ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

by | Jan 11, 2026 | breaking news, daily | 0 comments

• ਮਾਨ ਸਰਕਾਰ ਨੇ ਸੂਬੇ ਦੀਆਂ ਅਥਾਹ ਸਮਰੱਥਾਵਾਂ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵਾਸਤੇ ਡਿਫੈਂਸ ਸਕਿੱਲਜ਼ ਕਨਕਲੇਵ ਦੀ ਕੀਤੀ ਮੇਜ਼ਬਾਨੀ

• ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦੀ ਹਿੱਸਾ ਹੋਣ ਦੇ ਬਾਵਜੂਦ ਦੇਸ਼ ਦੀ ਸੈਨਾ ਵਿੱਚ ਸੂਬੇ ਦਾ ਯੋਗਦਾਨ 12 ਫ਼ੀਸਦੀ ਤੋਂ ਵੱਧ: ਅਮਨ ਅਰੋੜਾ

• ਅਜੋਕੇ ਯੁੱਗ ਦੀਆਂ ਯੁੱਧ ਤਕਨੀਕਾਂ ਦੇ ਮੱਦੇਨਜ਼ਰ ਬਹਾਦਰੀ ਨੂੰ ਅਤਿ-ਆਧੁਨਿਕ ਹੁਨਰਾਂ ਨਾਲ ਲੈਸ ਕੀਤਾ ਜਾਣਾ ਸਮੇਂ ਦੀ ਲੋੜ: ਅਰੋੜਾ

• ਰੱਖਿਆ ਸਕੱਤਰ ਆਰ.ਕੇ. ਸਿੰਘ ਵੱਲੋਂ ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਸਰਕਾਰ ਦੀ ਸ਼ਲਾਘਾ

• ਪੰਜਾਬ ਸਰਕਾਰ ਨੇ ਹੁਨਰ ਵਿਕਾਸ ਨੂੰ ਹੁਲਾਰਾ ਦੇਣ ਲਈ ਐਸ.ਆਈ.ਡੀ.ਐਮ., ਨੈੱਸਕਾਮ, ਮਾਈਕ੍ਰੋਸਾਫਟ, ਆਈ.ਬੀ.ਐਮ. ਅਤੇ 1ਐਮ 1 ਬੀ ਨਾਲ ਸਮਝੌਤੇ ਕੀਤੇ ਸਹੀਬੱਧ

ਚੰਡੀਗੜ੍ਹ, 10 ਜਨਵਰੀ:
ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ) ਕਰਵਾਇਆ ਗਿਆ, ਜਿਸ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਲਈ ਹੁਨਰ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੰਮੇਲਨ ਨੇ ਰੱਖਿਆ ਨਿਰਮਾਣ ਖੇਤਰ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਸੂਬੇ ਨੂੰ ਅਹਿਮ ਸਰੋਤ ਵਜੋਂ ਉਭਾਰਨ ਵਾਲੇ ਪਲੇਟਫਾਰਮ ਵਜੋਂ ਭੂਮਿਕਾ ਨਿਭਾਈ।

ਇਸ ਸੰਮੇਲਨ ਵਿੱਚ ਰੱਖਿਆ ਸਕੱਤਰ (ਭਾਰਤ ਸਰਕਾਰ) ਸ੍ਰੀ ਰਾਜੇਸ਼ ਕੁਮਾਰ ਸਿੰਘ, ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਅਲਕਨੰਦਾ ਦਿਆਲ ਅਤੇ ਸੀਨੀਅਰ ਨੀਤੀ ਘਾੜ੍ਹਿਆਂ, ਪ੍ਰਮੁੱਖ ਡਿਫੈਂਸ ਪੀ.ਐਸ.ਯੂਜ਼ ਅਤੇ ਮੂਲ ਉਪਕਰਣ ਨਿਰਮਾਤਾਵਾਂ (ਓ.ਈ.ਐਮ.) ਤੋਂ ਉੱਘੇ ਉਦਯੋਗਪਤੀਆਂ, ਪ੍ਰਮੁੱਖ ਅਕਾਦਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਹੁਨਰ ਮਾਹਿਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਸੰਮੇਲਨ ਦਾ ਉਦੇਸ਼ ਇਕ ਅਜਿਹਾ ਉਦਯੋਗ ਪੱਖੀ ਹੁਨਰ ਵਿਕਾਸ ਈਕੋਸਿਸਟਮ ਸਿਰਜਣਾ ਸੀ ਜੋ ਆਧੁਨਿਕ ਯੁੱਧ ਅਤੇ ਏਅਰੋਸਪੇਸ ਸਬੰਧੀ ਉਭਰ ਰਹੀਆਂ ਤਕਨੀਕੀ ਮੰਗਾਂ ਨੂੰ ਪੂਰਾ ਕਰਦਾ ਹੈ।

