ਵੜਿੰਗ ਨੇ ਪੀਯੂ ਦੇ ਵਿਦਿਆਰਥੀਆਂ ਉੱਪਰ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਦੀ ਨਿੰਦਾ ਕੀਤੀ ਹਰਿਆਣਾ ਪੁਲਿਸ ਵੱਲੋਂ ਮੋਹਾਲੀ ਵਿੱਚ ਦਾਖਲ ਹੋਣ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ

by | Nov 11, 2025 | breaking news, daily | 0 comments

ਵੜਿੰਗ ਨੇ ਪੀਯੂ ਦੇ ਵਿਦਿਆਰਥੀਆਂ ਉੱਪਰ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਦੀ ਨਿੰਦਾ ਕੀਤੀ

ਹਰਿਆਣਾ ਪੁਲਿਸ ਵੱਲੋਂ ਮੋਹਾਲੀ ਵਿੱਚ ਦਾਖਲ ਹੋਣ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ

ਚੰਡੀਗੜ੍ਹ, 10 ਨਵੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀਆਂ ਵੱਖ-ਵੱਖ ਮੰਗਾਂ ਦੇ ਹੱਕ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਬੇਰਹਿਮੀ ਨਾਲ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਪਹੁੰਚਣ ਤੋਂ ਰੋਕਣ ਲਈ ਮੋਹਾਲੀ ਵਿੱਚ ਘੁੰਮ ਰਹੇ ਹਰਿਆਣਾ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਵੀ ਸਖ਼ਤ ਇਤਰਾਜ਼ ਪ੍ਰਟਾਇਆ ਹੈ। ਉਨ੍ਹਾਂ ਨੇ ਇਸਨੂੰ ਪੰਜਾਬ ਦੇ ਅਧਿਕਾਰ ਖੇਤਰ ਦੀ ਉਲੰਘਣਾ ਕਰਾਰ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਚੰਡੀਗੜ੍ਹ ਪੁਲਿਸ ਵੱਲੋਂ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਪੰਜਾਬ ਯੂਨੀਵਰਸਿਟੀ ਦੇ ਕੈਂਪਸ ਵਿੱਚ ਪਹੁੰਚਣ ਤੋਂ ਰੋਕਣ ਲਈ ਕੀਤੀ ਗਈ ਤਾਕਤ ਦੀ ਬੇਰਹਿਮੀ ਨਾਲ ਵਰਤੋਂ ਦਾ ਹਵਾਲਾ ਦਿੱਤਾ।

ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ ਅਤੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਸਥਿਤੀ ਦੀ ਗੰਭੀਰ ਸੰਵੇਦਨਸ਼ੀਲਤਾ ਨੂੰ ਨਹੀਂ ਸਮਝਦੇ ਜਾਪ ਰਹੇ ਹਨ।

ਵੜਿੰਗ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਇਸਨੂੰ ਇੱਕ ਰੋਜ਼ਾਨਾ ਵਰਗੇ ਜਾਂ ਆਮ ਪ੍ਰਸ਼ਾਸਕੀ ਮਾਮਲੇ ਵਜੋਂ ਨਾ ਲਓ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਪੰਜਾਬ ਯੂਨੀਵਰਸਿਟੀ ਨਾਲ ਮਜ਼ਬੂਤ ​​ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਉਨ੍ਹੀਵੀਂ ਸਦੀ ਦੇ ਲਾਹੌਰ ਨਾਲ ਸਬੰਧਤ ਹਨ, ਜਦੋਂ ਇਹ ਯੂਨੀਵਰਸਿਟੀ ਉੱਥੇ ਸਥਾਪਿਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਸੈਨੇਟ ਅਤੇ ਸਿੰਡੀਕੇਟ ਨੂੰ ਖਤਮ ਕਰਨ ਲਈ ਇੱਕ ਬੇਲੋੜਾ ਅਤੇ ਗੈਰ-ਜ਼ਰੂਰੀ ਕਦਮ ਚੁੱਕਿਆ ਅਤੇ ਹੁਣ ਇਹ ਚੋਣਾਂ ਤੋਂ ਬਚ ਰਹੀ ਹੈ। ਹੁਣ ਜਦੋਂ ਵਿਦਿਆਰਥੀਆਂ ਨੇ ਸਮਾਂਬੱਧ ਚੋਣ ਸ਼ਡਿਊਲ ਦੀ ਮੰਗ ਕੀਤੀ, ਤਾਂ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ।

ਪੰਜਾਬ ਕਾਂਗਰਸ ਪ੍ਰਧਾਨ ਨੇ ਸੈਨੇਟ ਲਈ ਚੋਣ ਸ਼ਡਿਊਲ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਨਾਲ ਪੂਰਨ ਸਮਰਥਨ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਮਹੱਤਵਪੂਰਨ ਇਸ ਲਈ ਹੋ ਜਾਂਦਾ ਹੈ, ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟਣ ਲਈ ਜਾਣੀ ਜਾਂਦੀ ਹੈ।

ਉਨ੍ਹਾਂ ਨੇ ਕਿਹਾ ਕਿ ਅਸੀਂ ਨਾ ਸਿਰਫ਼ ਵਿਦਿਆਰਥੀਆਂ ਵੱਲੋਂ ਆਪਣੀ ਮੰਗ ਦੇ ਸਮਰਥਨ ਵਿਚ ਸ਼ਾਂਤਮਈ ਪ੍ਰਦਰਸ਼ਨ ਦਾ ਸਮਰਥਨ ਕਰਦੇ ਹਾਂ, ਸਗੋਂ ਅਸੀਂ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਦੇ ਐਲਾਨ ਲਈ ਇੱਕ ਸਮਾਂਬੱਧ ਸ਼ਡਿਊਲ ਦੀ ਵੀ ਮੰਗ ਕਰਦੇ ਹਾਂ।

ਉੱਥੇ ਹੀ, ਮੋਹਾਲੀ ਵਿੱਚ ਪੰਜਾਬ ਸਰਹੱਦ ਦੇ ਅੰਦਰ ਹਰਿਆਣਾ ਪੁਲਿਸ ਦੇ ਕੁਝ ਕਰਮਚਾਰੀ ਦੇਖੇ ਜਾਣ ਸਬੰਧੀ ਮੀਡੀਆ ਦੇ ਵਿਜ਼ੂਅਲਾਂ ਦਾ ਹਵਾਲਾ ਦਿੰਦੇ ਹੋਏ, ਵੜਿੰਗ ਨੇ ਕਿਹਾ ਕਿ ਇਹ ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਦੀ ਉਲੰਘਣਾ ਹੈ, ਜਿਸਦਾ ਸਖ਼ਤ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੇ ਖੇਤਰੀ ਅਧਿਕਾਰ ਖੇਤਰ ਦੀ ਇਸ ਉਲੰਘਣਾ ਲਈ ਹਰਿਆਣਾ ਸਰਕਾਰ ਕੋਲ ਰਸਮੀ ਤੌਰ ਤੇ ਵਿਰੋਧ ਦਰਜ ਕਰਵਾਉਣਾ ਚਾਹੀਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...