*ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ ‘ਚ 35 ਕਰੋੜ ਦੀ ਲਾਗਤ ਵਾਲੇ ਨਵੇਂ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ

by | Jan 11, 2026 | breaking news, daily | 0 comments

– ਕਿਹਾ! ਕੇ.ਜੇ. ਗਰੁੱਪ ਨੇ ਸਾਲ 2025 ਦੌਰਾਨ 52 ਕਰੋੜ ਦਾ ਕੀਤਾ ਨਿਵੇਸ਼; 2026 ‘ਚ 12 ਮੈਗਾਵਾਟ ਸੋਲਰ ਪਾਵਰ ਪਲਾਂਟ ਰਾਹੀਂ 66 ਕਰੋੜ ਹੋਰ ਕੀਤੇ ਜਾਣੇ ਇਨਵੈਸਟ
– ਮੁੱਖ ਮੰਤਰੀ ਰਾਹਤ ਫੰਡ ‘ਚ 21 ਲੱਖ ਰੁਪਏ ਦਾ ਵੀ ਪਾਇਆ ਯੋਗਦਾਨ
– ਉਦਯੋਗਿਕ ਅਨੁਕੂਲ ਨੀਤੀਆਂ, ਕੰਮ ਕਰਨ ਲਈ ਸਭ ਤੋਂ ਸ਼ਾਂਤਮਈ ਮਾਹੌਲ ਦੀ ਸਿਰਜਣਾ ਲਈ ਪੰਜਾਬ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ

ਚੰਡੀਗੜ੍ਹ/ਲੁਧਿਆਣਾ, 10 ਜਨਵਰੀ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਦੇ ਚੱਲਦਿਆਂ, ‘ਇਨਵੈਸਟ ਪੰਜਾਬ’ ਤਹਿਤ ਵੱਖ-ਵੱਖ ਕੰਪਨੀਆਂ ਦੇ ਨਾਲ ਰਾਬਤਾ ਕਰਕੇ ਪੰਜਾਬ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਉਦਯੋਗ, ਵਣਜ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਥਾਨਕ ਫੋਕਲ ਪੁਆਇੰਟ ਵਿਖੇ ਕੇ.ਜੇ. ਫੋਰਜਿੰਗ ਵੱਲੋਂ 35 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਸਥਾਪਤ ਯੂਨਿਟ ਦਾ ਉਦਘਾਟਨ ਕਰਦਿਆਂ ਕੀਤਾ।

ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਅਤੇ ਸੁਖਾਵਾਂ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਦੂਜਿਆ ਸੂਬਿਆਂ ਤੋਂ ਵੀ ਉਦਯੋਗਪਤੀ ਇੱਥੇ ਕਰੋੜਾਂ ਰੁਪਏ ਦਾ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਕੇ.ਜੇ. ਗਰੁੱਪ ਵੱਲੋਂ 35 ਕਰੋੜ ਦੀ ਲਾਗਤ ਨਾਲ ਨਵਾਂ ‘ਟੂਲ ਰੂਮ’ ਯੂਨਿਟ ਸਥਾਪਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸਾਲ 2025 ਦੌਰਾਨ, ਕੇ.ਜੇ. ਪਰਿਵਾਰ ਵੱਲੋਂ ਜਿੱਥੇ 52 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਉੱਥੇ ਮੌਜੂਦਾ ਸਾਲ 2026 ਵਿੱਚ 12 ਮੈਗਾਵਾਟ ਸੋਲਰ ਪਾਵਰ ਪਲਾਂਟ ਰਾਹੀਂ 66 ਕਰੋੜ ਰੁਪਏ ਹੋਰ ਇਨਵੈਸਟ ਕੀਤੇ ਜਾਣਗੇ। ਉਦਯੋਗ ਤੇ ਵਣਜ ਮੰਤਰੀ ਅਰੋੜਾ ਨੇ ਸਪੱਸ਼ਟ ਕੀਤਾ ਕਿ ਨਿਵੇਸ਼ ਰਾਹੀਂ ਜਿੱਥੇ ਉਦਯੋਗ ਮੁੜ ਪੈਰਾਂ ਸਿਰ ਹੋਣ ਵੱਲ ਵੱਧ ਰਿਹਾ ਹੈ ਉੱਥੇ ਹਜਾਰਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੀ ਰੋਜਗਾਰ ਦੇ ਮੌਕੇ ਮਿਲਣਗੇ।

