ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

by | Nov 12, 2025 | breaking news, daily | 0 comments

ਮਾਨ ਸਰਕਾਰ ਨੇ 1012 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਕੀਤੀ ਮੁਕੰਮਲ

ਚੰਡੀਗੜ੍ਹ, 11 ਨਵੰਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਲੋਕਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਉਨ੍ਹਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਲਈ ਸਮੇਂ ਸਿਰ ਮੁਆਵਜ਼ਾ ਮਿਲੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਿਕਾਰਡ ਸਮੇਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਵੰਡਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਅਤੇ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਤਹਿਤ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਹਰ ਪ੍ਰਭਾਵਿਤ ਪਰਿਵਾਰ ਤੱਕ ਰਾਹਤ ਪਹੁੰਚਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦਿਆਂ ਨੁਕਸਾਨੇ ਗਏ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਗਈ ਹੈ। ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ, ਪੰਜਾਬ ਨੇ ਆਪਣੇ ਕਿਸਾਨਾਂ ਨੂੰ ਪ੍ਰਗਤੀਸ਼ੀਲ ਪਹਿਲਕਦਮੀ “ਜਿਸਦਾ ਖੇਤ, ਉਸਦੀ ਰੇਤ” ਰਾਹੀਂ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦਾ ਅਧਿਕਾਰ ਦਿੱਤਾ ਅਤੇ ਉਨ੍ਹਾਂ ਨੂੰ ਆਪਣੀ ਜ਼ਮੀਨ ਨੂੰ ਬਹਾਲ ਕਰਨ ਅਤੇ ਅਗਲੇ ਬਿਜਾਈ ਸੀਜ਼ਨ ਲਈ ਖੇਤਾਂ ਨੂੰ ਤਿਆਰ ਕਰਨ ਦੇ ਸਮਰੱਥ ਬਣਾਇਆ ਹੈ। ਸੂਬਾ ਸਰਕਾਰ ਨੇ ਫ਼ਸਲ ਖ਼ਰਾਬੇ ਲਈ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਪ੍ਰਤੀ ਏਕੜ 20,000 ਰੁਪਏ ਦੇਣ ਦਾ ਫ਼ੈਸਲਾ ਲਿਆ ਹੈ, ਜੋ ਦੇਸ਼ ਵਿੱਚ ਹੁਣ ਤੱਕ ਦਿੱਤਾ ਗਿਆ ਸਭ ਤੋਂ ਵੱਧ ਫ਼ਸਲੀ ਮੁਆਵਜ਼ਾ ਹੈ। ਪ੍ਰਭਾਵਿਤ ਪਰਿਵਾਰਾਂ ਲਈ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਪਸ਼ੂਆਂ ਦੇ ਨੁਕਸਾਨ ਲਈ ਪ੍ਰਤੀ ਦੁਧਾਰੂ ਪਸ਼ੂ 37,500 ਰੁਪਏ, ਪ੍ਰਤੀ ਗੈਰ-ਦੁਧਾਰੂ ਪਸ਼ੂ 32,000 ਰੁਪਏ, ਪ੍ਰਤੀ ਵੱਛਾ 20,000 ਰੁਪਏ ਅਤੇ ਪ੍ਰਤੀ ਪੋਲਟਰੀ ਪੰਛੀ 100 ਰੁਪਏ ਮੁਆਵਜ਼ਾ ਨਿਰਧਾਰਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਰਾਹਤ ਵੰਡ ਵਿੱਚ ਤੇਜ਼ੀ ਲਿਆਉਂਦਿਆਂ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਹਲਕੇ ਦੇ 11 ਪਿੰਡਾਂ ਦੇ 81 ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 22.71 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ। ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੁਨਾਮ ਦੇ 11 ਪਿੰਡਾਂ ਦੇ 82 ਪ੍ਰਭਾਵਿਤ ਪਰਿਵਾਰਾਂ ਨੂੰ 17.47 ਲੱਖ ਰੁਪਏ ਵੰਡੇ। ਅਜਨਾਲਾ ਵਿਖੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਈ ਪਿੰਡਾਂ ਦੇ 594 ਪਰਿਵਾਰਾਂ ਨੂੰ 2.09 ਕਰੋੜ ਰੁਪਏ ਵੰਡੇ, ਜਦੋਂ ਕਿ ਮਹਿਲ ਕਲਾਂ ਹਲਕੇ ਵਿੱਚ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ 27 ਲਾਭਪਾਤਰੀਆਂ ਨੂੰ 5.49 ਲੱਖ ਰੁਪਏ ਵੰਡੇ, ਜਿਸ ਨਾਲ ਮਹਿਲ ਕਲਾਂ ਹਲਕੇ ‘ਚ 41 ਹੜ੍ਹ ਪੀੜਤਾਂ ਨੂੰ 9.82 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ।

ਘਨੌਰ ਹਲਕੇ ਵਿੱਚ ਵਿਧਾਇਕ ਗੁਰਲਾਲ ਘਨੌਰ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਨਾ ਨੇ ਨੁਕਸਾਨੇ ਗਏ 3,478 ਏਕੜ ਫਸਲੀ ਰਕਬੇ ਦੇ ਮੁਆਵਜ਼ੇ ਵਜੋਂ 11 ਹੜ੍ਹ ਪ੍ਰਭਾਵਿਤ ਪਿੰਡਾਂ ਦੇ 2,113 ਲਾਭਪਾਤਰੀਆਂ ਨੂੰ 5.15 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ।

ਭਦੌੜ ਹਲਕੇ ਵਿੱਚ ਵਿਧਾਇਕ ਲਾਭ ਸਿੰਘ ਉੱਗੋਕੇ ਨੇ 16 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 32 ਲੱਖ ਰੁਪਏ ਵੰਡੇ। ਹੜ੍ਹ ਪ੍ਰਭਾਵਿਤ ਲੋਕਾਂ ਨੇ ਪੰਜਾਬ ਸਰਕਾਰ ਦਾ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨਾਲ ਡਟ ਕੇ ਖੜ੍ਹੇ ਹੋਣ ਲਈ ਧੰਨਵਾਦ ਕੀਤਾ।

ਨਵਾਂਸ਼ਹਿਰ ਵਿੱਚ ਵੀ ਰਾਹਤ ਰਾਸ਼ੀ ਵੰਡਦਿਆਂ ਆਪ ਦੇ ਆਗੂ ਲਲਿਤ ਮੋਹਨ ਪਾਠਕ ਅਤੇ ਐਸ.ਡੀ.ਐਮ. ਸ੍ਰੀਮਤੀ ਅਨਮਜੋਤ ਕੌਰ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਚੈੱਕ ਸੌਂਪੇ, ਜਦੋਂ ਕਿ ਬਲਾਚੌਰ ਵਿਖੇ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਅਤੇ ਐਸ.ਡੀ.ਐਮ. ਸ੍ਰੀਮਤੀ ਕ੍ਰਿਤਿਕਾ ਗੋਇਲ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...