ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ— ਡਾ. ਬਲਜੀਤ ਕੌਰ

by | Jan 5, 2026 | breaking news, daily | 0 comments

ਨਸ਼ਾ ਮੁਕਤ ਮੁਹਿੰਮ ਨੂੰ ਮਜ਼ਬੂਤੀ ਦੇਣ ਲਈ 467.49 ਲੱਖ ਰੁਪਏ ਖਰਚ

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਜਾਗਰੂਕਤਾ ਕੈਂਪਾਂ ਦੀ ਵਿਸਤ੍ਰਿਤ ਲੜੀ

ਚੰਡੀਗੜ੍ਹ, 4 ਜਨਵਰੀ:

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਸਪਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ। ਨਸ਼ਾ ਮੁਕਤ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਕੁੱਲ 467.49 ਲੱਖ ਰੁਪਏ ਖਰਚ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ, ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਵਿਸਤ੍ਰਿਤ ਯੋਜਨਾਬੰਦੀ ਤਹਿਤ ਕਈ ਕਾਰਜਕ੍ਰਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਕੇ ਲਾਗੂ ਕੀਤੇ ਗਏ ਹਨ, ਜਿਨ੍ਹਾਂ ਲਈ ਵਿੱਤੀ ਸਰੋਤ ਵੀ ਮੁਹੱਈਆ ਕਰਵਾਏ ਗਏ ਹਨ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਨਸ਼ਾ ਮੁਕਤ ਮੁਹਿੰਮ ਤਹਿਤ 107.22 ਲੱਖ ਰੁਪਏ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਿਆਪਕ ਜਨ-ਜਾਗਰੂਕਤਾ ਗਤੀਵਿਧੀਆਂ ਲਈ 202.99 ਲੱਖ ਰੁਪਏ, ਜਦਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਲਈ 109.12 ਲੱਖ ਰੁਪਏ ਖਰਚ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੀ ਸਭ ਤੋਂ ਵੱਡੀ ਮਾਰ ਸੂਬੇ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਪੈਂਦੀ ਹੈ। ਕਈ ਮਾਵਾਂ ਆਪਣੇ ਪੁੱਤਰਾਂ ਦੇ ਭਵਿੱਖ ਲਈ ਹਰ ਰੋਜ਼ ਦੁਆਵਾਂ ਕਰਦੀਆਂ ਹਨ, ਕਈ ਬੱਚੇ ਆਪਣੇ ਪਿਤਾ ਦੀਆਂ ਅੱਖਾਂ ਵਿੱਚੋਂ ਉਮੀਦ ਮੁੱਕਦੀ ਹੋਈ ਵੇਖਦੇ ਹਨ ਅਤੇ ਕਈ ਘਰਾਂ ਦੀਆਂ ਖੁਸ਼ੀਆਂ ਨਸ਼ਿਆਂ ਦੀ ਭੇਟ ਚੜ੍ਹ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਦਰਦ ਨੂੰ ਡੂੰਘਾਈ ਨਾਲ ਸਮਝਦੀ ਹੈ ਅਤੇ ਨਸ਼ਾ ਮੁਕਤ ਪੰਜਾਬ ਦੀ ਲੜਾਈ ਨੂੰ ਸਿਰਫ਼ ਪ੍ਰਸ਼ਾਸਕੀ ਨਹੀਂ, ਸਗੋਂ ਮਨੁੱਖੀ ਅਤੇ ਸੰਵੇਦਨਸ਼ੀਲ ਦ੍ਰਿਸ਼ਟੀਕੋਣ ਨਾਲ ਅੱਗੇ ਵਧਾ ਰਹੀ ਹੈ।

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਕੇਵਲ ਨਸ਼ਿਆਂ ਨੂੰ ਜੜੋਂ ਖਤਮ ਕਰਨਾ ਹੀ ਨਹੀਂ, ਸਗੋਂ ਹਰ ਨੌਜਵਾਨ ਨੂੰ ਮੁੜ ਸੁਪਨੇ ਵੇਖਣ ਦਾ ਹੌਸਲਾ ਦੇਣਾ, ਹਰ ਮਾਂ ਦੇ ਅੰਸੂ ਪੋਂਝਣਾ ਅਤੇ ਹਰ ਪਰਿਵਾਰ ਵਿੱਚ ਖੁਸ਼ਹਾਲੀ ਵਾਪਸ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਦ੍ਰਿੜ੍ਹ ਸੰਕਲਪ ਹੈ ਕਿ ਪੰਜਾਬ ਦਾ ਹਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਤਰੱਕੀ ਅਤੇ ਸਨਮਾਨ ਭਰਿਆ ਜੀਵਨ ਬਤੀਤ ਕਰਦਾ ਹੋਇਆ ਅੱਗੇ ਵਧੇ।

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਰਾਹੁਲ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਕੇਸ਼ਵ ਹਿੰਗੋਨੀਆਂ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਜਾਇੰਟ ਸਕੱਤਰ ਸ੍ਰੀ ਆਨੰਦ ਸਾਗਰ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...