ਸਾਲ 2025: ਸਮਾਜਿਕ ਨਿਆਂ ਵੱਲ ਮਾਨ ਸਰਕਾਰ ਦਾ ਫੈਸਲਾ ਕੁੰਨ ਅਤੇ ਇਤਿਹਾਸਕ ਸਾਲ — ਮੰਤਰੀ ਡਾ. ਬਲਜੀਤ ਕੌਰ

by | Dec 24, 2025 | breaking news, daily | 0 comments

ਸਮਾਜਿਕ ਨਿਆਂ — ਸਿਰਫ਼ ਨੀਤੀ ਨਹੀਂ, ਨੈਤਿਕ ਜ਼ਿੰਮੇਵਾਰੀ

ਸਕਾਲਰਸ਼ਿਪਾਂ ਰਾਹੀਂ ਸਿੱਖਿਆ ਨੂੰ ਮਿਲੀ ਮਜ਼ਬੂਤੀ

ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ: 30 ਸਾਲਾਂ ਬਾਅਦ ਨਵਾਂ ਰੂਪ

ਸਕਿਲ ਡਿਵੈਲਪਮੈਂਟ: ਰੁਜ਼ਗਾਰ ਵੱਲ ਮਜ਼ਬੂਤ ਕਦਮ

ਰਿਹਾਇਸ਼ ਅਤੇ ਸੁਰੱਖਿਆ: ਵਿਦਿਆਰਥੀਆਂ ਲਈ ਢਾਂਚਾਗਤ ਮਜ਼ਬੂਤੀ

ਅਸ਼ੀਰਵਾਦ ਸਕੀਮ: ਧੀਆਂ ਦੇ ਭਵਿੱਖ ਨੂੰ ਆਸਰਾ

ਐਸ.ਸੀ. ਸਬ ਪਲਾਨ: ਬਜਟ ਵਿੱਚ ਸਮਾਜਿਕ ਨਿਆਂ ਦੀ ਸਪਸ਼ਟ ਛਾਪ

ਛੂਤ-ਛਾਤ ਵਿਰੁੱਧ ਸੰਦੇਸ਼: ਅੰਤਰਜਾਤੀ ਵਿਆਹਾਂ ਨੂੰ ਹੌਂਸਲਾ

ਅੱਗੇ ਦੀ ਦਿਸ਼ਾ: ਸਮਾਵੇਸ਼ੀ ਪੰਜਾਬ ਵੱਲ ਮਜ਼ਬੂਤ ਕਦਮ

ਚੰਡੀਗੜ੍ਹ, 24 ਦਸੰਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਸਾਲ 2025 ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਤਾ ਨੂੰ ਮਜ਼ਬੂਤ ਕਰਨ ਵਾਲਾ ਇੱਕ ਇਤਿਹਾਸਕ ਸਾਲ ਰਿਹਾ। ਇਹ ਗੱਲ ਕਹਿੰਦੀਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਾਲ ਦੌਰਾਨ ਸਰਕਾਰ ਨੇ ਅਜਿਹੇ ਠੋਸ ਅਤੇ ਲੋਕ-ਪੱਖੀ ਕਦਮ ਚੁੱਕੇ, ਜਿਨ੍ਹਾਂ ਨਾਲ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਨਵੀਂ ਦਿਸ਼ਾ ਮਿਲੀ।

ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਪੰਜਾਬ ਸਰਕਾਰ ਦੀ ਸੋਚ ਸਪਸ਼ਟ ਰਹੀ ਕਿ ਸਮਾਜਿਕ ਨਿਆਂ ਕੋਈ ਕਾਗਜ਼ੀ ਏਜੰਡਾ ਨਹੀਂ, ਬਲਕਿ ਇੱਕ ਨੈਤਿਕ ਫ਼ਰਜ਼ ਹੈ। ਸਰਕਾਰ ਨੇ ਇਹ ਯਕੀਨੀ ਬਣਾਉਣ ਵੱਲ ਕਦਮ ਵਧਾਏ ਕਿ ਕੋਈ ਵੀ ਬੱਚਾ, ਨੌਜਵਾਨ ਜਾਂ ਪਰਿਵਾਰ ਗਰੀਬੀ, ਜਾਤੀ ਜਾਂ ਸਮਾਜਿਕ ਪਿਛੜੇਪਣ ਕਾਰਨ ਮੌਕਿਆਂ ਤੋਂ ਵੰਚਿਤ ਨਾ ਰਹੇ।

ਸਾਲ 2025 ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਮਾਜਿਕ ਨਿਆਂ ਦਾ ਸਭ ਤੋਂ ਮਜ਼ਬੂਤ ਹਥਿਆਰ ਬਣੀ। ਐਸ.ਸੀ. ਵਰਗ ਦੇ 2.62 ਲੱਖ ਤੋਂ ਵੱਧ ਵਿਦਿਆਰਥੀਆਂ ਵੱਲੋਂ ਅਰਜ਼ੀਆਂ ਦੇਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰੀ ਸਕੀਮਾਂ ‘ਤੇ ਭਰੋਸਾ ਵਧਿਆ ਹੈ। 245 ਕਰੋੜ ਰੁਪਏ ਦੇ ਬਜਟ ਉਪਬੰਧ ਨਾਲ ਸਿੱਖਿਆ ਨੂੰ ਗਰੀਬੀ ਦੇ ਬੰਧਨਾਂ ਤੋਂ ਮੁਕਤ ਕਰਨ ਦੀ ਕੋਸ਼ਿਸ਼ ਕੀਤੀ ਗਈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਲ 2025 ਵਿੱਚ ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ ਦਾ ਨਵੀਨੀਕਰਨ ਇੱਕ ਪ੍ਰਤੀਕਾਤਮਕ ਅਤੇ ਇਤਿਹਾਸਕ ਕਦਮ ਰਿਹਾ। ਲਗਭਗ 30 ਸਾਲਾਂ ਬਾਅਦ 147.49 ਲੱਖ ਰੁਪਏ ਦੀ ਲਾਗਤ ਨਾਲ ਪਹਿਲੀ ਵਾਰ ਵੱਡੇ ਪੱਧਰ ‘ਤੇ ਮੇਜਰ ਮੁਰੰਮਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਨਵੇ ਕੰਮਾਂ ਲਈ 91 ਲੱਖ ਮਨਜ਼ੂਰ ਕੀਤੇ ਗਏ,ਜਿਸ
ਨਾਲ ਇੰਸਟੀਚਿਊਟ ਸਿਰਫ਼ ਇਮਾਰਤ ਨਹੀਂ, ਬਲਕਿ ਮੌਕਿਆਂ ਦਾ ਕੇਂਦਰ ਬਣਿਆ।

