‘ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ: ਹਰਦੀਪ ਸਿੰਘ ਮੁੰਡੀਆਂ

by | Jan 10, 2026 | breaking news, daily | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

*‘ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ: ਹਰਦੀਪ ਸਿੰਘ ਮੁੰਡੀਆਂ*

*ਈਜ਼ੀ ਰਜਿਸਟਰੀ ਤਹਿਤ ਹੋਏ ਡਿਜੀਟਲ ਸੁਧਾਰਾਂ ਨਾਲ ਭ੍ਰਿਸ਼ਟਾਚਾਰ ਦਾ ਹੋਇਆ ਖ਼ਾਤਮਾ, ਲੋਕਾਂ ਦਾ ਭਰੋਸਾ ਵਧਿਆ ਅਤੇ ਜਾਇਦਾਦ ਰਜਿਸਟ੍ਰੇਸ਼ਨ ਦੌਰਾਨ ਵੀ.ਆਈ.ਪੀ. ਸੱਭਿਆਚਾਰ ਕੀਤਾ ਖ਼ਤਮ: ਹਰਦੀਪ ਸਿੰਘ ਮੁੰਡੀਆਂ*

*ਪ੍ਰਾਜੈਕਟ ਬਣਿਆ ਲੋਕਾਂ ਨੂੰ ਪਾਰਦਰਸ਼ੀ ਅਤੇ ਆਸਾਨ ਸੇਵਾਵਾਂ ਦੇਣ ਵਾਲੀ ਨਿਵੇਕਲੀ ਪਹਿਲ: ਹਰਦੀਪ ਸਿੰਘ ਮੁੰਡੀਆਂ*

*ਈਜ਼ੀ ਰਜਿਸਟਰੀ ਅਧੀਨ ਡਿਜੀਟਲ ਸੁਧਾਰਾਂ ਨਾਲ ਪੰਜਾਬ ਵਿੱਚ ਹੁਣ ਤੱਕ ਸਭ ਤੋਂ ਵੱਧ ਜਾਇਦਾਦ ਰਜਿਸਟਰੀਆਂ ਹੋਈਆਂ: ਹਰਦੀਪ ਸਿੰਘ ਮੁੰਡੀਆਂ*

*ਚੰਡੀਗੜ੍ਹ, 9 ਜਨਵਰੀ:*

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ ਜਿਸ ਨਾਲ ਸੂਬੇ ਭਰ ਵਿੱਚ ਮਜ਼ਬੂਤ ਅਤੇ ਲਗਾਤਾਰ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਜੁਲਾਈ 2025 ਵਿੱਚ ਇਸ ਦੀ ਸ਼ੁਰੂਆਤ ਤੋਂ ਲੈ ਕੇ ਦਸੰਬਰ 2025 ਤੱਕ ਕੁੱਲ 370967 ਰਜਿਸਟਰੀਆਂ ਕੀਤੀਆਂ ਗਈਆਂ, ਜੋ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਨਾਗਰਿਕ-ਪੱਖੀ ਸੇਵਾਵਾਂ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ ਨੂੰ ਮਿਲਿਆ ਲੋਕਾਂ ਦਾ ਹੁੰਗਾਰਾ ਸਪੱਸ਼ਟ ਕਰਦਾ ਹੈ ਕਿ ਲੋਕ ਅਜਿਹੀ ਪ੍ਰਣਾਲੀ ’ਤੇ ਭਰੋਸਾ ਕਰਦੇ ਹਨ, ਜੋ ਪਾਰਦਰਸ਼ੀ, ਸਮਾਂਬੱਧ ਅਤੇ ਪਰੇਸ਼ਾਨੀ-ਮੁਕਤ ਹੋਵੇ। ਉਨ੍ਹਾਂ ਦੱਸਿਆ ਕਿ ਸਿਰਫ਼ ਛੇ ਮਹੀਨਿਆਂ ਦੌਰਾਨ ਜਾਇਦਾਦ ਨਾਲ ਸਬੰਧਤ 3.70 ਲੱਖ ਤੋਂ ਵੱਧ ਰਜਿਸਟਰੀਆਂ ਦਰਜ ਕੀਤੀਆਂ ਗਈਆਂ ਹਨ, ਜੋ ਇਨ੍ਹਾਂ ਸੁਧਾਰਾਂ ਦੀ ਸਫ਼ਲਤਾ ਦੀ ਗਵਾਹੀ ਭਰਦੀ ਹੈ।

