ਼ਨ ਫੀਸ ਵਿਭਾਗ ਪਾਸ ਜ਼ਮ੍ਹਾਂ ਨਹੀ ਕਰਵਾਈ ਗਈ, ਜਿਸ ਕਾਰਨ ਇਸ ਕੰਪਨੀ ਦਾ ਐਗਰੀਮੈਂਟ ਵਿਭਾਗ ਵੱਲੋਂ ਮੁਅਤੱਲ ਕਰਕੇ 10 ਦਸੰਬਰ,2021 ਤੋਂ ਬੱਸ ਸਟੈਂਡ ਲੁਧਿਆਣਾ ਦਾ ਰੱਖ-ਰੱਖਾਵ ਪਨਬੱਸ ਵੱਲੋਂ ਆਪਣੇ ਪੱਧਰ ‘ਤੇ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਬੱਸ ਅੱਡੇ ਦੀ ਫੀਸ ਦੀ ਕੁਲੈਕਸ਼ਨ ਵੀ ਵਿਭਾਗ ਵੱਲੋਂ ਆਪਣੇ ਪੱਧਰ ‘ਤੇ ਕੀਤੀ ਜਾਂਦੀ ਹੈ। ਇਹ ਅੱਡਾ ਫੀਸ ਕੁਲੈਕਟ ਕਰਨ ਲਈ ਬੱਸ ਸਟੈਂਡ ਦੇ ਵੱਖ-ਵੱਖ ਪੁਆਇੰਟਾਂ ‘ਤੇ ਡਿਪੂ ਵੱਲੋਂ 15 ਕਰਮਚਾਰੀਆਂ (ਕੰਡਕਟਰ-ਸਬ ਇਸੰਪੈਕਟਰ) ਨੂੰ ਤੈਨਾਤ ਕੀਤਾ ਗਿਆ ਸੀ। ਇਨਾ ਕਰਮਚਾਰੀਆਂ ਵਲੋ ਰੋਜ਼ਾਨਾ ਅੱਡਾ ਫੀਸ ਕੁਲੈਕਟ ਕੀਤੀ ਜਾਂਦੀ ਸੀ ਅਤੇ ਇਨ੍ਹਾਂ ਕਰਮਚਾਰੀਆਂ ਦੀ ਤਨਖਾਹ ਅਤੇ ਸਟੇਸ਼ਨਰੀ ਆਦਿ ਦਾ ਖਰਚਾ ਵੀ ਵਿਭਾਗ ਵੱਲੋਂ ਹੀ ਕੀਤਾ ਜਾਂਦਾ ਸੀ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਅੱਡਾ ਫੀਸ ਨੂੰ ਠੇਕੇ ‘ਤੇ ਦੇਣ ਲਈ ਮੁੱਖ ਦਫਤਰ ਦੇ ਹੁਕਮਾਂ ਅਨੁਸਾਰ ਡਿਪੂ ਵੱਲੋਂ 08 ਵਾਰ ਆਨਲਾਈਨ ਈ -ਆਕਸ਼ਨ ਕਰਵਾਈ ਗਈ। ਇਸੇ ਤਹਿਤ 01 ਅਗਸਤ, 2025 ਨੂੰ ਈ -ਆਕਸ਼ਨ ਕੀਤੀ ਗਈ। ਇਸ ਆਨਲਾਈਨ ਈ-ਆਕਸ਼ਨ ਵਿੱਚ ਕੁੱਲ 04 ਬੋਲੀਕਾਰ ਸ਼ਾਮਲ ਹੋਏ ਅਤੇ ਇਨ੍ਹਾਂ 04 ਬੋਲੀਕਾਰਾਂ ਵਿੱਚੋਂ ਅਰਜਨ ਯਾਦਵ ਐਂਡ ਕੰਪਨੀ ਵੱਲੋਂ ਉਚ ਕੀਮਤ 4401000 ਪਲੱਸ ਜੀ.ਐਸ.ਟੀ. 51,93,180/- ਦੀ ਬੋਲੀ ਲਗਾਈ ਗਈ। ਅਰਜੁਨ ਯਾਦਵ ਐਂਡ ਕੰਪਨੀ ਵੱਲੋਂ ਰਕਮ 100298340/- (ਇੱਕ ਕਰੋੜ ਦੋ ਲੱਖ ਅਠਾਨਵੇ ਹਜ਼ਾਰ ਤਿੰਨ ਸੋ ਚਾਲੀ ਰੁਪਏ) ਦੋ ਕਿਸ਼ਤਾਂ ਐਡਵਾਂਸ ਡਿਪੂ ਦੇ ਖਾਤੇ ਵਿੱਚ ਜ਼ਮ੍ਹਾਂ ਕਰਵਾ ਦਿੱਤੀਆਂ ਗਈਆਂ ਹਨ। ਅੱਡਾ ਫੀਸ ਦਾ ਕੰਟਰੈਕਟ ਇਸ ਕੰਪਨੀ ਨਾਲ 06 ਮਹੀਨੇ ਦੇ ਸਮੇਂ ਜਾਂ ਓਵਰਆਲ ਬੱਸ ਸਟੈਂਡ ਠੇਕੇ ‘ਤੇ ਚੜਨ ਤੋਂ ਪਹਿਲਾਂ ਤੱਕ ਦੇ ਸਮੇਂ ਲਈ ਕੀਤਾ ਗਿਆ ਹੈ। ਐਡਵਾਂਸ ਈ -ਆਕਸ਼ਨ ਦੀ ਇਹ ਸਾਰੀ ਪ੍ਰਕਿਰਿਆ ਸਰਕਾਰੀ ਹਦਾਇਤਾਂ ਅਨੁਸਾਰ ਐਮ.ਐਸ.ਟੀ.ਸੀ. ਕੰਪਨੀ ਵੱਲੋਂ ਕੀਤੀ ਗਈ ਹੈ। ਅੱਡਾ ਫੀਸ ਕੁਲੈਕਸ਼ਨ ਦਾ ਕੰਮ ਠੇਕੇ ‘ਤੇ ਦੇਣ ਤੋਂ ਬਾਅਦ ਡਿਪੂ ਦੇ ਜੋ ਕੰਡਕਟਰ ਅਤੇ ਸਬ ਇਸੰਪੈਕਟਰ ਸਟਾਫ ਨੂੰ ਅੱਡਾ ਫੀਸ ‘ਤੇ ਲਗਾਇਆ ਗਿਆ ਸੀ, ਉਨਾਂ ਕਰਮਚਾਰੀਆਂ ਨੂੰ ਮੁੜ ਆਪਣੀ ਬਣਦੀ ਡਿਊਟੀ ‘ਤੇ ਲਗਾ ਦਿੱਤਾ ਗਿਆ ਹੈ।

