ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’ : ਹਰਪਾਲ ਸਿੰਘ ਚੀਮਾ

by | Nov 12, 2025 | breaking news, daily | 0 comments

ਪਹਿਲਕਦਮੀ ਦਾ ਉਦੇਸ਼ ਡਿਜੀਟਲ ਪੈਨਸ਼ਨ ਸੇਵਾਵਾਂ ਲਈ ਸਹਿਜ ਈ-ਕੇਵਾਈਸੀ ਦੀ ਸਹੂਲਤ ਦੇਣਾ

ਚੰਡੀਗੜ੍ਹ, 11 ਨਵੰਬਰ:

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ 13 ਨਵੰਬਰ ਤੋਂ 15 ਨਵੰਬਰ 2025 ਤੱਕ ‘ਪੈਨਸ਼ਨਰ ਸੇਵਾ ਮੇਲਾ’ ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਦਾ ਉਦੇਸ਼ ਸੂਬਾ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ-ਕੇਵਾਈਸੀ ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਨਵੇਂ ਲਾਂਚ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਨਵੰਬਰ 2025 ਨੂੰ ਸਾਰੀਆਂ ਪੈਨਸ਼ਨ ਸਬੰਧੀ ਸੇਵਾਵਾਂ ਲਈ ਵਨ-ਸਟਾਪ ਡਿਜੀਟਲ ਪਲੇਟਫਾਰਮ ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਲਈ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਹਿਜ ਡਿਜੀਟਲ ਪੈਨਸ਼ਨ ਸੇਵਾਵਾਂ ਦਾ ਅਨੁਭਵ ਕਰਨ ਲਈ ਮੇਲੇ ਦੌਰਾਨ ਆਪਣੇ ਨੇੜਲੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿੱਚ ਪਹੁੰਚਣ।

ਇਸ ਪੋਰਟਲ, ਜੋ ਕਿ https://pensionersewa.punjab.gov.in ‘ਤੇ ਮੌਜੂਦ ਹੈ, ਰਾਹੀਂ ਸ਼ੁਰੂਆਤ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਵਿੱਚ ‘ਜੀਵਨ ਪ੍ਰਮਾਣ’ ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ, ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ ਲੈਣ ਲਈ ਅਰਜ਼ੀ ਦੇਣਾ, ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ, ਅਤੇ ਪੈਨਸ਼ਨਰਾਂ ਦੇ ਨਿੱਜੀ ਵੇਰਵਿਆਂ ਨੂੰ ਅਪਡੇਟ/ਬਦਲਣਾ ਸ਼ਾਮਲ ਹੈ। ‘ਜੀਵਨ ਪ੍ਰਮਾਣ’ ਮੋਬਾਈਲ ਐਪ ਐਂਡਰਾਇਡ ‘ਤੇ https://play.google.com/store/apps/details?id=com.aadhaar.life ਅਤੇ ਆਈ.ਓ.ਐੱਸ. (iOS) ‘ਤੇ https://apps.apple.com/in/app/jeevanpramaan/id6736359405 ‘ਤੇ ਉਪਲਬਧ ਹੈ।

ਵਿੱਤ ਮੰਤਰੀ ਚੀਮਾ ਨੇ ਅੱਗੇ ਸਪੱਸ਼ਟ ਕੀਤਾ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਰਲ ਅਤੇ ਵਰਤੋਂ ਵਿੱਚ ਆਸਾਨ ਹੈ। ਪੈਨਸ਼ਨਰ ਇਸ ਪੋਰਟਲ ‘ਤੇ ਉਪਲਬਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ-ਕੇਵਾਈਸੀ ਨੂੰ ਪੂਰਾ ਕਰਕੇ ‘ਪੈਨਸ਼ਨਰ ਸੇਵਾ ਪੋਰਟਲ’ ‘ਤੇ ਰਜਿਸਟਰ ਕਰ ਸਕਦੇ ਹਨ। ਇੱਕ ਵਾਰ ਰਜਿਸਟਰ ਹੋਣ ਤੋਂ ਬਾਅਦ, ਉਹ ਆਪਣੇ ਮੋਬਾਈਲ ਫੋਨ, ਕੰਪਿਊਟਰ ਜਾਂ ਲੈਪਟਾਪ ਦੀ ਵਰਤੋਂ ਕਰਕੇ ਪੋਰਟਲ ‘ਤੇ ਆਪਣੇ ਲਾਗਇਨ ਆਈ.ਡੀ. ਰਾਹੀਂ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਤੋਂ ਇਲਾਵਾ, ਇਨ੍ਹਾਂ ਸੇਵਾਵਾਂ ਦਾ ਲਾਭ ਨੇੜਲੇ ਸੇਵਾ ਕੇਂਦਰਾਂ ਵਿਖੇ ਜਾ ਕੇ, ਸੇਵਾ ਦੀ ਹੋਮ ਡਿਲੀਵਰੀ ਦੀ ਬੇਨਤੀ ਕਰਕੇ, ਸਬੰਧਤ ਪੈਨਸ਼ਨ ਵੰਡਣ ਵਾਲੇ ਬੈਂਕਾਂ ਜਾਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਜਾ ਕੇ ਵੀ ਲਿਆ ਜਾ ਸਕਦਾ ਹੈ।

ਪੋਰਟਲ ਦੇ ਲਾਂਚ ਹੋਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਲਈ, ਡਾਇਰੈਕਟੋਰੇਟ ਆਫ਼ ਟ੍ਰੈਜ਼ਰੀਜ਼ ਐਂਡ ਅਕਾਊਂਟਸ, ਪੈਨਸ਼ਨ ਐਂਡ ਨਿਊ ਪੈਨਸ਼ਨ ਸਕੀਮ ਵਿਖੇ ਇੱਕ ਸਮਰਪਿਤ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਡਾਇਰੈਕਟੋਰੇਟ ਪੱਧਰ ‘ਤੇ ਤਿੰਨ ਸਮਰਪਿਤ ਹੈਲਪਲਾਈਨ ਨੰਬਰ, 18001802148, 01722996385, ਅਤੇ 01722996386, ਸਥਾਪਤ ਕੀਤੇ ਗਏ ਹਨ ਅਤੇ ਇਹ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...