ਐਸ.ਸੀ.ਕਮਿਸ਼ਨ ਵਲੋਂ ਵੱਖ ਵੱਖ ਮਾਮਲਿਆਂ ਵਿੱਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

by | Jan 8, 2026 | breaking news, daily | 0 comments

ਕਤਲ ਕਾਂਡ ਵਿਚ ਪੁਲਿਸ ਵਲੋਂ ਕਾਰਵਾਈ ਨਾ ਕਰਨ ਉਤੇ ਡੀ.ਐਸ.ਪੀ ਸਿਟੀ 1 ਪਟਿਆਲਾ ਤਲਬ

ਚੰਡੀਗੜ੍ਹ, 07 ਜਨਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਦੋ ਵੱਖ ਵੱਖ ਮਾਮਲਿਆਂ ਵਿਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਨੂੰ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ
ਰਾਮ ਪ੍ਰਸ਼ਾਦ ਪੁੱਤਰ ਸ਼੍ਰੀ ਵਾਸਦੇਵ ਉਮਰ 70 ਸਾਲ ਵਾਸੀ ਪਿੰਡ ਬਲਬੇੜਾ ਜਿਲ੍ਹਾ ਅਤੇ ਤਹਿਸੀਲ ਪਟਿਆਲਾ ਨੇ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਲੜਕਾ ਗੁਰਤੇਜ ਸਿੰਘ ਦੁਕਾਨ ਤੇ ਕੰਮ ਕਰਦਾ ਅਤੇ ਮਿਤੀ 13-12-2025 ਨੂੰ ਉਹ ਕੰਮ ਤੇ ਗਿਆ ਅਤੇ ਉਨ੍ਹਾਂ ਨੂੰ ਉਸੇ ਦਿਨ ਸਵੇਰੇ 11 ਵਜੇ ਫੋਨ ਆਇਆ ਕਿ ਗੁਰਤੇਜ ਸਿੰਘ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮ੍ਰਿਤਕ ਦੇਹ ਮੋਰਚੂਰੀ ਵਿੱਚ ਰਖਵਾ ਦਿੱਤੀ ਸੀ। ਥਾਣਾ ਸਿਵਲ ਲਾਈਨ ਪਟਿਆਲਾ ਨੇ ਸਾਡੀ ਕਿਸੇ ਤਰ੍ਹਾਂ ਦੀ ਕੋਈ ਸੁਣਵਾਈ ਨਹੀ ਕੀਤੀ, ਉਲਟ 174 ਦੀ ਕਾਰਵਾਈ ਕਰਕੇ ਸਾਨੂੰ ਕਿਹਾ ਕਿ ਇਨ੍ਹਾਂ ਦਾ ਸੰਸਕਾਰ ਕਰ ਦਿਓ। ਜਦੋ ਅਸੀ ਆਪ ਲੜਕੇ ਦੀ ਮ੍ਰਿਤਕ ਦੇਹ ਨੂੰ ਦੇਖਿਆ ਤਾਂ ਉਹ ਅੱਗ ਨਾਲ ਬੁਰੀ ਤਰ੍ਹਾਂ ਝੁਲਸੀ ਹੋਈ ਸੀ।

ਇਸ ਮਾਮਲੇ ਵਿਚ ਕਮਿਸ਼ਨ ਵਲੋਂ ਪਟਿਆਲਾ ਪੁਲਿਸ ਨੂੰ ਕਾਰਵਾਈ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਪ੍ਰੰਤੂ ਪੁਲਿਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਸਬੰਧੀ ਕਾਰਵਾਈ ਕਰਦਿਆਂ ਡੀ.ਐਸ.ਪੀ ਸਿਟੀ 1 ਪਟਿਆਲਾ ਸਤਨਾਮ ਸਿੰਘ ਨੂੰ ਮਿਤੀ 14 ਜਨਵਰੀ 2026 ਨੂੰ ਤਲਬ ਕੀਤਾ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਦੀਪ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਧਾਮੋ ਮਾਜਰਾ ਪਟਿਆਲਾ ਵਲੋਂ ਥਾਣੇਦਾਰ ਬਲਜੀਤ ਸਿੰਘ ਖਿਲਾਫ ਪੁਲਿਸ ਕੋਲ ਦਰਜ਼ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀਆਂ ਹਦਾਇਤਾਂ ਦੇ ਬਾਵਜੂਦ ਕਾਰਵਾਈ ਅਮਲ ਵਿੱਚ ਨਾ ਲਿਆਉਣ ਦੇ ਮਾਮਲੇ ਵਿਚ ਪਟਿਆਲਾ ਜ਼ਿਲ੍ਹੇ ਦੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਐਸ.ਪੀ. ਸਵਰਨਜੀਤ ਕੌਰ ਨੂੰ 14 ਜਨਵਰੀ 2026 ਨੂੰ ਤਲਬ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...