ਐਸ ਏ ਐਸ ਨਗਰ ਪੁਲਿਸ ਨੇ ਅੰਤਰਰਾਜੀ ਜਾਅਲੀ ਕਰੰਸੀ ਗ੍ਰੋਹ ਦਾ ਪਰਦਾਫਾਸ਼ ਕੀਤਾ; ਡੇਰਾ ਬੱਸੀ ਵਿਖੇ 9.95 ਕਰੋੜ ਰੁਪਏ ਦੇ ਜਾਅਲੀ ਅਤੇ ਬੰਦ ਕਰੰਸੀ ਨੋਟ ਜ਼ਬਤ ਕੀਤੇ

by | Nov 14, 2025 | breaking news, crime, daily | 0 comments

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਗੌਰਵ ਯਾਦਵ ਦੇ ਸਮਾਜ ਵਿਰੋਧੀ ਅਤੇ ਮੁਜਰਮਾਨਾਂ ਬਿਰਤੀ ਅਨਸਰਾਂ ‘ਤੇ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ਾਂ ਤਹਿਤ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਡੇਰਾਬੱਸੀ ਵਿੱਚ ਇੱਕ ਅੰਤਰਰਾਜੀ ਜਾਅਲੀ ਕਰੰਸੀ ਗ੍ਰੋਹ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਵਿੱਚ 9 ਕਰੋੜ 99 ਲੱਖ 5 ਹਜ਼ਾਰ ਰੁਪਏ ਦੀ ਜਾਅਲੀ ਅਤੇ ਬੰਦ ਕੀਤੀ ਗਈ ਕਰੰਸੀ ਬਰਾਮਦ ਕੀਤੀ ਗਈ। ਐਸ ਏ ਐਸ ਨਗਰ ਦੇ ਸੀਨੀਅਰ ਸੁਪਰਡੈਂਟ, ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ ਪੀ ਐਸ ਨੇ ਦੱਸਿਆ ਕਿ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਚਿਨ, ਵਾਸੀ ਭਾਰਤ ਨਗਰ, ਪਿਹੋਵਾ, ਕੁਰੂਕਸ਼ੇਤਰ (ਹਰਿਆਣਾ) ਅਤੇ ਗੁਰਦੀਪ, ਵਾਸੀ ਗੁਰਦੇਵ ਨਗਰ, ਕੁਰੂਕਸ਼ੇਤਰ (ਹਰਿਆਣਾ) ਵਜੋਂ ਹੋਈ ਹੈ।

ਇਸ ਕਾਰਵਾਈ ਦੇ ਹੋਰ ਵੇਰਵੇ ਸਾਂਝੇ ਕਰਦਿਆਂ, ਐਸ ਐਸ ਪੀ ਨੇ ਦੱਸਿਆ ਕਿ ਜਾਅਲੀ ਕਰੰਸੀ ਅਪਰਾਧ ਵਿੱਚ ਸ਼ਾਮਲ ਇੱਕ ਅੰਤਰਰਾਜੀ ਸਿੰਡੀਕੇਟ ਨਾਲ ਜੁੜੇ ਦੋ ਸ਼ੱਕੀਆਂ ਦੀ ਗਤੀਵਿਧੀ ਬਾਰੇ ਇੱਕ ਸੂਹ ਮਿਲੀ ਸੀ। ਤੁਰੰਤ ਕਾਰਵਾਈ ਕਰਦੇ ਹੋਏ, ਐਸ ਪੀ ਦਿਹਾਤੀ ਮਨਪ੍ਰੀਤ ਸਿੰਘ ਅਤੇ ਡੀ ਐਸ ਪੀ ਡੇਰਾ ਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਇੰਸਪੈਕਟਰ ਸੁਮਿਤ ਮੋਰ (ਐਸ ਐਚ ਓ ਡੇਰਾ ਬੱਸੀ) ਅਤੇ ਇੰਸਪੈਕਟਰ ਮਲਕੀਤ ਸਿੰਘ (ਇੰਚਾਰਜ ਐਂਟੀ-ਨਾਰਕੋਟਿਕਸ ਸੈੱਲ) ਦੀ ਅਗਵਾਈ ਹੇਠ ਟੀਮਾਂ ਨੇ ਪੁਰਾਣਾ ਅੰਬਾਲਾ-ਕਾਲਕਾ ਹਾਈਵੇਅ ‘ਤੇ ਘੱਗਰ ਪੁਲ ‘ਤੇ ਪੀ ਡਬਲਯੂ ਡੀ ਰੈਸਟ ਹਾਊਸ ਨੇੜੇ ਇੱਕ ਨਾਕਾ ਲਗਾਇਆ। ਸ਼ੱਕੀਆਂ ਨੂੰ ਇੱਕ ਚਿੱਟੇ ਰੰਗ ਦੀ ਸਕਾਰਪੀਓ-ਐਨ (ਐਚ ਆਰ-41-ਐਮ-6974) ਵਿੱਚ ਜਾਂਦੇ ਹੋਏ ਰੋਕਿਆ ਗਿਆ, ਜਿਸ ਨਾਲ 11,05,000 ਰੁਪਏ ਦੀ ਅਸਲ ਬੰਦ ਕੀਤੀ ਗਈ ਕਰੰਸੀ ਅਤੇ 9 ਕਰੋੜ 88 ਲੱਖ ਰੁਪਏ ਦੀ ਡੁਪਲੀਕੇਟ ਕਰੰਸੀ ਬਰਾਮਦ ਹੋਈ।

