ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ, ਜਿਸ ਵਿੱਚ ਪ੍ਰਮੁੱਖ ਪ੍ਰਸ਼ਾਸਨਿਕ ਪਹਿਲਾਂ ਅਤੇ ਚਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ।

by | Nov 7, 2025 | breaking news, daily | 0 comments

ਲੋਕ ਸੰਪਰਕ ਵਿਭਾਗ

ਚੰਡੀਗੜ੍ਹ ਪ੍ਰਸ਼ਾਸਨ

ਪ੍ਰੈੱਸ ਰਿਲੀਜ਼

ਚੰਡੀਗੜ੍ਹ, 06.11.2025: ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ, ਜਿਸ ਵਿੱਚ ਪ੍ਰਮੁੱਖ ਪ੍ਰਸ਼ਾਸਨਿਕ ਪਹਿਲਾਂ ਅਤੇ ਚਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ।

ਮੀਟਿੰਗ ਦੇ ਦੌਰਾਨ, ਮੁੱਖ ਸਕੱਤਰ ਨੇ ਪ੍ਰਸ਼ਾਸਕ ਸਾਹਿਬ ਤੋਂ ਪ੍ਰਾਪਤ ਹਵਾਲਿਆਂ ‘ਤੇ ਸਮਾਂਬੱਧ ਕਾਰਵਾਈ ਦੇ ਮਹੱਤਵ ‘ਤੇ ਬਲ ਦਿੱਤਾ ਅਤੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਅਧਿਕਾਰਿਤ ਪੱਤਰ ਵਿਹਾਰ ਵਿੱਚ ਕਿਸੇ ਵੀ ਪ੍ਰਕਾਰ ਦੀ ਦੇਰੀ ਨਾ ਹੋਵੇ, ਇਸ ਦੇ ਲਈ ਸਖ਼ਤ ਜਵਾਬਦੇਹੀ ਸੁਨਿਸ਼ਚਿਤ ਕੀਤੀ ਜਾਵੇ।

ਜਨਤਕ ਸ਼ਿਕਾਇਤ ਨਿਵਾਰਣ ਨੂੰ ਅਧਿਕ ਪ੍ਰਭਾਵੀ ਬਣਾਉਣ ਹਿਤ ਸ਼੍ਰੀ ਪ੍ਰਸਾਦ ਨੇ ਨਿਰਦੇਸ਼ ਦਿੱਤੇ ਕਿ 15 ਦਸੰਬਰ 2025 ਤੱਕ ਜਨ ਸ਼ਿਕਾਇਤ ਪੋਰਟਲ ਸ਼ੁਰੂ ਕੀਤਾ ਜਾਵੇ, ਜਿਸ ਨਾਲ ਨਾਗਰਿਕ ਆਪਣੀਆਂ ਸ਼ਿਕਾਇਤਾਂ ਨੂੰ ਔਨਲਾਇਨ ਅਸਾਨੀ ਨਾਲ ਰਜਿਸਟਰ ਕਰ ਸਕਣ ਅਤੇ ਉਨ੍ਹਾਂ ਦੀ ਸਥਿਤੀ ਟ੍ਰੈਕ ਕਰ ਸਕਣ।

ਮੁੱਖ ਸਕੱਤਰ ਨੂੰ ਵਿਭਿੰਨ ਵਿਭਾਗਾਂ ਵਿੱਚ ਈ-ਆਫ਼ਿਸ ਪ੍ਰਣਾਲੀ ਦੇ ਲਾਗੂਕਰਨ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਹੁਣ ਤੱਕ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਸਾਰੇ ਵਿਭਾਗ ਜਲਦੀ ਤੋਂ ਜਲਦੀ ਪੂਰੀ ਤਰ੍ਹਾਂ ਈ-ਆਫ਼ਿਸ ਪ੍ਰਣਾਲੀ ਅਪਣਾਉਣ, ਜਿਸ ਨਾਲ ਪ੍ਰਸ਼ਾਸਨ ਵਿੱਚ ਦਕਸ਼ਤਾ, ਪਾਰਦਰਸ਼ਤਾ ਅਤੇ ਪੇਪਰਲੈੱਸ ਸ਼ਾਸਨ ਨੂੰ ਹੁਲਾਰਾ ਮਿਲੇ।

ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਸੇਵਾ ਅਧਿਕਾਰ ਕਮਿਸ਼ਨ (ਰਾਇਟ ਟੂ ਸਰਵਿਸ ਕਮਿਸ਼ਨ) ਦੇ ਪ੍ਰਾਵਧਾਨਾਂ ਦੇ ਅਨੁਰੂਪ ਨਿਯਮਿਤ ਤੌਰ ‘ਤੇ ਸੇਵਾ ਪ੍ਰਦਾਨ ਕਰਨ ਦੀ ਸਮੀਖਿਆ ਅਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਤਾਕਿ ਨਾਗਰਿਕਾਂ ਨੂੰ ਸਮਾਂਬੱਧ ਅਤੇ ਪ੍ਰਭਾਵੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਮੁੱਖ ਸਕੱਤਰ ਨੇ ਇੰਜੀਨੀਅਰਿੰਗ ਵਿਭਾਗ ਅਤੇ ਨਗਰ ਨਿਗਮ ਨੂੰ
ਨਿਰਦੇਸ਼ ਦਿੱਤੇ ਕਿ ਸਾਰੇ ਸੜਕ ਮੁਰੰਮਤ ਦੇ ਕਾਰਜ 15 ਦਸੰਬਰ 2025 ਤੱਕ ਪੂਰੇ ਕਰ ਲਏ ਜਾਣ।

ਇਸ ਤੋਂ ਇਲਾਵਾ, ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ 15 ਦਿਨਾਂ ਦੇ ਅੰਦਰ ਸ਼ਹਿਰ ਦੀ ਖਾਲੀ ਪਈ ਜ਼ਮੀਨ ਦਾ ਇੱਕ ਵਿਸਤ੍ਰਿਤ ਬਿਉਰਾ ਤਿਆਰ ਕੀਤਾ ਜਾਵੇ, ਜਿਸ ਨਾਲ ਜਿੱਥੇ ਵੀ ਨਜਾਇਜ਼ ਕਬਜ਼ਾ ਹੈ,ਉਸ ਨੂੰ ਹਟਾਉਣ ਲਈ ਜ਼ਰੂਰੀ ਕਾਰਵਾਈ ਕੀਤੀ ਜਾ ਸਕੇ।

ਮੁੱਖ ਸਕੱਤਰ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਸਿਹਤ, ਸਿੱਖਿਆ, ਇੰਜੀਨੀਅਰਿੰਗ ਅਤੇ ਹੋਰ ਵਿਭਾਗਾਂ ਸਹਿਤ ਵਿਭਿੰਨ ਵਿਭਾਗਾਂ ਵਿੱਚ ਅਸਾਮੀਆਂ ਦੀ ਪੁਨਰ-ਸੁਰਜੀਤੀ ਸਬੰਧੀ ਮਾਮਲਾ ਭਾਰਤ ਸਰਕਾਰ ਦੇ ਨਾਲ ਜਲਦੀ ਤੋਂ ਜਲਦੀ ਉਠਾਇਆ ਜਾਵੇ।

ਮੀਟਿੰਗ ਵਿੱਚ ਸ਼੍ਰੀ ਦੀਪਰਵਾ ਲਾਕੜਾ, ਵਿੱਤ ਸਕੱਤਰ; ਸੁਸ਼੍ਰੀ ਪ੍ਰੇਰਣਾ ਪੁਰੀ, ਸਕੱਤਰ ਸਿੱਖਿਆ; ਸ਼੍ਰੀ ਅਮਿਤ ਕੁਮਾਰ, ਕਮਿਸ਼ਨਰ, ਨਗਰ ਨਿਗਮ; ਸ਼੍ਰੀ ਸਵਪਨਿਲ ਨਾਇਕ, ਸਕੱਤਰ ਪ੍ਰਸੋਨਲ; ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...