ਅਕਾਲੀ ਵੱਲੋਂ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ’ਦੇ ਆਤਿਸ਼ੀ ਖਿਲਾਫ ਵਿਸ਼ਾਲ ਰੋਸ ਮੁਜ਼ਾਹਰੇ

by | Jan 11, 2026 | breaking news, daily, politics | 0 comments

ਪਾਰਟੀ ਨੇ ਆਤਿਸ਼ੀ ਖਿਲਾਫ ਕੇਸ ਦਰਜ ਕਰ ਕੇ ਉਸਨੂੰ ਗ੍ਰਿਫਤਾਰ ਕੀਤੇ ਜਾਣ ਅਤੇ ਉਸਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ ਦੀ ਮੰਗ ਕੀਤੀ

ਇਹ ਵੀ ਮੰਗ ਕੀਤੀ ਕਿ ਜਿਹੜੇ ਸਿੱਖ ਗੁਰੂ ਸਾਹਿਬਾਨ, ਸਿੱਖ ਆਗੂਆਂ ਅਤੇ ਸਿੱਖ ਸੰਸਥਾਵਾਂ ਖਿਲਾਫ ਵੀਡੀਓ ਪਾ ਰਹੇ ਹਨ, ਉਹਨਾਂ ਖਿਲਾਫ ਵੀ ਕਾਰਵਾਈ ਹੋਵੇ

ਚੰਡੀਗੜ੍ਹ, 10 ਜਨਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਵਿਚ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਮਾਰਲੇਨਾ ਵੱਲੋਂ ਵਿਧਾਨ ਸਭਾ ਵਿਚ ਸਿੱਖ ਗੁਰੂ ਸਾਹਿਬਾਨ ਦੇ ਖਿਲਾਫ ਟਿੱਪਣੀਆਂ ਲਈ ਉਹਨਾਂ ਦੇ ਖਿਲਾਫ ਕੇਸ ਦਰਜ ਕਰਨ ਅਤੇ ਉਹਨਾਂ ਦੀ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਖਾਰਜ ਕਰਨ ਦੀ ਮੰਗ ਨੂੰ ਲੈ ਕੇ ਸਾਰੇ ਪੰਜਾਬ ਵਿਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਦਿੱਤੇ।
ਇਹਨਾਂ ਰੋਸ ਧਰਨਿਆਂ ਦੌਰਾਨ ਸੂਬੇ ਭਰ ਵਿਚ ਉਹਨਾਂ ਨੂੰ ਭਰਵਾਂ ਲੋਕ ਹੁੰਗਾਰਾ ਮਿਲਿਆ। ਇਸ ਮੌਕੇ ਆਤਿਸ਼ੀ ਮਾਰਲੇਨਾ ਦੇ ਪੁਤਲੇ ਸਾੜਨ ਤੋਂ ਇਲਾਵਾ ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀਕਿ ਸਾਬਕਾ ਮੁੱਖ ਮੰਤਰੀ ਅਤੇ ਇਸ ਸਾਜ਼ਿਸ਼ ਪਿੱਛੇ ਸਾਜ਼ਿਸ਼ ਘਾੜਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

ਅਕਾਲੀ ਦਲ ਦੇ ਵਫਦਾਂ ਨੇ ਸਾਰੇ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਸੌਂਪੇ ਜਿਸ ਵਿਚ ਉਹਨਾਂ ਨੇ ਅਪੀਲ ਕੀਤੀ ਕਿ ਪੰਜਾਬ ਦੇ ਰਾਜਪਾਲ ਅਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਤੁਰੰਤ ਆਤਿਸ਼ੀ ਮਾਰਲੇਨਾ ਦੇ ਖਿਲਾਫ ਕਾਰਵਾਈ ਕਰਨ।

ਮੰਗ ਪੱਤਰਾਂ ਵਿਚ ਸਪਸ਼ਟ ਕੀਤਾ ਗਿਆ ਕਿ ਆਤਿਸ਼ੀ ਨੇ ਜਾਣ ਬੁੱਝ ਕੇ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਧਰਮ ਦੀ ਰਾਖੀ ਖ਼ਾਤਰ ਦਿੱਤੀ ਸ਼ਹਾਦਤ ’ਤੇ ਚਰਚਾ ਦੌਰਾਨ ਗੁਰੂ ਸਾਹਿਬਾਨ ਖਿਲਾਫ ਟਿੱਪਣੀਆਂ ਕੀਤੀਆਂ। ਮੰਗ ਪੱਤਰਾਂ ਵਿਚ ਕਿਹਾ ਗਿਆ ਕਿ ਇਹ ਟਿੱਪਣੀਆਂ ਦਿੱਲੀ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਹਨ ਅਤੇ ਇਹ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਲਈ ਉਹਨਾਂ ਖਿਲਾਫ ਕੇਸ ਦਰਜ ਕਰਨ ਤੇ ਉਹਨਾਂ ਦੀ ਗ੍ਰਿਫਤਾਰੀ ਦਾ ਢੁਕਵਾਂ ਮਾਮਲਾ ਬਣਦਾ ਹੈ। ਮੰਗ ਪੱਤਰ ਵਿਚ ਕਿਹਾ ਗਿਆ ਕਿ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਖਿਲਾਫ ਕੀਤੀਆਂ ਅਪਮਾਨਜਨਕ ਟਿੱਪਣੀਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੈ ਜਿਸ ਕਾਰਨ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚ ਵੱਡਾ ਰੋਸ ਹੈ।

ਮੰਗ ਪੱਤਰ ਵਿਚ ਕਿਹਾ ਗਿਆ ਕਿ ਹਾਲ ਹੀ ਵਿਚ ਸਿੱਖ ਗੁਰੂ ਸਾਹਿਬਾਨ, ਸਿੱਖ ਆਗੂਆਂ ਤੇ ਸਿੱਖ ਸੰਸਥਾਵਾਂ ਖਿਲਾਫ ਵੀ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਗਈਆਂ ਜਿਹਨਾਂ ਦਾ ਮਕਸਦ ਸਮਾਜ ਵਿਚ ਤਣਾਅ ਪੈਦਾ ਕਰਨਾ ਹੈ ਅਤੇ ਇਸ ਨਾਲ ਸੂਬੇ ਦਾ ਮਾਹੌਲ ਖਰਾਬ ਹੋ ਸਕਦਾ ਹੈ। ਉਹਨਾਂ ਕਿਹਾ ਕਿ ਇਹ ਵੀ ਸੱਚਾਈ ਹੈ ਕਿ ਇਹਨਾਂ ਵੀਡੀਓਜ਼ ਦਾ ਮਕਸਦ ਸਿੱਖ ਸੰਸਕਾਵਾਂ ਨੂੰ ਬਦਨਾਮ ਕਰਨਾ ਹੈ ਤੇ ਇਸ ਤੋਂ ਸਿੱਖ ਸੰਗਤ ਚੌਕਸ ਹੈ। ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਸੋਸ਼ਲ ਮੀਡੀਆ ਤੋਂ ਅਜਿਹੇ ਸਾਰੇ ਵੀਡੀਓ ਕਲਿੱਪ ਹਟਾਏ ਜਾਣ ਅਤੇ ਇਹਨਾਂ ਨੂੰ ਪੋਸਟ ਕਰਨ ਵਾਲਿਆਂ ਦੇ ਖਿਲਾਫ ਸਾਈਬਰ ਅਪਰਾਧ ਕਾਨੂੰਨਾਂ ਤਹਿਤ ਬਣਦੇ ਕੇਸ ਦਰਜ ਕੀਤੇ ਜਾਣ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...