ਸ੍ਰੀ ਅਮਨ ਅਰੋੜਾ ਨੇ ਮੁਗਲ ਯੁੱਗ ਤੋਂ ਲੈ ਕੇ ਹੁਣ ਤੱਕ ਭਾਰਤ ਦੀ ਰੱਖਿਆ ਵਿੱਚ ਪੰਜਾਬ ਦੇ ਯੋਗਦਾਨ ਦਾ ਹਵਾਲਾ ਦਿੰਦਿਆਂ ਸੂਬੇ ਦੀ ਅਮੀਰ ਵਿਰਾਸਤ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਦੀਆਂ ਯੁੱਗ ਤਕਨੀਕਾਂ ਨੂੰ ਵੇਖਦਿਆਂ ਬਹਾਦਰੀ ਨੂੰ ਅਤਿ-ਆਧੁਨਿਕ ਹੁਨਰਾਂ ਨਾਲ ਲੈਸ ਕੀਤਾ ਜਾਣਾ ਚਾਹੀਦਾ ਹੈ। ਇਹ ਸੰਮੇਲਨ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਇੱਕ ਅਜਿਹੇ ਹੱਬ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਹੁਰਾਉਂਦਾ ਹੈ ਜਿਸ ਤਹਿਤ ਸੂਬਾ ਨਾ ਸਿਰਫ਼ ਸੈਨਿਕ ਪੈਦਾ ਕਰੇ ਬਲਕਿ ਦੇਸ਼ ਨੂੰ ਰੱਖਿਆ ਨਿਰਮਾਣ ਵਿੱਚ ‘ਆਤਮਨਿਰਭਰ’ ਬਣਾਉਣ ਲਈ ਹੁਨਰਮੰਦ ਟੈਕਨਾਲੋਜਿਸਟ ਅਤੇ ਇੰਜੀਨੀਅਰ ਵੀ ਪੈਦਾ ਕਰੇ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦੀ ਹਿੱਸਾ ਹੈ, ਇਸ ਦੇ ਬਾਵਜੂਦ ਦੇਸ਼ ਦੀ ਸੈਨਾ ਵਿੱਚ ਸੂਬੇ ਦਾ ਯੋਗਦਾਨ 12 ਫ਼ੀਸਦੀ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਰੱਖਿਆ ਖੇਤਰ ਵਿੱਚ ਪੰਜਾਬ ਦੀ ਇੱਕ ਵਿਲੱਖਣ ਪਛਾਣ ਹੈ ਅਤੇ ਰੱਖਿਆ ਉਦਯੋਗ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀਆਂ ਅਥਾਹ ਸਮਰੱਥਾਵਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੋਹਾਲੀ ਅਤੇ ਅੰਮ੍ਰਿਤਸਰ ਵਿੱਚ ਕੌਮਾਂਤਰੀ ਹਵਾਈ ਅੱਡੇ ਅਤੇ ਭਾਰਤ ਦੇ ਸਭ ਤੋਂ ਵੱਡੇ ਹਵਾਈ ਸੈਨਾ ਬੇਸਾਂ ਵਿੱਚੋਂ ਇੱਕ ਆਦਮਪੁਰ ਵਿੱਚ ਸਥਿਤ ਹੈ। ਇਸ ਤੋਂ ਇਲਾਵਾ, ਸੂਬੇ ਵਿੱਚ ਕਾਰੋਬਾਰ-ਪੱਖੀ ਨੀਤੀਆਂ ਅਤੇ ਸਾਜ਼ਗਾਰ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਰੱਖਿਆ ਖੇਤਰ ਲਈ ਹੁਨਰ ਦੇ ਪਾੜੇ ਦੀ ਪੜਚੋਲ ਕਰਨ ਅਤੇ ਟੀਚਾਗਤ ਸਿਖਲਾਈ ਪ੍ਰੋਗਰਾਮ ਵਿਕਸਤ ਕਰਨ ਲਈ ਉਦਯੋਗਪਤੀਆਂ, ਵਿਦਿਅਕ ਸੰਸਥਾਵਾਂ ਅਤੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਭਾਰਤ ਦੇ ਰੱਖਿਆ ਹੁਨਰ ਵਿਕਾਸ ਯਤਨਾਂ ਵਿੱਚ ਪੰਜਾਬ ਵੱਲੋਂ ਅਹਿਮ ਯੋਗਦਾਨ ਪਾਉਣ ਦੀ ਸੰਭਾਵਨਾ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਵਿੱਖ ਵਿੱਚ ਰੱਖਿਆ ਖੇਤਰ ਵਿੱਚ ਹੁਨਰ ਵਿਕਾਸ ਸਬੰਧੀ ਦੇਸ਼ ਦੀ ਡਿਜੀਟਲ, ਮਨੋਵਿਗਿਆਨਕ ਅਤੇ ਭਾਵਨਾਤਮਕ ਤੌਰ ‘ਤੇ ਸੇਵਾ ਕਰਨ ਦੀ ਸਭ ਤੋਂ ਵੱਧ ਸਮਰੱਥਾ ਪੰਜਾਬ ਕੋਲ ਹੀ ਹੈ। ਉਨ੍ਹਾਂ ਨੇ ਇਹਨਾਂ ਸੰਭਾਵਨਾਵਾਂ ਤੋਂ ਭਰਪੂਰ ਲਾਭ ਲੈਣ ਅਤੇ ਪੰਜਾਬ ਨੂੰ ਦੇਸ਼ ਦੀ ਮਜ਼ਬੂਤ ਢਾਲ ਵਜੋਂ ਸਥਾਪਤ ਕਰਨ ਲਈ ਉਦਯੋਗ ਜਗਤ ਅਤੇ ਕੇਂਦਰ ਸਰਕਾਰ ਦਰਮਿਆਨ ਮਿਲ ਕੇ ਨੀਤੀਆਂ ਘੜ੍ਹਨ ਦੀ ਲੋੜ ‘ਤੇ ਜ਼ੋਰ ਦਿੱਤਾ।