ਇਸ ਸਬੰਧੀ ਮਹੀਨਾਵਾਰ ਅੰਕੜੇ ਸਾਂਝੇ ਕਰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਜੁਲਾਈ 2025 ਵਿੱਚ 64965 ਦਸਤਾਵੇਜ਼ ਰਜਿਸਟਰ ਕੀਤੇ ਗਏ,ਅਗਸਤ ਵਿੱਚ 62001, ਸਤੰਬਰ ਵਿੱਚ 55814 ਅਤੇ ਅਕਤੂਬਰ ਵਿੱਚ 53610 ਦਸਤਾਵੇਜ਼ ਰਜਿਸਟਰ ਕੀਤੇ ਗਏ। ਉਨ੍ਹਾਂ ਕਿਹਾ ਕਿ ਨਵੰਬਰ ਵਿੱਚ ਰਜਿਸਟਰੀਆਂ ਨਾਲ ਸਬੰਧਤ 58200 ਦਸਤਾਵੇਜ਼ ਦਰਜ ਕੀਤੇ ਗਏ ਜਦੋਂ ਕਿ ਦਸੰਬਰ ਵਿੱਚ ਸਭ ਤੋਂ ਵੱਧ 76377 ਰਜਿਸਟਰੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ, ‘‘ਰਜਿਸਟ੍ਰੇਸ਼ਨਾਂ ਵਿੱਚ ਇਹ ਨਿਰੰਤਰ ਵਾਧਾ ਆਸਾਨ ਅਤੇ ਤਕਨਾਲੋਜੀ-ਆਧਾਰਤ ਜਾਇਦਾਦ ਰਜਿਸਟ੍ਰੇਸ਼ਨ ਢਾਂਚੇ ਵਿੱਚ ਵਧ ਰਹੇ ਲੋਕਾਂ ਦੇ ਭਰੋਸੇ ਨੂੰ ਪ੍ਰਤੱਖ ਕਰਦਾ ਹੈ।’’

ਇਨ੍ਹਾਂ ਢਾਂਚਾਗਤ ਸੁਧਾਰਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਈਜ਼ੀ ਰਜਿਸਟਰੀ ਰਾਹੀਂ ਦਸਤਾਵੇਜ਼ਾਂ ਦੀ ਆਨਲਾਈਨ ਪ੍ਰੀ-ਸਕਰੂਟਨੀ ਸ਼ੁਰੂ ਕੀਤੀ ਗਈ ਹੈ, ਦਫ਼ਤਰੀ ਕਾਰਵਾਈ ਵਿੱਚ ਹੁੰਦੀ ਦੇਰੀ ਨੂੰ ਕਾਫ਼ੀ ਹੱਦ ਤੱਕ ਘਟਾਇਆ ਗਿਆ ਹੈ ਅਤੇ ਸਬ-ਰਜਿਸਟਰਾਰ ਦਫਤਰਾਂ ਵਿੱਚ ਪਹੁੰਚ ਆਸਾਨ ਹੋਈ ਹੈ। ਮੰਤਰੀ ਨੇ ਦੱਸਿਆ, ‘‘ਸੇਲ ਡੀਡ ਦੀਆਂ ਦਸਤਖ਼ਤ ਰਹਿਤ ਕਾਪੀਆਂ ਦੀ ਹੁਣ 48 ਘੰਟਿਆਂ ਦੇ ਅੰਦਰ ਆਨਲਾਈਨ ਜਾਂਚ ਕੀਤੀ ਜਾਂਦੀ ਹੈ, ਜਿਸ ਨਾਲ ਖੱਜਲ-ਖੁਆਰੀ ਕਾਫ਼ੀ ਘਟੀ ਹੈ ਅਤੇ ਭ੍ਰਿਸ਼ਟਾਚਾਰ ਦੇ ਰਸਤੇ ਪ੍ਰਭਾਵਸ਼ਾਲੀ ਢੰਗ ਨਾਲ ਬੰਦ ਹੋਏ ਹਨ।’’ ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਉਠਾਏ ਗਏ ਸਾਰੇ ਇਤਰਾਜ਼ਾਂ ਦੀ ਨਿਗਰਾਨੀ ਸਿੱਧੇ ਤੌਰ ’ਤੇ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼. ਵੱਲੋਂ ਕੀਤੀ ਜਾਂਦੀ ਹੈ ਤਾਂ ਜੋ ਜਵਾਬਦੇਹੀ ਯਕੀਨੀ ਬਣੇ ਅਤੇ ਬੇਲੋੜੀਆਂ ਰੁਕਾਵਟਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।

ਮਾਲ ਮੰਤਰੀ ਨੇ ਕਿਹਾ ਕਿ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਸਿਧਾਂਤ ਨੂੰ ਲਾਗੂ ਕਰਨ ਨਾਲ ਲੰਮੀਆਂ-ਲੰਮੀਆਂ ਕਤਾਰਾਂ ਅਤੇ ਪੱਖਪਾਤ ਵਤੀਰੇ ਤੋਂ ਨਿਜਾਤ ਮਿਲੀ ਹੈ, ਜਿਸ ਨਾਲ ਜਾਇਦਾਦ ਰਜਿਸਟ੍ਰੇਸ਼ਨ ਦੌਰਾਨ ਵੀ.ਆਈ.ਪੀ. ਸੱਭਿਆਚਾਰ ਦਾ ਖ਼ਾਤਮਾ ਹੋਇਆ ਹੈ। ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ,‘‘ ਲੋਕਾਂ ਨੂੰ ਹੁਣ ਆਪਣੇ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਦਸਤਾਵੇਜ਼ ਰਜਿਸਟਰ ਕਰਵਾਉਣ ਦੀ ਆਜ਼ਾਦੀ ਹੈ। ਇਸ ਨਾਲ ਅਜਾਰੇਦਾਰੀ ਦਾ ਲੱਕ ਟੁੱਟਿਆ ਹੈ ਅਤੇ ਸਭ ਲਈ ਨਿਰਪੱਖ ਅਤੇ ਬਰਾਬਰ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਈ ਗਈ ਹੈ।’’