ਲਾਲਜੀਤ ਸਿੰਘ ਭੁੱਲਰ ਨੇ ਅੱਗੇ ਦੱਸਿਆ ਕਿ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਵਿਭਾਗ ਨੇ ਠੇਕੇ ਦੇ ਆਧਾਰ ‘ਤੇ ਅੱਡਾ ਦੇਣ ਲਈ ਸੱਤ ਵਾਰ ਈ-ਨਿਲਾਮੀਆਂ ਕੀਤੀਆਂ ਅਤੇ 1 ਅਗਸਤ, 2025 ਨੂੰ ਹੋਈ ਸਭ ਤੋਂ ਤਾਜ਼ਾ ਅੱਠਵੀਂ ਨਿਲਾਮੀ ਵਿੱਚ ਅਰਜਨ ਯਾਦਵ ਐਂਡ ਕੰਪਨੀ (#156, ਨਿਊ ਗਰੇਨ ਮਾਰਕੀਟ, ਸਾਲਿਮ ਟੱਬਰੀ, ਲੁਧਿਆਣਾ-141008, ਪੰਜਾਬ) ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਵਜੋਂ ਉਭਰੀ। ਇਸ ਤਰ੍ਹਾਂ ਇੱਕ ਪਾਰਦਰਸ਼ੀ ਅਤੇ ਨਿਰਧਾਰਤ ਪ੍ਰਕਿਰਿਆ ਤੋਂ ਬਾਅਦ, ਸਫਲ ਬੋਲੀਕਾਰ ਨੇ ਬਣਦੀ ਰਾਸ਼ੀ ਜ਼ਮ੍ਹਾਂ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਸਮਝੌਤੇ ਅਨੁਸਾਰ ਠੇਕੇਦਾਰ ਨੇ 1 ਨਵੰਬਰ, 2025 ਤੋਂ ਬੱਸ ਸਟੈਂਡ ਫੀਸ ਇਕੱਠੀ ਕਰਨ ਦਾ ਕੰਮ ਆਪਣੇ ਹੱਥ ਵਿੱਚ ਲੈ ਲਿਆ ਹੈ।

ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਹਰ ਕਦਮ ਬਹੁਤ ਪਾਰਦਰਸ਼ਤਾ ਨਾਲ ਅਤੇ ਨਿਯਮਾਂ ਚੁੱਕਿਆ ਗਿਆ ਹੈ। ਅੱਡਾ ਫੀਸ ਵਸੂਲੀ ਨੂੰ ਆਊਟਸੋਰਸ ਕਰਨ ਦਾ ਫੈਸਲਾ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ, ਪ੍ਰਬੰਧਕੀ ਬੋਝ ਘਟਾਉਣ ਅਤੇ ਸਰਕਾਰੀ ਖਜ਼ਾਨੇ ਲਈ ਮਾਲੀਆ ਪੈਦਾ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਸੀ। ਉਨ੍ਹਾਂ ਪੂਰੀ ਲਗਨ ਅਤੇ ਪਾਰਦਰਸ਼ਤਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਵੀ ਦੁਹਰਾਈ।

———

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...