ਐਸ ਐਸ ਪੀ ਨੇ ਬਰਾਮਦਗੀ ਦੇ ਵੇਰਵੇ ਇਸ ਪ੍ਰਕਾਰ ਸਾਂਝੇ ਕੀਤੇ:

ਮੂਲ ਕਰੰਸੀ ਬਰਾਮਦ:
* ਪੁਰਾਣੇ 1000 ਰੁਪਏ ਦੇ ਨੋਟਾਂ ਵਿੱਚ 7,42,000 ਰੁਪਏ
* ਪੁਰਾਣੇ 2000 ਰੁਪਏ ਦੇ ਨੋਟਾਂ ਵਿੱਚ 3,50,000 ਰੁਪਏ
* ਨਵੇਂ 500 ਰੁਪਏ ਦੇ ਨੋਟਾਂ ਵਿੱਚ 13,000 ਰੁਪਏ
ਕੁੱਲ ਅਸਲੀ ਕਰੰਸੀ: 11,05,000 ਰੁਪਏ

ਨਕਲੀ / ਡੁਪਲੀਕੇਟ / ਫਿਲਮ-ਸ਼ੂਟਿੰਗ ਕਰੰਸੀ:
* ਪੁਰਾਣੇ 1000 ਰੁਪਏ ਦੇ ਨੋਟਾਂ ਦੇ 80 ਬੰਡਲ (ਲਗਭਗ 80 ਲੱਖ ਰੁਪਏ)
* ਨਵੇਂ 500 ਰੁਪਏ ਦੇ ਨੋਟਾਂ ਦੇ 60 ਬੰਡਲ (ਲਗਭਗ 30 ਲੱਖ ਰੁਪਏ)
* 2000 ਰੁਪਏ ਦੇ ਨੋਟਾਂ ਦੇ 439 ਬੰਡਲ (ਲਗਭਗ 8 ਕਰੋੜ 78 ਲੱਖ ਰੁਪਏ)
ਕੁੱਲ ਨਕਲੀ / ਡੁਪਲੀਕੇਟ ਕਰੰਸੀ: ਲਗਭਗ।  9 ਕਰੋੜ 88 ਲੱਖ ਰੁਪਏ ਦੀ ਧੋਖਾਧੜੀ

ਐਸ ਐਸ ਪੀ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਉਹ ਲੋਕਾਂ ਨੂੰ ਧੋਖਾ ਦੇਣ ਲਈ ਬੰਡਲਾਂ ਦੇ ਬਾਹਰ ਅਸਲੀ ਨੋਟ ਰੱਖਦੇ ਸਨ ਜਦੋਂ ਕਿ ਅੰਦਰ ਨਕਲੀ ਨੋਟ ਭਰਦੇ ਸਨ। ਉਨ੍ਹਾਂ ਨੇ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਕਈ ਲੋਕਾਂ ਨਾਲ ਧੋਖਾਧੜੀ ਕੀਤੀ ਹੈ ਅਤੇ ਧੋਖਾਧੜੀ ਅਤੇ ਨਕਲੀ ਕਰੰਸੀ ਦੇ ਪਹਿਲਾਂ ਦੇ ਮਾਮਲਿਆਂ ਵਿੱਚ ਸ਼ਾਮਲ ਹੋਣ ਦੇ ਨਾਲ ਅਪਰਾਧਿਕ ਪਿਛੋਕੜ ਹੈ। 2023 ਵਿੱਚ ਮੋਹਾਲੀ ਦੇ ਇੱਕ ਨਿਵਾਸੀ ਤੋਂ 7 ਕਰੋੜ ਰੁਪਏ ਦੀ ਧੋਖਾਧੜੀ ਦੇ ਸਬੰਧ ਵਿੱਚ ਆਈ ਪੀ ਸੀ ਦੀ ਧਾਰਾ 406, 420, ਅਤੇ 120-ਬੀ ਤਹਿਤ ਐਫ ਆਈ ਆਰ ਨੰਬਰ 248, ਮਿਤੀ 01/10/2025, ਪੁਲਿਸ ਸਟੇਸ਼ਨ ਫੇਜ਼-1 ਮੋਹਾਲੀ ਵਿਖੇ ਉਨ੍ਹਾਂ ਵਿਰੁੱਧ ਦਰਜ ਕੀਤੀ ਗਈ ਹੈ ਅਤੇ ਰਾਜਸਥਾਨ ਅਤੇ ਹੋਰ ਰਾਜਾਂ ਵਿੱਚ ਵੀ ਇਸੇ ਤਰ੍ਹਾਂ ਦੇ ਢੰਗ ਨਾਲ ਕਈ ਹੋਰ ਮਾਮਲੇ ਦਰਜ ਕੀਤੇ ਗਏ ਹਨ।

ਪੁਲਿਸ ਸਟੇਸ਼ਨ ਡੇਰਾਬੱਸੀ ਵਿਖੇ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 318(4), 178, 179, 180, ਅਤੇ 182 ਦੇ ਤਹਿਤ ਐਫ ਆਈ ਆਰ ਨੰਬਰ 327 ਮਿਤੀ 13.11.2025 ਦੇ ਤਹਿਤ ਇੱਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਹੋਰ ਜਾਂਚ ਜਾਰੀ ਹੈ, ਅਤੇ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...