ਇਸ ਪਹਿਲਕਦਮੀ ਦੇ ਇੱਕ ਹੋਰ ਲੋਕ-ਪੱਖੀ ਪਹਿਲੂ ਨੂੰ ਉਜਾਗਰ ਕਰਦਿਆਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਬਿਨੈਕਾਰਾਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਸਬੰਧੀ ਕਾਰਵਾਈ ਦੇ ਹਰ ਪੜਾਅ ਜਿਵੇਂ ਜਾਂਚ, ਭੁਗਤਾਨ ਅਤੇ ਅਪੁਆਇੰਟਮੈਂਟ ਦੇ ਲੈਣ-ਦੇਣ ਬਾਰੇ ਆਟੋਮੇਟਡ ਵੱਟਸਐਪ ਅਪਡੇਟ ਭੇਜੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਰੂਪ ਵਿੱਚ ਰਿਸ਼ਵਤ ਮੰਗਣ ਦੀ ਰਿਪੋਰਟ ਕਰਨ ਲਈ ਇੱਕ ਸਿੱਧੀ ਸ਼ਿਕਾਇਤ ਪ੍ਰਣਾਲੀ ਵੀ ਬਣਾਈ ਗਈ ਹੈ ਤਾਂ ਜੋ ਜ਼ਿਲ੍ਹਾ ਪੱਧਰ ’ਤੇ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

ਹੋਰ ਸਹੂਲਤਾਂ ਦਾ ਵੇਰਵਾ ਦਿੰਦਿਆਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਲੋਕ ‘ਡਰਾਫਟ ਮਾਈ ਡੀਡ’ ਮਾਡਿਊਲ ਰਾਹੀਂ ਸੇਲ ਡੀਡ ਖ਼ੁਦ ਤਿਆਰ ਕਰ ਸਕਦੇ ਹਨ ਜਾਂ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਸਥਾਪਿਤ ਸੇਵਾ ਕੇਂਦਰ ਕਾਊਂਟਰਾਂ ਤੋਂ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਜਾਂ ਫਿਰ ਘਰ ਬੈਠੇ ਹੀ ਹੈਲਪਲਾਈਨ 1076 ਰਾਹੀਂ ਰਜਿਸਟ੍ਰੇਸ਼ਨ ਸਬੰਧੀ ਦਸਤਾਵੇਜ਼ ਤਿਆਰ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 25 ਬੈਂਕਾਂ ਰਾਹੀਂ ਇੱਕੋ ਵਾਰ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ ਦਾ ਆਨਲਾਈਨ ਭੁਗਤਾਨ ਕਰਨ ਨਾਲ ਇਹ ਪ੍ਰਕਿਰਿਆ ਹੋਰ ਵੀ ਸੁਖਾਲੀ ਹੋ ਗਈ ਹੈ ਜਿਸ ਨਾਲ ਲੋਕਾਂ ਲਈ ਸਹੂਲਤ ਵਧੀ ਹੈ।

ਮਾਲ ਮੰਤਰੀ ਨੇ ਦੱਸਿਆ ਕਿ ਪਹਿਲਾਂ ਤੋਂ ਅਪੁਆਇੰਟਮੈਂਟ ਲੈ ਚੁੱਕੇ ਅਤੇ ਪੂਰੇ ਦਸਤਾਵੇਜ਼ਾਂ ਵਾਲੇ ਨਾਗਰਿਕਾਂ ਨੂੰ ਤਰਜੀਹ ਦੇਣ ਲਈ ਇੱਕ ‘ਏਕੀਕ੍ਰਿਤ ਟੋਕਨ ਪ੍ਰਬੰਧਨ ਪ੍ਰਣਾਲੀ’ ਵੀ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਲੋਕਾਂ ਨੂੰ ਜ਼ਿਆਦਾ ਉਡੀਕ ਨਹੀਂ ਕਰਨੀ ਪੈਂਦੀ ਅਤੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਇਕਸਾਰ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਪਗ੍ਰੇਡ ਕੀਤੇ ਸਰਵਰ, ਸਿਖਲਾਈ ਪ੍ਰਾਪਤ ਸਟਾਫ ਅਤੇ ਮਿਆਰੀ ਪ੍ਰਕਿਰਿਆਵਾਂ ਨੇ ਲੋਕਾਂ ਦਾ ਭਰੋਸਾ ਹੋਰ ਵਧਾਇਆ ਹੈ ਜਿਸ ਨਾਲ ਸੂਬੇ ਵਿੱਚ ਮਾਲੀਆ ਉਗਰਾਹੀ ਵਿੱਚ ਵੀ ਸੁਧਾਰ ਹੋਇਆ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...