ਕਾਂਗਰਸ ਨੇ ਮਨਰੇਗਾ ਨੂੰ ਬੰਦ ਕਰਨ ਨੂੰ ਲੈ ਕੇਮੋਦੀ ਸਰਕਾਰ ਦੀ ਨਿੰਦਾ ਕੀਤੀ

by | Dec 21, 2025 | breaking news, daily | 0 comments

ਭਾਰਤ ਦੇ ਗਰੀਬ ਲੋਕਾਂ ਨਾਲ ਘੋਰ ਬੇਇਨਸਾਫ਼ੀ: ਵੜਿੰਗ
ਮੋਦੀ ਨੇ ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਤੋਂ ਕੰਮ ਦੀ ਕਾਨੂੰਨੀ ਗਰੰਟੀ ਖੋਹੀ: ਸੁਪ੍ਰੀਆ ਸ਼੍ਰੀਨਾਤੇ

ਚੰਡੀਗੜ੍ਹ, 20 ਦਸੰਬਰ: ਕਾਂਗਰਸ ਨੇ ਕੇਂਦਰ ਵਿੱਚ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਉਪਰ ਅਧਿਕਾਰਾਂ ‘ਤੇ ਅਧਾਰਤ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ ਨੂੰ ਰੱਦ ਕਰਨ ਨੂੰ ਲੈ ਕੇ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸਨੇ ਦੇਸ਼ ਦੇ ਗਰੀਬਾਂ ਅਤੇ ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਦੇ ਕਾਨੂੰਨੀ ਅਧਿਕਾਰ ਅਤੇ ਗਰੰਟੀ ਨੂੰ ਖੋਹ ਲਿਆ ਹੈ।

ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਏਆਈਸੀਸੀ ਸੋਸ਼ਲ ਮੀਡੀਆ ਤੇ ਡਿਜੀਟਲ ਪਲੇਟਫਾਰਮ ਵਿਭਾਗ ਦੀ ਚੇਅਰਪਰਸਨ ਸ਼੍ਰੀਮਤੀ ਸੁਪ੍ਰੀਆ ਸ਼੍ਰੀਨਾਤੇ ਨੇ ਕਿਹਾ ਕਿ ਇਹ ਦੇਸ਼ ਦੇ ਗਰੀਬਾਂ, ਦਲਿਤਾਂ, ਆਦਿਵਾਸੀਆਂ, ਪਛੜੇ ਲੋਕਾਂ ਅਤੇ ਔਰਤਾਂ ‘ਤੇ ਇੱਕ ਯੋਜਨਾਬੱਧ ਹਮਲਾ ਹੈ।

ਵੜਿੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪਹਿਲੇ ਦਿਨ ਤੋਂ ਹੀ ਮਨਰੇਗਾ ਲਈ ਡੂੰਘੀ ਨਫ਼ਰਤ ਸੀ ਅਤੇ ਉਹ ਅਕਸਰ ਇਸਦਾ ਘਿਣਾਉਣਾ ਹਵਾਲਾ ਦਿੰਦੇ ਸਨ। ਉਨ੍ਹਾਂ ਨੇ ਖਾਸ ਤੌਰ ‘ਤੇ ਨਵੇਂ ਕਾਨੂੰਨ ਵੀਬੀਜੀਰਾਮਜੀ ਦੇ ਤਹਿਤ ਸੂਬਿਆਂ ਦੇ ਹਿੱਸੇ ਨੂੰ ਦਸ ਪ੍ਰਤੀਸ਼ਤ ਤੋਂ ਵਧਾ ਕੇ 40 ਪ੍ਰਤੀਸ਼ਤ ਕਰਨ ਦਾ ਜ਼ਿਕਰ ਕੀਤਾ, ਜਿਸਨੇ ਮਨਰੇਗਾ ਦੀ ਥਾਂ ਲੈ ਲਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲਾਂ ਹੀ ਮਨਰੇਗਾ ਨੂੰ ਲਾਗੂ ਕਰਨ ਵਿੱਚ ਅਸਫਲ ਰਹੀ ਹੈ, ਜਦੋਂ ਕਿ ਇਸਨੂੰ ਸਿਰਫ਼ ਦਸ ਪ੍ਰਤੀਸ਼ਤ ਮੈਚਿੰਗ ਗ੍ਰਾਂਟ ਦੇਣੀ ਚਾਹੀਦੀ ਸੀ। ਉਨ੍ਹਾਂ ਪੁੱਛਿਆ ਕਿ ਇਹ 40 ਪ੍ਰਤੀਸ਼ਤ ਮੈਚਿੰਗ ਗ੍ਰਾਂਟ ਕਿਵੇਂ ਦੇ ਸਕਦੀ ਹੈ।

ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਸਬੰਧੀ ਐਲਾਨ ਦਾ ਹਵਾਲਾ ਦਿੰਦੇ ਹੋਏ, ਉਮੀਦ ਜਤਾਈ ਕਿ ਉਹ (ਮੁੱਖ ਮੰਤਰੀ) ਕੇਂਦਰ ਸਰਕਾਰ ਦਾ ਮੁਕਾਬਲਾ ਕਰਨ ਲਈ ਕੁਝ ਸਕਾਰਾਤਮਕ ਅਤੇ ਰਚਨਾਤਮਕ ਪ੍ਰਸਤਾਵ ਲੈ ਕੇ ਆਉਣਗੇ।

ਇਸ ਮੁੱਦੇ ‘ਤੇ ਬੋਲਦਿਆਂ ਸ਼੍ਰੀਮਤੀ ਸੁਪ੍ਰੀਆ ਸ਼੍ਰੀਨੇਤ ਨੇ ਇਸਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ਸਮਾਜ ਦੇ ਹਾਸ਼ੀਏ ‘ਤੇ ਧੱਕੇ ਗਏ ਵਰਗਾਂ ਜਿਵੇਂ ਕਿ ਦਲਿਤਾਂ, ਆਦਿਵਾਸੀਆਂ, ਪਛੜੇ ਵਰਗਾਂ ਅਤੇ ਔਰਤਾਂ ‘ਤੇ ਹਮਲਾ ਦੱਸਿਆ, ਜਿਨ੍ਹਾਂ ਨੂੰ ਮਨਰੇਗਾ ਯੋਜਨਾ ਤਹਿਤ ਵੱਧ ਤੋਂ ਵੱਧ ਕੰਮ ਮਿਲਿਆ ਸੀ।

ਉਨ੍ਹਾਂ ਕਿਹਾ ਕਿ ਇਹ ਮੰਗ ਅਧਾਰਤ ਅਧਿਕਾਰ ਸੀ, ਜਿੱਥੇ ਹਰ ਵਿਅਕਤੀ 100 ਦਿਨਾਂ ਦੇ ਕੰਮ ਦੀ ਮੰਗ ਕਰ ਸਕਦਾ ਸੀ। ਉਨ੍ਹਾਂ ਕਿਹਾ ਕਿ ਮਨਰੇਗਾ ਵਿੱਚ ਇੱਕ ਵਿਵਸਥਾ ਸੀ ਕਿ ਜੇਕਰ ਸਰਕਾਰ ਵਿਅਕਤੀ ਨੂੰ ਕੰਮ ਨਹੀਂ ਦੇ ਸਕਦੀ, ਤਾਂ ਉਸਨੂੰ ਵਿੱਤੀ ਤੌਰ ‘ਤੇ ਮੁਆਵਜ਼ਾ ਦਿੱਤਾ ਜਾਵੇਗਾ।

ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਮਨਰੇਗਾ ਨੇ ਪੇਂਡੂ ਅਰਥ ਵਿਵਸਥਾ ਨੂੰ ਬਦਲ ਦਿੱਤਾ ਹੈ। ਇਸਨੇ ਪੇਂਡੂ ਗਰੀਬੀ ਨੂੰ 26 ਪ੍ਰਤੀਸ਼ਤ ਘਟਾ ਕੇ ਪੇਂਡੂ ਖੇਤਰਾਂ ਵਿੱਚ ਗਰੀਬੀ ਹਟਾਉਣ ਵਿੱਚ ਮਦਦ ਕੀਤੀ ਹੈ ਅਤੇ ਪੇਂਡੂ ਰੁਜ਼ਗਾਰ ਵਿੱਚ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਨੇ ਕੋਵਿਡ ਮਹਾਂਮਾਰੀ ਦੌਰਾਨ ਦੇਸ਼ ਦੇ ਪੇਂਡੂ ਗਰੀਬਾਂ ਲਈ ਜੀਵਨ ਰੇਖਾ ਵਜੋਂ ਕੰਮ ਕੀਤਾ ਸੀ, ਜਦੋਂਕਿ ਭਾਜਪਾ ਸਰਕਾਰ ਨੇ ਸਾਰਿਆਂ ਨੂੰ ਪੂਰੀ ਤਰ੍ਹਾਂ ਫੇਲ੍ਹ ਕਰ ਦਿੱਤਾ ਸੀ।

ਇਹ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਦਮ ਨਾਲ ਔਰਤਾਂ ਸਭ ਤੋਂ ਵੱਧ ਪ੍ਰਭਾਵਿਤ ਹੋਣਗੀਆਂ। ਜਿਨ੍ਹਾਂ ਨੂੰ ਮਨਰੇਗਾ ਅਧੀਨ ਲਗਭਗ 50 ਪ੍ਰਤੀਸ਼ਤ ਕੰਮ ਮਿਲਿਆ।

ਸ਼੍ਰੀਮਤੀ ਸ਼੍ਰੀਨੇਤ ਨੇ ਜ਼ਿਕਰ ਕੀਤਾ ਕਿ ਮੋਦੀ ਸਰਕਾਰ ਨੇ ਕਾਨੂੰਨ ਤੋਂ ਮਹਾਤਮਾ ਗਾਂਧੀ ਦਾ ਨਾਮ ਹਟਾ ਕੇ ਇੱਕ ਵੱਡਾ ਪਾਪ ਕੀਤਾ ਹੈ। ਉਨ੍ਹਾਂ ਕਿਹਾ ਕਿ ਗਾਂਧੀ ਦਾ ਨਾਮ ਸਿਰਫ਼ ਐਕਟ ‘ਤੇ ਹੀ ਨਹੀਂ ਸੀ, ਸਗੋਂ ਉਹ ਭਾਰਤ ਦੀ ਆਤਮਾ ਵਿੱਚ ਰਹਿੰਦੇ ਸਨ।

ਉਨ੍ਹਾਂ ਨੇ ਭਗਵਾਨ ਰਾਮ ਦੇ ਨਾਮ ਨੂੰ ਤਿੰਨ ਵੱਖ-ਵੱਖ ਸ਼ਬਦਾਂ ਦੇ ਸੰਖੇਪ ਰੂਪ ਵਿੱਚ ਘਟਾਉਣ ਦੀ ਕੋਸ਼ਿਸ਼ ਕਰਨ ਵਾਲੀ ਸਰਕਾਰ ਦਾ ਵੀ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲੋਕਾਂ ਦੇ ਪਖੰਡ ਨੂੰ ਸਾਬਤ ਕਰਦਾ ਹੈ, ਜਿਹੜੇ ਆਪਣੇ ਫਾਇਦੇ ਲਈ ਧਰਮ ਦਾ ਸ਼ੋਸ਼ਣ ਕਰ ਰਹੇ ਹਨ।

ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਜਿੱਥੇ ਮਨਰੇਗਾ ਨੂੰ 2005 ਵਿੱਚ ਸੰਸਦ ਵਿੱਚ ਭਾਜਪਾ ਸਮੇਤ ਸਾਰੀਆਂ ਪਾਰਟੀਆਂ ਦੇ ਸਮਰਥਨ ਨਾਲ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਉੱਥੇ ਹੀ, ਇਸਨੂੰ ਵਿਰੋਧੀ ਪਾਰਟੀਆਂ ਜਾਂ ਭਾਗੀਦਾਰਾਂ ਨੂੰ ਵਿਸ਼ਵਾਸ ਵਿੱਚ ਲਏ ਬਿਨਾਂ ਰੱਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਾਂਗ, ਨਵਾਂ ਕਾਨੂੰਨ ਵੀਬੀ ਜੀ ਰਾਮਜੀ ਵੀ ਬਿਨਾਂ ਕਿਸੇ ਸਲਾਹ-ਮਸ਼ਵਰੇ ਤੋਂ ਲਿਆਂਦਾ ਗਿਆ ਹੈ।

ਇਹ ਜ਼ੋਰ ਦਿੰਦਿਆਂ ਕਿਹਾ ਕਿ ਨਵਾਂ ਕਾਨੂੰਨ ਇਸਨੂੰ ਬਹੁਤ ਜ਼ਿਆਦਾ ਕੇਂਦਰੀਕਰਨ ਵੱਲ ਲੈ ਜਾਵੇਗਾ। ਇਹ ਸੂਬਿਆਂ ਉਪਰ ਵਾਧੂ ਵਿੱਤੀ ਬੋਝ ਵੀ ਪਾਵੇਗਾ, ਕਿਉਂਕਿ ਉਨ੍ਹਾਂ ਨੂੰ ਹੁਣ ਮਨਰੇਗਾ ਅਧੀਨ 10 ਪ੍ਰਤੀਸ਼ਤ ਦੀ ਬਜਾਏ 40 ਪ੍ਰਤੀਸ਼ਤ ਹਿੱਸਾ ਦੇਣਾ ਪਵੇਗਾ।

ਉਨ੍ਹਾਂ ਨੇ ਭਾਜਪਾ ਸਰਕਾਰ ਦੇ ਦਾਅਵਿਆਂ ਦਾ ਵੀ ਮਜ਼ਾਕ ਉਡਾਇਆ ਕਿ ਨਵੇਂ ਕਾਨੂੰਨ ਤਹਿਤ 100 ਦੀ ਬਜਾਏ 125 ਦਿਨਾਂ ਦੀ ਗਰੰਟੀ ਹੋਵੇਗੀ। ਜਦੋਂ ਕਿ ਭਾਜਪਾ ਸ਼ਾਸਨ ਅਧੀਨ ਔਸਤ ਕੰਮਕਾਜੀ ਦਿਨ ਸਿਰਫ 42 ਦਿਨ ਪ੍ਰਤੀ ਸਾਲ ਸਨ।

ਵੜਿੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪਹਿਲੇ ਦਿਨ ਤੋਂ ਹੀ ਮਨਰੇਗਾ ਲਈ ਡੂੰਘੀ ਨਫ਼ਰਤ ਸੀ ਅਤੇ ਉਹ ਅਕਸਰ ਇਸਦਾ ਘਿਣਾਉਣਾ ਹਵਾਲਾ ਦਿੰਦੇ ਸਨ। ਉਨ੍ਹਾਂ ਨੇ ਖਾਸ ਤੌਰ ‘ਤੇ ਨਵੇਂ ਕਾਨੂੰਨ ਵੀਬੀ ਜੀ ਰਾਮਜੀ ਦੇ ਤਹਿਤ ਸੂਬਿਆਂ ਦੇ ਹਿੱਸੇ ਨੂੰ ਦਸ ਪ੍ਰਤੀਸ਼ਤ ਤੋਂ ਵਧਾ ਕੇ 40 ਪ੍ਰਤੀਸ਼ਤ ਕਰਨ ਦਾ ਜ਼ਿਕਰ ਕੀਤਾ, ਜਿਸਨੇ ਮਨਰੇਗਾ ਦੀ ਥਾਂ ਲੈ ਲਈ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...