ਵੜਿੰਗ ਨੇ ਚੰਡੀਗੜ੍ਹ ਦੇ ਦਰਜੇ ਬਾਰੇ ਕੇਂਦਰ ਤੋਂ ਸਪੱਸ਼ਟੀਕਰਨ ਮੰਗਿਆ

by | Nov 23, 2025 | breaking news, daily, politics | 0 comments

ਵੜਿੰਗ ਨੇ ਚੰਡੀਗੜ੍ਹ ਦੇ ਦਰਜੇ ਬਾਰੇ ਕੇਂਦਰ ਤੋਂ ਸਪੱਸ਼ਟੀਕਰਨ ਮੰਗਿਆ
ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੱਤੀ

ਚੰਡੀਗੜ੍ਹ, 22 ਨਵੰਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਸਰਕਾਰ ਤੋਂ ਮੀਡੀਆ ਦੀਆਂ ਖਬਰਾਂ ਬਾਰੇ ਸਪੱਸ਼ਟੀਕਰਨ ਮੰਗਿਆ ਹੈ ਕਿ ਭਾਰਤ ਦੇ ਸੰਵਿਧਾਨ ਵਿੱਚ ਪ੍ਰਸਤਾਵਿਤ 131ਵੀਂ ਸੋਧ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਕੇ ਇੱਕ ਵੱਖਰੇ ਪ੍ਰਸ਼ਾਸਕ ਨਾਲ ਜੋੜ ਦੇਵੇਗੀ।

ਉਨ੍ਹਾਂ ਨੇ ਉਮੀਦ ਕੀਤੀ ਹੈ ਕਿ ਕੇਂਦਰ ਸਰਕਾਰ ਵੱਲੋਂ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ, ਕਿਉਂਕਿ ਇਹ ਪੂਰੀ ਤਰ੍ਹਾਂ ਬੇਲੋੜਾ ਹੈ। ਇਸਦੇ ਨਾਲ ਹੀ, ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਸਥਿਤੀ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚੇਤਾਵਨੀ ਦਿਤੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਇਸਨੂੰ ਖੋਹਣ ਦੀ ਕਿਸੇ ਵੀ ਕੋਸ਼ਿਸ਼ ਦੇ ਗੰਭੀਰ ਨਤੀਜੇ ਹੋਣਗੇ ਅਤੇ ਉਮੀਦ ਕੀਤੀ ਕਿ ਕੇਂਦਰ ਸਰਕਾਰ ਅਜਿਹਾ ਕੋਈ ਗਲਤ ਕਦਮ ਨਹੀਂ ਚੁੱਕੇਗੀ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਅਜਿਹਾ ਕੋਈ ਪ੍ਰਸਤਾਵ ਹੈ, ਤਾ ਉਹ ਬਹੁਤ ਦੇਰ ਹੋਣ ਤੋਂ ਪਹਿਲਾਂ, ਇਸਨੂੰ ਸ਼ੁਰੂਆਤ ਵਿੱਚ ਹੀ ਰੋਕਣ ਕਰਨ ਲਈ ਤੁਰੰਤ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ।

ਇਸ ਸਬੰਧ ਵਿੱਚ, ਸੂਬਾ ਕਾਂਗਰਸ ਪ੍ਰਧਾਨ ਨੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਰੱਦ ਕਰਨ ਸਬੰਧੀ ਪਹਿਲਾਂ ਦਿੱਤੇ ਗਏ ਹੁਕਮਾਂ ਦੀ ਪਿਛੋਕੜ ਵਿੱਚ ਮਜਬੂਤ ਖਦਸ਼ੇ ਪ੍ਰਗਟ ਕੀਤੇ ਹਨ। ਇਨ੍ਹਾਂ ਹੁਕਮਾਂ ਨੂੰ ਪੰਜਾਬ ਵੱਲੋਂ ਸਖ਼ਤ ਵਿਰੋਧ ਤੋਂ ਬਾਅਦ ਵਾਪਸ ਲੈ ਲਿਆ ਗਿਆ ਹੈ।

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਮੇਂ-ਸਮੇਂ ‘ਤੇ ਕੇਂਦਰ ਦੀਆਂ ਸਰਕਾਰਾਂ ਨੇ ਵਚਨਬੱਧਤਾ ਪ੍ਰਗਟਾਈ ਹੈ ਅਤੇ ਦੁਹਰਾਇਆ ਹੈ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਹੈ ਤੇ ਇਸਨੂੰ ਇਸਦੇ ਮੂਲ ਸੂਬੇ ਵਿੱਚ ਟਰਾਂਸਫਰ ਕਰਨ ਵਿੱਚ ਦੇਰੀ ਕਿਸੇ ਵੀ ਤਰ੍ਹਾਂ ਪੰਜਾਬ ਦੇ ਪੱਖ ਨੂੰ ਕਮਜ਼ੋਰ ਨਹੀਂ ਕਰਦੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ ਅਤੇ ਜੇਕਰ ਉਸ ਕੋਲ ਅਜਿਹਾ ਕੋਈ ਪ੍ਰਸਤਾਵ ਹੈ, ਤਾਂ ਇਸਨੂੰ ਤੁਰੰਤ ਤਿਆਗ ਦਿੱਤਾ ਜਾਵੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...