ਇਸ ਮੌਕੇ ਉਨ੍ਹਾਂ ਦੇ ਨਾਲ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ, ਸੀਸੂ ਤੋਂ ਉਪਕਾਰ ਸਿੰਘ ਅਹੂਜਾ, ਮੁੱਖ ਪ੍ਰਸ਼ਾਸ਼ਕ ਗਲਾਡਾ ਸੰਦੀਪ ਕੁਮਾਰ, ਕੇ.ਜੇ. ਗਰੁੱਪ ਤੋਂ ਗੋਪੀ ਕੋਠਾਰੀ, ਅਮਿਤ ਕੋਠਾਰੀ, ਨਵੀਨ ਬਹਿਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਸ਼ਾਮਲ ਸਨ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਸ ਗੱਲ ਦੀ ਖੁਸ਼ੀ ਪ੍ਰਗਟਾਈ ਹੈ ਕਿ ਇਸ ਨਵੇਂ ਸਥਾਪਤ ਯੂਨਿਟ ਵਿੱਚ ਜ਼ਿਆਦਾਤਰ ਮਸ਼ੀਨਾਂ ਭਾਰਤ ਦੇ ਬੰਗਲੌਰ ਅਤੇ ਗੁਜਰਾਤ ਵਰਗੇ ਸ਼਼ਹਿਰਾਂ ਵਿੱਚ ਹੀ ਵਿਕਸਤ ਕੀਤੀਆਂ ਗਈਆਂ ਹਨ ਜਦਕਿ ਪਹਿਲਾਂ ਇਹ ਮਸ਼ੀਨਾ ਵਿਦੇਸ਼ਾਂ ਵਿੱਚੋਂ ਆਯਾਤ ਕਰਵਾਈਆਂ ਜਾਂਦੀਆਂ ਸਨ।

ਪੱਤਰਕਾਰਾਂ ਵੱਲੋਂ ਪੁੱਛੇ ਗਏ ਸਆਲਾਂ ਦਾ ਜੁਆਬ ਦਿੰਦਿਆਂ ਉਨ੍ਹਾਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਜਿਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੀ ਜਿੰਮੇਵਾਰੀ ਸੌਂਪੀ ਹੈ। ਉਨ੍ਹਾਂ ਸਪੱਸ਼ਟ ਕੀਤਾ ਨਗਰ ਨਿਗਮ, ਨਗਰ ਕੌਂਸਲਾਂ ਨਾਲ ਸਬੰਧਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ ਕਿ ਕਿਸੇ ਵੀ ਪਿੰਡ, ਕਸਬੇ ਜਾਂ ਸ਼ਹਿਰ ਵਿੱਚ ਕੋਈ ਤਾਰ ਲਟਕਦੀ ਨਜ਼ਰ ਨਾ ਆਵੇ ਜਿਸਦੇ ਤਹਿਤ 87 ਸਡ-ਡਵੀਜ਼ਨਾਂ ਵਿੱਚ ਟੈਂਡਰ ਪ੍ਰਕਿਰਿਆ ਜਾਰੀ ਹੈ।

ਇਸ ਤੋਂ ਇਲਾਵਾ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕੀਤਾ ਜਾਵੇਗਾ, ਸੜਕੀ ਬੁਨਿਆਦੀ ਢਾਂਚੇ ਵਿੱਚ ਵੀ ਹੋਰ ਸੁਧਾਰ ਕੀਤੇ ਜਾਣਗੇ। ਉਨ੍ਹਾਂ ਆਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਵਿਸ਼ੇਸ਼ ਤਵੱਜੋ ਦਿੰਦਿਆਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਲਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਇੱਕ ਬੁੱਢੇ ਦਰਿਆ ਦੇ ਪੁਨਰ ਸੁਰਜੀਤੀ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਡੇਅਰੀਆਂ ਦਾ ਗੋਬਰ ਅਤੇ ਹੋਰ ਰਹਿੰਦ-ਖੂੰਹਦ ਨੂੰ ਦਰਿਆ ਵਿੱਚ ਸੁੱਟਣ ‘ਤੇ ਸੰਪੂਰਨ ਤੌਰ ‘ਤੇ ਰੋਕ ਲਗਾ ਦਿੱਤੀ ਗਈ ਹੈ। ਬੁੱਢੇ ਦਰਿਆ ਕੰਢੇ ਡਾਇੰਗ ਯੂਨਿਟਾਂ ਅਤੇ ਹੋਰ ਫੈਕਟਰੀਆਂ ਨੂੰ ਵੀ ਇਹ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਬਿਨ੍ਹਾਂ ਟਰੀਟ ਕੀਤੇ ਪਾਣੀ ਨੂੰ ਦਰਿਆ ਵਿੱਚ ਨਾ ਸੁੱਟਿਆ ਜਾਵੇ।

ਇਸ ਮੌਕੇ ਕੇ.ਜੇ. ਗਰੁੱਪ ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਿਕ ਅਨੁਕੂਲ ਨੀਤੀਆਂ ਅਤੇ ਕੰਮ ਕਰਨ ਲਈ ਸਭ ਤੋਂ ਸ਼ਾਂਤਮਈ ਮਾਹੌਲ ਦੀ ਸਿਰਜਣਾ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਰਾਹਤ ਫੰਡ ਵਿੱਚ 21 ਲੱਖ ਰੁਪਏ ਦਾ ਯੋਗਦਾਨ ਵੀ ਪਾਇਆ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...