ਭਗਵੰਤ ਮਾਨ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਦੋਵਾਂ ਵਜੋਂ ਫੇਲ੍ਹ: ਹਰਸਿਮਰਤ ਕੌਰ ਬਾਦਲ

by | Jan 6, 2026 | breaking news, daily, politics | 0 comments

ਜ਼ੋਰ ਦੇ ਕੇ ਕਿਹਾ ਕਿ ਅਰਵਿੰਦ ਕੇਵਰੀਵਾਲ ਤੇ ਉਹਨਾਂ ਦਾ ਗਿਰੋਹ ਪੰਜਾਬ ਨੂੰ ਮਨਮਰਜ਼ੀ ਮੁਤਾਬਕ ਲੁੱਟ ਰਹੇ ਨੇ
ਬਠਿੰਡਾ, 5 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਦੋਹਾਂ ਵਜੋਂ ਫੇਲ੍ਹ ਸਾਬਤ ਹੋਏ ਹਨ ਤੇ ਉਹਨਾਂ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਭਗਵੰਤ ਮਾਨ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਹੈ। ਉਹਨਾਂ ਕਿਹਾ ਕਿ ਗੈਂਗਸਟਰ ਮਨਮਰਜ਼ੀ ਨਾਲ ਕੰਮ ਕਰ ਰਹੇ ਹਨ ਅਤੇ ਆਪਣੀ ਮਰਜ਼ੀ ਮੁਤਾਬਕ ਲੋਕਾਂ ਤੋਂ ਫਿਰੌਤੀਆਂ ਵਸੂਲ ਰਹੇ ਹਨ ਤੇ ਕਤਲ ਕਰ ਰਹੇ ਹਨ। ਉਹਨਾਂ ਕਿਹਾ ਕਿ ਰੋਜ਼ਾਨਾ ਹੀ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਹਾਲ ਹੀ ਵਿਚ ਅੰਮ੍ਰਿਤਸਰ ਵਿਚ ਵਿਆਹ ਪਾਰਟੀ ਵਿਚ ਇਕ ਪਿੰਡ ਦੇ ਸਰਪੰਚ ਦਾ ਕਤਲ ਹੋਇਆ ਹੈ ਤੇ ਨਾਲ ਹੀ ਕਪੂਰਥਲਾ ਵਿਚ ਇਕ ਐਨ ਆਰ ਆਈ ਮਹਿਲਾ ਤੇ ਮੋਗਾ ਵਿਚ ਪੰਚਾਇਤ ਮੈਂਬਰ ਦਾ ਕਤਲ ਹੋਇਆ ਹੈ।
ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕਿਹਾ ਕਿ ਇਥੇ ਹੀ ਬੱਸ ਨਹੀਂ ਮੁੱਖ ਮੰਤਰੀ ਨੇ ਸੂਬਾ ਅਰਵਿੰਦ ਕੇਜਰੀਵਾਲ ਤੇ ਉਹਨਾਂ ਦੇ ਗਿਰੋਹ ਹਵਾਲੇ ਕਰ ਦਿੱਤਾ ਹੈ ਜੋ ਦੋਵੇਂ ਹੱਥਾਂ ਨਾਲ ਸੂਬੇ ਅਤੇ ਇਹਨਾਂ ਦੇ ਸਰੋਤਾਂ ਨੂੰ ਲੁੱਟ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਦੀਆਂ ਜਾਇਦਾਦਾਂ ਆਮ ਆਦਮੀ ਪਾਰਟੀ ਦੇ ਸੂਬੇ ਵਿਚ ਚੋਣ ਪ੍ਰਚਾਰ ਵਾਸਤੇ ਵੇਚੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਲੁਧਿਆਣਾ ਦੇ ਨਗਰ ਨਿਗਮ ਦੀ ਹੱਦ ਵਿਚ ਵਾਧਾ ਕਰ ਕੇ 30 ਪਿੰਡ ਇਸ ਵਿਚ ਸ਼ਾਮਲ ਕਰ ਕੇ ਸ਼ਾਮਲਾਟਾਂ ਵੇਚਣ ਅਤੇ ਇਹ ਆਪ ਦੀਆਂ ਕਠਪੁਤਲੀਆਂ ਤੇ ਵਪਾਰੀਆਂ ਨੂੰ ਦੇਣ ਦਾ ਫੈਸਲਾ ਵੀ ਇਸੇ ਕਰ ਕੇ ਲਿਆ ਗਿਆ ਹੈ।
ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਬਠਿੰਡਾ ਵਿਚ ਵਪਾਰੀ ਮੇਲਾ ਰਾਮ ਦਾ ਪਹਿਲਾਂ ਦਿਨ ਦਿਹਾੜੇ ਕਤਲ ਹੋਇਆ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਲੋਕਾਂ ਦਾ ਸਰਕਾਰ ਵਿਚ ਵਿਸ਼ਵਾਸ ਬਹਾਲ ਕਰਾਉਣ ਵਾਸਤੇ ਕੋਈ ਠੋਸ ਕਦਮ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਰੋਜ਼ਾਨਾ ਲੋਕਾਂ ਦੇ ਕਤਲ ਹੋ ਰਹੇ ਹਨ ਪਰ ਉਹਨਾਂ ਗੈਂਗਸਟਰਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜੋ ਫਿਰੌਤੀਆਂ ਵਸੂਲ ਰਹੇ ਹਨ ਤੇ ਕਤਲ ਕਰ ਰਹੇ ਹਨ।

ਉਹਨਾਂ ਕਿਹਾ ਕਿ ਆਪ ਸਰਕਾਰ ਬਣਨ ਤੋਂ ਬਾਅਦ ਹੀ ਇਹ ਕਤਲ ਸ਼ੁਰੂ ਹੋ ਗਏ ਸਨ ਜਦੋਂ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਤੇ ਨਾਲ ਹੀ ਕਬੱਡੀ ਖਿਡਾਰੀਆਂ ਦੇ ਕਤਲ ਹੋਏ, ਪੰਜਾਬ ਖੁਫੀਆ ਦਫਤਰ ’ਤੇ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਅਤੇ ਪੁਲਿਸ ਥਾਣਿਆਂ ’ਤੇ ਹਮਲੇ ਹੋਏ।

ਜਦੋਂ ਉਹਨਾਂ ਨੂੰ ਪੱਤਰਕਾਰਾਂ ਤੇ ਆਰ ਟੀ ਆਈ ਕਾਰਕੁੰਨਾਂ ਖਿਲਾਫ ਦਰਜ ਹੋਏ ਕੇਸ ਬਾਰੇ ਪੁੱਛਿਆ ਗਿਆ ਤਾਂ ਸਰਦਾਰਨੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਕਦੇ ਵੀ ਪੱਤਰਕਾਰਾਂ ਨੂੰ ਇਸ ਤਰੀਕੇ ਨਿਸ਼ਾਨਾ ਨਹੀਂ ਬਣਾਇਆ ਗਿਆ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸਰਕਾਰ ਮੀਡੀਆ ਦੀ ਆਜ਼ਾਦੀ ਨੂੰ ਕੁਚਲਣਾ ਚਾਹੁੰਦੀ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਉਸਨੂੰ ਸਮਝ ਆ ਗਈ ਹੈ ਕਿ ਉਸਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਰਹੀ ਹੈ ਅਤੇ ਇਸਨੂੰ 2027 ਵਿਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...