ਪੰਜਾਬ ਸਰਕਾਰ ਦੀ ਰੱਖਿਆ ਹੁਨਰ ਸੰਮੇਲਨ ਕਰਵਾਉਣ ਲਈ ਸ਼ਲਾਘਾ ਕਰਦਿਆਂ ਭਾਰਤ ਸਰਕਾਰ ਦੇ ਰੱਖਿਆ ਸਕੱਤਰ ਸ੍ਰੀ ਰਾਜੇਸ਼ ਕੁਮਾਰ ਸਿੰਘ ਨੇ ਇਸ ਪਹਿਲ ਨੂੰ ਭਾਰਤ ਨੂੰ ਆਲਮੀ ਪੱਧਰ ‘ਤੇ ਰੱਖਿਆ ਨਿਰਮਾਣ ਕੇਂਦਰ ਵਜੋਂ ਉਭਾਰਨ ਦੀ ਦਿਸ਼ਾ ਵੱਲ ਵਿਸ਼ੇਸ਼ ਕਦਮ ਦੱਸਿਆ। ਉਨ੍ਹਾਂ ਸਕਿੱਲ ਈਕੋ-ਸਿਸਟਮ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਵਿਲੱਖਣ ਉਦਯੋਗਿਕ ਅਧਾਰ ਤਿਆਰ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰੱਖਿਆ ਨਿਰਮਾਣ ਖੇਤਰ ‘ਚ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਸੂਬੇ ਕੋਲ ਅਮੀਰ ਫ਼ੌਜੀ ਪਰੰਪਰਾ ਤੇ ਸੱਭਿਆਚਾਰ ਹੈ।

ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਅਤੇ ਸ੍ਰੀਮਤੀ ਅਲਕਨੰਦਾ ਦਿਆਲ ਨੇ ਸੂਬੇ ਵਿੱਚ ਰੱਖਿਆ ਨਿਰਮਾਣ ਖੇਤਰ ਵਿੱਚ ਆਉਣ ਵਾਲੇ ਨਿਵੇਸ਼ਕਾਂ ਨੂੰ ਨਿਰਵਿਘਨ ਸਹੂਲਤ ਅਤੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੌਮੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਮੁੱਖ ਸਕੱਤਰ ਸ੍ਰੀ ਸਿਨਹਾ ਨੇ ਕਿਹਾ ਕਿ ਇਹ ਸੰਮੇਲਨ ਭਾਰਤ ਦੇ ਰੱਖਿਆ ਖੇਤਰ ਵਿੱਚ ਨਵੀਨਤਾ ਅਤੇ ਸਵੈ-ਨਿਰਭਰਤਾ ਨੂੰ ਵਧਾਉਣ ਵਿੱਚ ਸਹਾਈ ਹੋਵੇਗਾ।
ਇਸ ਦੌਰਾਨ ਸੂਬਾ ਸਰਕਾਰ ਨੇ ਸੋਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ (ਐਸ.ਆਈ.ਡੀ.ਐਮ.), ਨੈੱਸਕਾਮ, ਮਾਈਕ੍ਰੋਸਾਫਟ, ਆਈ.ਬੀ.ਐਮ. ਅਤੇ 1ਐਮ 1 ਬੀ (1 ਬਿਲੀਅਨ ਫਾਰ 1 ਮਿਲੀਅਨ) ਵਰਗੀਆਂ ਪ੍ਰਮੁੱਖ ਸੰਸਥਾਵਾਂ ਨਾਲ ਸਮਝੌਤੇ ਵੀ ਸਹੀਬੱਧ ਕੀਤੇ, ਜਿਸ ਦਾ ਉਦੇਸ਼ ਰੱਖਿਆ ਅਤੇ ਏਰੋਸਪੇਸ ਵਿੱਚ ਉੱਚ-ਮੁੱਲ ਵਾਲੀਆਂ ਭੂਮਿਕਾਵਾਂ ਲਈ ਪੰਜਾਬ ਦੇ ਨੌਜਵਾਨਾਂ ਦੀ ਰੋਜ਼ਗਾਰਯੋਗਤਾ ਅਤੇ ਤਕਨੀਕੀ ਮੁਹਾਰਤ ਨੂੰ ਵਧਾਉਣਾ ਹੈ।

ਇਸ ਸੰਮੇਲਨ ਵਿੱਚ ਆਈ.ਆਈ.ਟੀ. ਦਿੱਲੀ, ਆਈ.ਆਈ.ਟੀ. ਰੋਪੜ, ਆਈ.ਆਈ.ਟੀ. ਇੰਦੌਰ, ਪੰਜਾਬ ਇੰਜੀਨੀਅਰਿੰਗ ਕਾਲਜ ਅਤੇ ਚੰਡੀਗੜ੍ਹ ਯੂਨੀਵਰਸਿਟੀ ਵਰਗੇ ਸੰਸਥਾਨਾਂ ਦੇ ਨਾਲ-ਨਾਲ ਭਾਰਤ ਫੌਰਜ ਲਿਮਟਿਡ, ਮਹਿੰਦਰਾ ਡਿਫੈਂਸ ਸਿਸਟਮਜ਼, ਐਲ ਐਂਡ ਟੀ ਡਿਫੈਂਸ, ਟਾਟਾ ਐਡਵਾਂਸਡ ਸਿਸਟਮਜ਼ ਲਿਮਟਿਡ ਅਤੇ ਸਫਰਾਨ ਇੰਡੀਆ ਸਮੇਤ ਰੱਖਿਆ ਉਦਯੋਗ ਦੇ ਅਨੇਕਾਂ ਦਿੱਗਜਾਂ ਵੱਲੋਂ ਸ਼ਮੂਲੀਅਤ ਦੇਖਣ ਨੂੰ ਮਿਲੀ। ਇਸ ਸਮਾਗਮ ਵਿੱਚ ਖ਼ਾਸ ਤੌਰ ‘ਤੇ ਹਰਿਆਣਾ, ਗੁਜਰਾਤ, ਤੇਲੰਗਾਨਾ, ਤਾਮਿਲਨਾਡੂ, ਕਰਨਾਟਕ ਅਤੇ ਯੂ.ਪੀ. ਡਿਫੈਂਸ ਇੰਡਸਟਰੀਅਲ ਕੋਰੀਡੋਰ ਸਮੇਤ ਹੋਰਨਾਂ ਸੂਬਿਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਇਹ ਡਿਫੈਂਸ ਸਕਿੱਲਜ਼ ਕੰਨਕਲੇਵ ਪੰਜਾਬ ਦੇ ਵਿਕਾਸ ਵਿੱਚ ਇੱਕ ਵੱਡੀ ਤਬਦੀਲੀ ਲਿਆਉਣ ਵਾਲਾ ਕਦਮ ਹੈ, ਜੋ ਸੂਬੇ ਦੀ ਹੁਨਰਮੰਦ, ਨਵੀਨਤਾਕਾਰੀ ਅਤੇ ਟਿਕਾਊ ਵਰਕਫ਼ੋਸ ‘ਤੇ ਕੇਂਦਰਿਤ ਹੈ ਅਤੇ ਭਾਰਤ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਤਿਆਰ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...