ਉਨ੍ਹਾਂ ਕਿਹਾ ਕਿ ਸਾਲ 2025 ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਕਿਲ ਡਿਵੈਲਪਮੈਂਟ ਅਤੇ ਉਦਯੋਗਪਤੀ ਸੋਚ ਨੂੰ ਨਵਾਂ ਰਾਹ ਦਿੱਤਾ। ਅੰਬੇਦਕਰ ਇੰਸਟੀਚਿਊਟ ਵਿੱਚ ਨਵੇਂ ਕੋਰਸਾਂ ਦੀ ਸ਼ੁਰੂਆਤ ਨਾਲ ਨੌਜਵਾਨਾਂ ਨੂੰ ਨੌਕਰੀ ਲੈਣ ਵਾਲੇ ਨਹੀਂ, ਸਗੋਂ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੀ ਦਿਸ਼ਾ ਤੈਅ ਹੋਈ।

ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਪੱਛੜੀਆਂ ਸ੍ਰੇਣੀਆਂ ਦੇ ਲੜਕੇ ਅਤੇ ਲੜਕੀਆਂ ਲਈ ਦੋ ਹੋਸਟਲਾਂ ਦੀ ਮਨਜ਼ੂਰੀ ਨਾਲ ਸਰਕਾਰ ਨੇ ਇਹ ਸੰਦੇਸ਼ ਦਿੱਤਾ ਕਿ ਸਿੱਖਿਆ ਸਿਰਫ਼ ਕਲਾਸਰੂਮ ਤੱਕ ਸੀਮਤ ਨਹੀਂ, ਬਲਕਿ ਸੁਰੱਖਿਅਤ ਰਿਹਾਇਸ਼ ਵੀ ਉਤਨੀ ਹੀ ਜ਼ਰੂਰੀ ਹੈ।

ਸਾਲ 2025 ਦੌਰਾਨ ਅਸ਼ੀਰਵਾਦ ਸਕੀਮ ਹਜ਼ਾਰਾਂ ਪਰਿਵਾਰਾਂ ਲਈ ਆਸ਼ ਦੀ ਕਿਰਨ ਬਣੀ। 38,000 ਤੋਂ ਵੱਧ ਲਾਭਪਾਤਰੀਆਂ ਤੱਕ ਸਹਾਇਤਾ ਪਹੁੰਚਾ ਕੇ ਸਰਕਾਰ ਨੇ ਸਪਸ਼ਟ ਕੀਤਾ ਕਿ ਧੀਆਂ ਬੋਝ ਨਹੀਂ, ਸਗੋਂ ਸਮਾਜ ਦੀ ਤਾਕਤ ਹਨ।

ਰਾਜ ਦੇ ਵਿਕਾਸ ਬਜਟ ਵਿੱਚੋਂ 13,987 ਕਰੋੜ ਰੁਪਏ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਰਾਖਵੇਂ ਰੱਖਣਾ ਸਾਲ 2025 ਦੀ ਸਭ ਤੋਂ ਵੱਡੀ ਨੀਤੀਕ ਉਪਲਬਧੀ ਰਿਹਾ। ਇਹ ਰਕਮ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹਕੀਕਤ ਬਣਾਉਣ ਵੱਲ ਮਜ਼ਬੂਤ ਕਦਮ ਹੈ।

ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਅੰਤਰਜਾਤੀ ਵਿਆਹਾਂ ਲਈ ਵਿੱਤੀ ਸਹਾਇਤਾ ਦੇ ਕੇ ਪੰਜਾਬ ਸਰਕਾਰ ਨੇ ਸਮਾਜ ਨੂੰ ਸਪਸ਼ਟ ਸੰਦੇਸ਼ ਦਿੱਤਾ ਕਿ ਭੇਦਭਾਵ ਦੀ ਕੋਈ ਥਾਂ ਨਹੀਂ। ਇਹ ਕਦਮ ਕਾਨੂੰਨ ਨਾਲੋਂ ਵੱਧ ਸਮਾਜਿਕ ਸੋਚ ਵਿੱਚ ਬਦਲਾਅ ਦੀ ਨਿਸ਼ਾਨੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਲ 2025 ਨੇ ਇਹ ਸਾਬਤ ਕੀਤਾ ਕਿ ਪੰਜਾਬ ਸਰਕਾਰ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਸਾਲ ਸਿਰਫ਼ ਪ੍ਰਾਪਤੀਆਂ ਦਾ ਨਹੀਂ, ਬਲਕਿ ਇੱਕ ਨਵੀਂ ਸਮਾਜਿਕ ਦਿਸ਼ਾ ਦੀ ਨੀਂਹ ਰੱਖਣ ਵਾਲਾ ਸਾਲ ਬਣਿਆ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...